11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਪਟਿਆਲਾ ਵਿਖੇ ਭਗਵਾਨ ਸ਼ਿਵ ਜੀ ਨੂੰ ਸਮਰਪਿਤ ਮਹਾਨ ਧਾਰਮਿਕ ਸਮਾਗਮ, ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ 28 ਨੂੰ- ਦੀਪਕ ਬਾਲੀ

ਅਜੀਤ ਡੈਸਕ 24-07-2026
ਪਟਿਆਲਾ, 23 ਜੁਲਾਈ (ਅ. ਸ. ਆਹਲੂਵਾਲੀਆ)-ਪੰਜਾਬ ਸਰਕਾਰ ਵਲੋਂ ਪਟਿਆਲਾ ਦੇ ਆਤਮਾ ਰਾਮ ਕੁਮਾਰ ਸਭਾ ਗਰਾਊਂਡ ਵਿਖੇ 28 ਜੁਲਾਈ ਦੀ ਸ਼ਾਮ 6.30 ਵਜੇ ਭਗਵਾਨ ਸ਼ਿਵ ਜੀ ਨੂੰ ਸਮਰਪਿਤ ਮਹਾਨ ਧਾਰਮਿਕ ਸਮਾਗਮ, ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਕਰਵਾਇਆ ਜਾਵੇਗਾ। ਇਹ ਪ੍ਰਗਟਾਵਾ ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਕੀਤਾ। ਉਨ੍ਹਾਂ ਦੇ ਨਾਲ ਆਮ ਆਦਮੀ ਪਾਰਟੀ ਦੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਤੇਜਿੰਦਰ ਮਹਿਤਾ, ਸਨਾਤਨ ਸੇਵਾ ਸੰਮਤੀ ਦੇ ਪ੍ਰਧਾਨ ਵਿਜੈ ਸ਼ਰਮਾ, ਮੇਅਰ ਕੁੰਦਨ ਗੋਗੀਆ ਤੇ ਪੀ. ਆਰ. ਟੀ. ਸੀ. ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਵੀ ਮੌਜੂਦ ਸਨ। ਪਟਿਆਲਾ ਵਿਖੇ ਪ੍ਰੈੱਸ ਕਾਨਫਰੰਸ ਮੌਕੇ ਉਨ੍ਹਾਂ ਦੱਸਿਆ ਕਿ ਇਸ ਮਹਾਨ ਧਾਰਮਿਕ ਸਮਾਗਮ ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਦੌਰਾਨ ਸੰਗਤੀ ਰੂਪ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ, ਪੰਜਾਬ ਦੇ ਕੈਬਨਿਟ ਮੰਤਰੀ ਤੇ ਵਿਧਾਇਕਾਂ ਸਮੇਤ ਹੋਰ ਅਹਿਮ ਸ਼ਖ਼ਸੀਅਤਾਂ ਵੀ ਸ਼ਾਮਿਲ ਹੋਣਗੀਆਂ। ਉਨ੍ਹਾਂ ਕਿਹਾ ਕਿ ਇਸ ਵੱਡੇ ਧਾਰਮਿਕ ਸਮਾਗਮ ਮੌਕੇ ਪ੍ਰਸਿੱਧ ਧਾਰਮਿਕ ਗੁਣਗਾਨ ਕਰਤਾ ਸ੍ਰੀ ਹੰਸ ਰਾਜ ਰਘੂਵੰਸ਼ੀ ਭਗਵਾਨ ਸ਼ਿਵ ਦਾ ਗੁਣ ਗਾਇਨ ਕਰਨਗੇ ਅਤੇ ਭਜਨਾਂ ਰਾਹੀਂ ਹਜ਼ਾਰਾਂ ਸ਼ਰਧਾਲੂਆਂ ਨੂੰ ਅਧਿਆਤਮਿਕਤਾ ਨਾਲ ਜੋੜਨਗੇ। ਸਲਾਹਕਾਰ ਦੀਪਕ ਬਾਲੀ ਨੇ ਜ਼ੋਰ ਦੇ ਕੇ ਕਿਹਾ ਕਿ ਪਟਿਆਲਾ ਸ਼ਹਿਰ ਵਿਚ ਪਹਿਲੀ ਵਾਰ 28 ਜੁਲਾਈ ਨੂੰ ਏਨੇ ਵੱਡੇ ਪੱਧਰ ’ਤੇ ਆਤਮਾ ਰਾਮ ਕੁਮਾਰ ਸਭਾ ਗਰਾਊਂਡ ਵਿਖੇ ਸ਼ਾਮ 6:30 ਵਜੇ ਇਹ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ, ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਮੌਜੂਦਾ ਸਰਕਾਰ ਵਲੋਂ ਪ੍ਰਬੰਧਕਾਂ ਨੂੰ ਸ਼ਰਧਾਲੂਆਂ ਦੀ ਸੁਵਿਧਾ ਲਈ ਕੀਤੇ ਜਾਣ ਵਾਲੇ ਲੋੜੀਂਦੇ ਪ੍ਰਬੰਧਾਂ ਵਿਚ ਪੂਰਨ ਸਹਿਯੋਗ ਦੇਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਪਿਛਲੀ ਖ਼ਬਰ ਰੰਗਲਾ ਪੰਜਾਬ ਵਿਕਾਸ ਸਕੀਮ ਤਹਿਤ ਰੱਖੜਾ ਨੇ ਸਮਾਣਾ ਦੇ ਵਿਕਾਸ ਲਈ 5 ਕਰੋੜ ਦੇ ਚੈੱਕ ਕੀਤੇ ਤਕਸੀਮ ਅਗਲੀ ਖ਼ਬਰ ਸਫਾਈ ਸੇਵਕ ਯੂਨੀਅਨ ਵਲੋਂ ਸਨੌਰ ਵਿਚ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।