03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਦਾਦੂ ਮਾਜਰਾ ਦੇ ਸੀਨੀਅਰ ਸੈਕੰਡਰੀ ਸਕੂਲ ’ਚ ਸੈਂਕੜੇ ਬੂਟੇ ਲਗਾ ਕੇ ਵਾਤਾਵਰਨ ਦੀ ਸੰਭਾਲ ਦਾ ਦਿੱਤਾ ਸੁਨੇਹਾ

ਅਜੀਤ ਡੈਸਕ 26-07-2026
ਫ਼ਤਹਿਗੜ੍ਹ ਸਾਹਿਬ, 25 ਜੁਲਾਈ (ਬਲਜਿੰਦਰ ਸਿੰਘ)-ਹਾਅ ਦਾ ਨਾਅਰਾ ਚੇਤਨਾ ਮੰਚ ਪੰਜਾਬ ਵਲੋਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ ਸ਼ੁਰੂ ਕੀਤੀ ‘ਰੁੱਖ ਲਗਾਓ ਮੁਹਿੰਮ’ ਤਹਿਤ ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਡਾ. ਹਰਬੰਸ ਲਾਲ ਦੀ ਅਗਵਾਈ ਹੇਠ ਪਿੰਡ ਦਾਦੂਮਾਜਰਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਬੱਚਿਆਂ ਤੇ ਅਧਿਆਪਕਾਂ ਦੇ ਵਿਸ਼ੇਸ਼ ਸਹਿਯੋਗ ਨਾਲ ਛਾਂਦਾਰ, ਫਲਦਾਰ ਤੇ ਫੁੱਲਦਾਰ ਸੈਂਕੜੇ ਬੂਟੇ ਲਗਾ ਕੇ ਵਾਤਾਵਰਨ ਸੰਭਾਲ ਦਾ ਸੁਨੇਹਾ ਦਿੱਤਾ ਗਿਆ। ਇਸ ਮੌਕੇ ਸਾਬਕਾ ਮੰਤਰੀ ਡਾ. ਹਰਬੰਸ ਲਾਲ ਨੇ ਕਿਹਾ ਕਿ ਵਾਤਾਵਰਨ ਨੂੰ ਬਚਾਉਣ ਲਈ ਹਰੇਕ ਮਨੁੱਖ ਨੂੰ ਘੱਟੋ-ਘੱਟ 20 ਬੂਟੇ ਲਗਾਉਣੇ ਚਾਹੀਦੇ ਹਨ ਅਤੇ ਉਨ੍ਹਾਂ ਦੀ ਸਾਂਭ ਸੰਭਾਲ ਦੀ ਜ਼ਿੰਮੇਵਾਰੀ ਵੀ ਲੈਣੀ ਚਾਹੀਦੀ ਹੈ ਤਾਂ ਹੀ ਅਸੀਂ ਪੰਜਾਬ ਨੂੰ ਪ੍ਰਦੂਸ਼ਣ ਮੁਕਤ ਤੇ ਹਰਿਆ-ਭਰਿਆ ਬਣਾ ਸਕਾਂਗੇ। ਉਨ੍ਹਾਂ ਕਿਹਾ ਕਿ ਇਸ ਮਿਸ਼ਨ ਦੀ ਪੂਰਤੀ ਲਈ ਸਾਨੂੰ ਗੁਰੂ ਸਾਹਿਬਾਨ ਦੇ ਪਵਿੱਤਰ ਦਿਹਾੜਿਆਂ ਅਤੇ ਆਪਣੇ ਬੱਚਿਆਂ ਦੇ ਜਨਮ ਦਿਨ ਮੌਕੇ ਵੱਧ ਤੋਂ ਵੱਧ ਰੁੱਖ ਲਗਾਉਣ ਦੇ ਉਪਰਾਲੇ ਕਰਨ ਦੀ ਲੋੜ ਹੈ। ਇਸ ਮੌਕੇ ਦਾਦੂ ਮਾਜਰਾ ਸਕੂਲ ਦੇ ਪ੍ਰਿੰਸੀਪਲ ਮਹਿੰਦਰ ਸਿੰਘ, ਸਰਪੰਚ ਮਨਜੀਤ ਸਿੰਘ, ਯੂਥ ਆਗੂ ਡਾ. ਜਸਵਿੰਦਰ ਸਿੰਘ, ਪੰਚ ਹਰਜੀਤ ਸਿੰਘ, ਕਿਸਾਨ ਆਗੂ ਪਰਵਿੰਦਰ ਸਿੰਘ, ਅਧਿਆਪਕ ਸੁਖਵੀਰ ਸਿੰਘ, ਮਨਦੀਪ ਸਿੰਘ ਭਗੜਾਣਾ, ਨਿਰਮੇਲ ਸਿੰਘ, ਨੰਦ ਲਾਲ, ਡਾ. ਸੁਕਰਦੀਨ, ਸੁਜਾਤਾ ਸ਼ਰਮਾ, ਪਰਮਿੰਦਰ ਕੌਰ, ਰੁਪਿੰਦਰ ਕੌਰ, ਰਾਜਵਿੰਦਰ ਕੌਰ, ਸੁਖਦੀਪ ਸਿੰਘ, ਮਹਿਕ, ਸਨਾ, ਗੁਰਪ੍ਰੀਤ ਕੌਰ, ਦਰਸ਼ਨ ਸਿੰਘ ਕੋਟਲਾ ਬਜਵਾੜਾ, ਆਰਿਆਵੀਰ ਵਰਮਾ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਅਗਵਾਈ ’ਚ ਬਿਜਲੀ ਦਫ਼ਤਰ ਵਿਖੇ ਲਗਾਇਆ ਧਰਨਾ ਅਗਲੀ ਖ਼ਬਰ 30 ਨੂੰ ਸਾਹਨੇਵਾਲ ਮੋਰਚੇ ਵਿਚ ਪਰਿਵਾਰਾਂ ਤੇ ਬੱਚਿਆਂ ਸਮੇਤ ਸ਼ਾਮਿਲ ਹੋਵਾਂਗੇ-ਗੁਰਵਿੰਦਰ ਸਿੰਘ ਪੰਜੋਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।