03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ 29 ਨੂੰ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ-ਲਿਬੜਾ ਘਿਰਾਓ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਹਲਕੇ ਵਿਚ ਲਾਮਬੰਦੀ ਮੀਟਿੰਗਾਂ ਤੇਜ਼

ਅਜੀਤ ਡੈਸਕ 26-07-2026
ਫ਼ਤਹਿਗੜ੍ਹ ਸਾਹਿਬ, 25 ਜੁਲਾਈ (ਬਲਜਿੰਦਰ ਸਿੰਘ)-ਅਕਾਲੀ ਦਲ (ਵਾਰਿਸ ਪੰਜਾਬ ਦੇ) ਜਥੇਬੰਦੀ ਵਲੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਤੇ ਸਮੂਹ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 29 ਜੁਲਾਈ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੋਠੀ ਦਾ ਘਿਰਾਓ ਕਰਨ ਦੇ ਉਲੀਕੇ ਸੰਘਰਸ਼ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਪਾਰਟੀ ਦੇ ਸਰਗਰਮ ਆਗੂ ਅਮਰਿੰਦਰ ਸਿੰਘ ਲਿਬੜਾ ਦੁਆਰਾ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਲਾਮਬੰਦੀ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸੇ ਕੜੀ ਤਹਿਤ ਪਿੰਡ ਬਧੌਛੀ ਕਲਾਂ ਵਿਚ ਨੁਕੜ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਅਮਰਿੰਦਰ ਸਿੰਘ ਲਿਬੜਾ ਨੇ ਕਿਹਾ ਕਿ ਜਿਨ੍ਹਾਂ ਬੰਦੀ ਸਿੰਘਾਂ ਨੇ ਆਪਣੀਆਂ ਅਦਾਲਤੀ ਸਜ਼ਾਵਾਂ ਪੂਰੀਆਂ ਕਰ ਲਈਆਂ ਹਨ, ਉਨ੍ਹਾਂ ਨੂੰ ਅਜੇ ਵੀ ਗੈਰ-ਕਾਨੂੰਨੀ ਅਤੇ ਗੈਰ-ਸੰਵਿਧਾਨਕ ਢੰਗ ਨਾਲ ਜੇਲ੍ਹਾਂ ਵਿਚ ਬੰਦ ਰੱਖਿਆ ਗਿਆ ਹੈ, ਜੋ ਮਨੁੱਖੀ ਅਧਿਕਾਰਾਂ ਦਾ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਦਾ ਇਹ ਰਵੱਈਆ ਸਿੱਖ ਕੌਮ ਵਿਚ ਬੇਗਾਨਗੀ ਦੀ ਭਾਵਨਾ ਨੂੰ ਹੋਰ ਵਧਾ ਰਿਹਾ ਹੈ। ਉਨ੍ਹਾਂ ਪਾਰਟੀ ਵਰਕਰਾਂ ਤੇ ਸਮਰਥਕਾਂ ਨੂੰ ਅਪੀਲ ਕੀਤੀ ਕਿ 29 ਜੁਲਾਈ ਨੂੰ ਹੋਣ ਵਾਲੇ ਸੰਘਰਸ਼ ਪ੍ਰੋਗਰਾਮ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਇਸ ਨੂੰ ਕਾਮਯਾਬ ਬਣਾਇਆ ਜਾਵੇ ਤਾਂ ਜੋ ਬੰਦੀ ਸਿੰਘਾਂ ਦੀ ਰਿਹਾਈ ਤੇ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੇ ਮਾਮਲੇ ਨੂੰ ਲੈ ਕੇ ਲੋਕਾਂ ਦੀ ਆਵਾਜ਼ ਸਰਕਾਰ ਤੱਕ ਪਹੁੰਚ ਸਕੇ। ਇਸ ਮੌਕੇ ਪਿੰਡ ਵਾਸੀਆਂ ਵਲੋਂ ਅਮਰਇੰਦਰ ਸਿੰਘ ਲਿਬੜਾ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਮੀਟਿੰਗ ’ਚ ਜਥੇਦਾਰ ਕੁਲਵੰਤ ਸਿੰਘ ਬਧੌਛੀ, ਸਿਮਰਨਜੀਤ ਸਿੰਘ, ਬਲਕਾਰ ਸਿੰਘ ਸੀੜਾ, ਦਰਸ਼ਨ ਸਿੰਘ, ਸੁਪਿੰਦਰ ਸਿੰਘ, ਦਲਵੀਰ ਸਿੰਘ, ਨਛੱਤਰ ਸਿੰਘ, ਤਰਸੇਮ ਸਿੰਘ, ਰਘਵੀਰ ਸਿੰਘ, ਗੁਰਵੀਰ ਸਿੰਘ, ਹਰਦੀਪ ਸਿੰਘ ਸੀੜ੍ਹਾ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਸ਼ਾਮਿਲ ਸਨ।
ਪਿਛਲੀ ਖ਼ਬਰ ਕੇਂਦਰ ਦੀ ਗੁੰਗੀ ਬੋਲੀ ਸਰਕਾਰ ਨੂੰ ਜਗਾਉਣ ਲਈ ‘ਆਪ’ ਨੇ ਹਲਕਾ ਵਿਧਾਇਕ ਰਾਏ ਦੀ ਅਗਵਾਈ ਹੇਠ ਥਾਲ਼ੀਆਂ ਖੜਕਾ ਕੀਤਾ ਪ੍ਰਦਰਸ਼ਨ... ਅਗਲੀ ਖ਼ਬਰ ਜ਼ਿਲ੍ਹਾ ਕਾਂਗਰਸ ਕਮੇਟੀ ਨੇ ਸਰਹਿੰਦ ਵਿਖੇ ਢੋਲ ਵਜਾ ਕੇ ਕੱਢਿਆ ਵਿਜੈ ਮਾਰਚ * ਧਰਮਿੰਦਰ ਪ੍ਰਧਾਨ ਦਾ ਅਸਤੀਫ਼ਾ ਨੌਜਵਾਨਾਂ ਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।