03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

30 ਨੂੰ ਸਾਹਨੇਵਾਲ ਮੋਰਚੇ ਵਿਚ ਪਰਿਵਾਰਾਂ ਤੇ ਬੱਚਿਆਂ ਸਮੇਤ ਸ਼ਾਮਿਲ ਹੋਵਾਂਗੇ-ਗੁਰਵਿੰਦਰ ਸਿੰਘ ਪੰਜੋਲੀ

ਅਜੀਤ ਡੈਸਕ 26-07-2026
ਫ਼ਤਹਿਗੜ੍ਹ ਸਾਹਿਬ, 25 ਜੁਲਾਈ (ਬਲਜਿੰਦਰ ਸਿੰਘ)-ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਆਗੂ ਗੁਰਵਿੰਦਰ ਸਿੰਘ ਪੰਜੋਲੀ, ਸੀਨੀਅਰ ਮੀਤ ਪ੍ਰਧਾਨ ਬਲਵੀਰ ਸ਼ਾਹ, ਜ਼ਿਲ੍ਹਾ ਜੁਆਇੰਟ ਸਕੱਤਰ ਕੁਲਦੀਪ ਸਿੰਘ ਜੱਸੜ੍ਹਾਂ, ਖ਼ਜ਼ਾਨਚੀ ਜਸਪਾਲ ਸਿੰਘ ਤੂਰਾਂ, ਜਰਨਲ ਸਕੱਤਰ ਕੁਲਵੀਰ ਸਿੰਘ ਅਤੇ ਪ੍ਰੈੱਸ ਸਕੱਤਰ ਹਰਦੀਪ ਸਿੰਘ ਨੇ ਦੱਸਿਆ ਕਿ ਯੂਨੀਅਨ ਵਲੋਂ ਫ਼ੈਸਲਾ ਕੀਤਾ ਗਿਆ ਹੈ ਕਿ ਵਿਭਾਗ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨਾਲ ਹੋਈਆਂ ਮੀਟਿੰਗਾਂ ਵਿਚ ਬਣੀ ਸਹਿਮਤੀ ਮੁਤਾਬਿਕ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿਚ ਕੰਮ ਕਰਦੇ ਇਨਲਿਸਟਮੈਂਟ ਵਰਕਰਾਂ ਨੂੰ ਵਿਭਾਗ ਵਿਚ ਸ਼ਾਮਿਲ ਕਰਕੇ ਪੱਕਾ ਰੁਜ਼ਗਾਰ ਕਰਨ ਲਈ ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਪੰਜਾਬ ਵਲੋਂ ਤੁਰੰਤ ਨੋਟੀਫ਼ਿਕੇਸ਼ਨ ਜਾਰੀ ਨਹੀਂ ਕੀਤਾ। ਜਿਸ ਦੇ ਰੋਸ ਵਜੋਂ ਯੂਨੀਅਨ ਦੀ ਸੂਬਾ ਕਮੇਟੀ ਦੇ ਫ਼ੈਸਲੇ ਤਹਿਤ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਵਰਕਰਾਂ ਵਲੋਂ ਆਪਣੇ ਪਰਿਵਾਰਾਂ-ਬੱਚਿਆਂ ਸਮੇਤ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਵਿਧਾਨ ਸਭਾ ਹਲਕਾ ਸਾਹਨੇਵਾਲ ਵਿਚ ਪੁਰ-ਅਮਨ ਢੰਗ ਨਾਲ ਅੰਦੋਲਨ ਸ਼ੁਰੂ ਕੀਤਾ ਜਾਵੇਗਾ। ਜਿਸ ਤਹਿਤ 27 ਜੁਲਾਈ ਨੂੰ ਸਾਹਨੇਵਾਲ ਸ਼ਹਿਰ ਅਤੇ ਵੱਖ-ਵੱਖ ਪਿੰਡਾਂ ਵਿਚ ਝੰਡਾ ਮਾਰਚ ਪ੍ਰਦਰਸ਼ਨ ਕੀਤਾ ਜਾਵੇਗਾ ਤੇ ਜੇਕਰ ਫਿਰ ਵੀ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ 30 ਜੁਲਾਈ ਨੂੰ ਹਲਕਾ ਸਾਹਨੇਵਾਲ ਵਿਚ ਲਗਾਤਾਰ ਮੋਰਚੇ ਵਿਚ ਸ਼ਾਮਿਲ ਹੋਇਆ ਜਾਵੇਗਾ ਅਤੇ ਜਿੰਨੀ ਦੇਰ ਤੱਕ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਮੋਰਚਾ ਜਾਰੀ ਰੱਖਿਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵਲੋਂ ਪੰਜਾਬ ਭਵਨ ਚੰਡੀਗੜ੍ਹ ਵਿਚ ਯੂਨੀਅਨ ਨਾਲ 8 ਜੁਲਾਈ ਨੂੰ ਪੈਨਲ ਮੀਟਿੰਗ ਕਰਕੇ ਭਰੋਸਾ ਦਿੱਤਾ ਗਿਆ ਸੀ ਕਿ ਪੰਜਾਬ ਸਰਕਾਰ ਵਲੋਂ ਲਿਆਂਦੇ ਜਾ ਰਹੇ ਪੰਜਾਬ ਰਾਜ ਆਊਟ ਸੋਰਸ ਪ੍ਰਸੋਨਲ ਬਿੱਲ ਤੇ ਪੰਜਾਬ ਕੰਟਰੈਕਚੁਅਲ ਪ੍ਰਸੋਨਲ ਬਿੱਲ ਵਿਚ ਆਊਟਸੋਰਸ ਕਾਮਿਆਂ ਦੇ ਨਾਲ-ਨਾਲ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਇਨਲਿਸਟਮੈਂਟ ਕਾਮਿਆਂ ਨੂੰ ਵੀ 20 ਜੁਲਾਈ ਤੱਕ ਐਕਟ ਵਿਚ ਸ਼ਾਮਿਲ ਕਰ ਲਿਆ ਜਾਵੇਗਾ ਪਰ ਫ਼ਿਲਹਾਲ ਅਜਿਹਾ ਸੰਭਵ ਨਹੀਂ ਹੋ ਸਕਿਆ।
ਪਿਛਲੀ ਖ਼ਬਰ ਦਾਦੂ ਮਾਜਰਾ ਦੇ ਸੀਨੀਅਰ ਸੈਕੰਡਰੀ ਸਕੂਲ ’ਚ ਸੈਂਕੜੇ ਬੂਟੇ ਲਗਾ ਕੇ ਵਾਤਾਵਰਨ ਦੀ ਸੰਭਾਲ ਦਾ ਦਿੱਤਾ ਸੁਨੇਹਾ ਅਗਲੀ ਖ਼ਬਰ ਹਲਕਾ ਵਿਧਾਇਕ ਰਾਏ ਨੇ ਸੁਰਤਾ ਇਨਕਲੇਵ ਵਿਖੇ ਵਾਟਰ ਸਪਲਾਈ ਦੇ ਕੰਮ ਦੀ ਕਰਵਾਈ ਸ਼ੁਰੂਆਤ 35 ਲੱਖ ਰੁਪਏ ਦੀ ਲਾਗਤ ਨਾਲ ਵਾਟ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।