10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਰੰਗਲਾ ਪੰਜਾਬ ਵਿਕਾਸ ਸਕੀਮ ਤਹਿਤ ਰੱਖੜਾ ਨੇ ਸਮਾਣਾ ਦੇ ਵਿਕਾਸ ਲਈ 5 ਕਰੋੜ ਦੇ ਚੈੱਕ ਕੀਤੇ ਤਕਸੀਮ

ਅਜੀਤ ਡੈਸਕ 24-07-2026
ਪਟਿਆਲਾ, 23 ਜੁਲਾਈ (ਮਨਦੀਪ ਸਿੰਘ ਖਰੌੜ)-ਸਾਬਕਾ ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਰੱਖੜਾ ਵਲੋਂ ਹਲਕਾ ਸਮਾਣਾ ਦੇ ਸਰਬਪੱਖੀ ਵਿਕਾਸ ਨੂੰ ਹੋਰ ਰਫ਼ਤਾਰ ਦਿੰਦਿਆਂ ਬੀ. ਡੀ. ਓ. ਦਫ਼ਤਰ ਸਮਾਣਾ ਤੇ ਬੀ. ਡੀ. ਓ. ਦਫ਼ਤਰ ਪਟਿਆਲਾ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ‘ਰੰਗਲਾ ਪੰਜਾਬ ਵਿਕਾਸ ਸਕੀਮ’ ਤਹਿਤ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਨੂੰ 5 ਕਰੋੜ ਦੀਆਂ ਗ੍ਰਾਂਟਾਂ ਦੇ ਚੈੱਕ ਤਕਸੀਮ ਕੀਤੇ ਗਏ। ਇਸ ਮੌਕੇ ਸੁਰਜੀਤ ਸਿੰਘ ਰੱਖੜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਲਾਕ ਸਮਾਣਾ ਦੇ ਪਿੰਡਾਂ ਵਿਚ ਹੋਣ ਵਾਲੇ 53 ਵੱਖ-ਵੱਖ ਵਿਕਾਸ ਕਾਰਜਾਂ ਲਈ 2.5 ਕਰੋੜ ਤੇ ਬਲਾਕ ਪਟਿਆਲਾ ਦੇ ਪਿੰਡਾਂ ਵਿਚ ਹੋਣ ਵਾਲੇ 42 ਵੱਖ-ਵੱਖ ਵਿਕਾਸ ਕਾਰਜਾਂ ਲਈ 2.5 ਕਰੋੜ ਦੀਆਂ ਗ੍ਰਾਂਟਾਂ ਦੇ ਚੈੱਕ ਪਿੰਡਾਂ ਦੇ ਸਰਪੰਚਾਂ ਨੂੰ ਭੇਟ ਕੀਤੇ ਗਏ ਹਨ। ਸ. ਰੱਖੜਾ ਨੇ ਕਿਹਾ ਕਿ ਰੰਗਲਾ ਪੰਜਾਬ ਵਿਕਾਸ ਸਕੀਮ ਅਧੀਨ ਦਿੱਤੀਆਂ ਜਾ ਰਹੀਆਂ ਇਹ ਗ੍ਰਾਂਟਾਂ ਪਿੰਡਾਂ ਵਿਚ ਸੜਕਾਂ, ਗਲੀਆਂ, ਨਾਲੀਆਂ, ਸਫ਼ਾਈ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਹੋਰ ਮਜ਼ਬੂਤ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਉਣਗੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਸਰਪੰਚਾਂ ਨੂੰ ਅਪੀਲ ਕੀਤੀ ਕਿ ਵਿਕਾਸ ਕਾਰਜਾਂ ਨੂੰ ਪਾਰਦਰਸ਼ੀ ਢੰਗ ਨਾਲ ਸਮੇਂ ਸਿਰ ਮੁਕੰਮਲ ਕਰਕੇ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਇਆ ਜਾਵੇ। ਇਸ ਮੌਕੇ ਹਲਕਾ ਸੰਗਠਨ ਇੰਚਾਰਜ ਐਡਵੋਕੇਟ ਗੁਲਜ਼ਾਰ ਸਿੰਘ ਵਿਰਕ, ਸਾਬਕਾ ਚੇਅਰਮੈਨ ਹਰਿੰਦਰ ਸਿੰਘ ਕੁਲਬੁਰਛਾਂ, ਇੰਦਰਜੀਤ ਸਿੰਘ ਰੱਖੜਾ, ਬਲਦੇਵ ਰਾਜਲਾ, ਹਰਿੰਦਰ ਸਿੰਘ ਸੈਦੀਪੁਰ, ਲਾਡੀ ਸਰਪੰਚ, ਸੰਨਦੀਪ ਝੰਡੀ, ਅੰਮ੍ਰਿਤਪਾਲ ਸਿੰਘ ਚੌਂਹਟ, ਸਰਪੰਚ ਅਮਰਜੀਤ ਸਿੰਘ ਭੇਡਪੁਰ, ਸਰਪੰਚ ਜਗਦੀਪ ਸਿੰਘ ਪਹਾੜਪੁਰ, ਸਰਪੰਚ ਸਤਪਾਲ ਸਿੰਘ, ਜੋਗਿੰਦਰੋ ਸਰਪੰਚ, ਸਰਪੰਚ ਅਮਰੀਕ ਸਿੰਘ ਕਕਰਾਲਾ, ਸਰਪੰਚ ਰਜਿੰਦਰ ਸਿੰਘ, ਸਰਪੰਚ ਸੁਖਚੈਨ ਸਿੰਘ ਤੇ ਵੱਖ ਵੱਖ ਪਿੰਡਾਂ ਤੋਂ ਆਏ ਹੋਰ ਸਰਪੰਚ ਤੇ ਪਾਰਟੀ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਦੇ ਲੋਕ 2027 ਵਿਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣਗੇ : ਜਸਵੰਤ ਸਿੰਘ ਨਰਾਇਣਪੁਰਾ ਅਗਲੀ ਖ਼ਬਰ ਪਟਿਆਲਾ ਵਿਖੇ ਭਗਵਾਨ ਸ਼ਿਵ ਜੀ ਨੂੰ ਸਮਰਪਿਤ ਮਹਾਨ ਧਾਰਮਿਕ ਸਮਾਗਮ, ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ 28 ਨੂੰ- ਦੀਪਕ ਬਾਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।