10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਸਫ਼ਾਈ ਕਰਮਚਾਰੀਆਂ ’ਤੇ ਪੁਲਿਸ ਦੁਆਰਾ ਤਸ਼ੱਦਦ ਢਾਹੁਣ ਵਿਰੁੱਧ ਬਸਪਾ ਵਲੋਂ ਰੋਸ ਵਿਖਾਵਾ ਪੰਜਾਬ ਰਾਜਪਾਲ ਦੇ ਨਾਂਅ ਭੇਜਿਆ ਮੰਗ ਪੱਤਰ

ਅਜੀਤ ਡੈਸਕ 28-07-2026
ਫ਼ਤਹਿਗੜ੍ਹ ਸਾਹਿਬ, 27 ਜੁਲਾਈ (ਬਲਜਿੰਦਰ ਸਿੰਘ)-ਬੀਤੇ ਦਿਨੀਂ ਬਰਨਾਲਾ ਵਿਖੇ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਸਫ਼ਾਈ ਸੇਵਕਾਂ ’ਤੇ ਪੁਲਿਸ ਦੁਆਰਾ ਢਾਹੇ ਗਏ ਅਣਮਨੁੱਖੀ ਤਸ਼ੱਦਦ ਦੇ ਮਾਮਲੇ ਨੂੰ ਲੈ ਕੇ ਅੱਜ ਬਹੁਜਨ ਸਮਾਜ ਪਾਰਟੀ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਜ਼ੋਰਦਾਰ ਰੋਸ ਵਿਖਾਵਾ ਕੀਤਾ। ਰੋਸ ਪ੍ਰਦਰਸ਼ਨ ਮਗਰੋਂ ਪੰਜਾਬ ਰਾਜਪਾਲ ਦੇ ਨਾਂਅ ਮੰਗ ਪੱਤਰ ਭੇਜਿਆ। ਇਸ ਮੌਕੇ ਬਸਪਾ ਆਗੂਆਂ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵਲੋਂ ਕਿਰਤੀ-ਵਰਗ, ਘੱਟ ਗਿਣਤੀਆਂ ਅਨੁਸੂਚਿਤ ਜਾਤੀਆਂ ਤੇ ਹੋਰ ਪਛੜੀਆਂ ਸ਼੍ਰੇਣੀਆਂ ’ਤੇ ਆਪਣੇ ਹੱਕ ਮੰਗਣ ’ਤੇ ਪੁਲਸੀਆ ਤਸ਼ੱਦਦ ਢਾਹ ਕੇ ਨਾ ਕੇਵਲ ਸੰਵਿਧਾਨ ਦੀਆਂ ਧਾਰਾਵਾਂ ਦਾ ਉਲੰਘਣ ਕੀਤਾ ਗਿਆ ਹੈ, ਸਗੋਂ ਸੱਤਾ ਸ਼ਕਤੀ ਦੀ ਦੁਰਵਰਤੋਂ ਕਰਕੇ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਖ਼ੌਫ਼ ਦੀ ਭਾਵਨਾ ਵੀ ਪੈਦਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਬਰਨਾਲਾ ਵਿਖੇ ਜਦੋਂ ਸਫ਼ਾਈ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸ਼ਾਂਤਮਈ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ਤਾਂ ਉਨ੍ਹਾਂ ਉੱਪਰ ਪੁਲਿਸ ਦੁਆਰਾ ਅਣਮਨੁੱਖੀ ਤਸ਼ੱਦਦ ਕੀਤਾ ਗਿਆ ਅਤੇ ਪ੍ਰਦਰਸ਼ਨਕਾਰੀਆਂ ’ਚ ਸ਼ਾਮਿਲ ਮਹਿਲਾਵਾਂ ਨੂੰ ਵੀ ਨਹੀਂ ਬਖ਼ਸ਼ਿਆ ਗਿਆ। ਉਨ੍ਹਾਂ ਮੰਗ ਕੀਤੀ ਕਿ ਇਸ ਘਟਨਾਕ੍ਰਮ ਲਈ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਕੇ ਪੀੜਤਾਂ ਨੂੰ ਇਨਸਾਫ਼ ਦਿਵਾਇਆ ਜਾਵੇ। ਸਾਰੇ ਜ਼ਖ਼ਮੀਆਂ ਦਾ ਇਲਾਜ ਅਤੇ ਇਲਾਜ ’ਤੇ ਆਉਣ ਵਾਲਾ ਖ਼ਰਚ ਸਰਕਾਰ ਵਲੋਂ ਕੀਤਾ ਜਾਵੇ ਅਤੇ ਬਣਦਾ ਮੁਆਵਜ਼ਾ ਦੇਣ ਲਈ ਵੀ ਯੋਗ ਪ੍ਰਬੰਧ ਕੀਤੇ ਜਾਣ। ਇਨ੍ਹਾਂ ਸਫ਼ਾਈ ਕਾਮਿਆਂ ਦੀਆਂ ਸਾਰੀਆਂ ਮੰਗਾਂ ਬਿਨਾਂ ਸ਼ਰਤ ਮੰਨੀਆਂ ਜਾਣ। ਧਰਨੇ ’ਚ ਸ਼ਾਮਿਲ ਬਸਪਾ ਆਗੂਆਂ ਵਿਚ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਬਰਵਾਲੀ, ਗੁਰਮੀਤ ਸਿੰਘ ਭੱਦਲਥੂਹਾ, ਮਾ. ਮੋਹਨ ਸਿੰਘ ਭੱਟਮਾਜਰਾ ਹਲਕਾ ਇੰਚਾਰਜ, ਕੁਲਵੰਤ ਸਿੰਘ ਪਾਂਧੀ, ਰਾਮ ਚੰਦ, ਨਾਹਰ ਸਿੰਘ, ਸੋਹਣ ਸਿੰਘ, ਜਸਵਿੰਦਰ ਸਿੰਘ, ਪਾਲ ਸਿੰਘ ਨਲੀਨੀ, ਸ਼ਿੰਦਰਪਾਲ ਸਿੰਘ ਮੀਆਂਪੁਰ, ਮਾ. ਸਰਦਾਰਾ ਸਿੰਘ ਨਬੀਪੁਰ, ਹਰਬੰਸ ਸਿੰਘ, ਜੋਗਿੰਦਰ ਸਿੰਘ, ਕੁਲਦੀਪ ਸਿੰਘ, ਮੋਹਣ ਸਿੰਘ ਭਾਂਬਰੀ, ਕ੍ਰਿਸ਼ਨ ਸਿੰਘ, ਅਵਤਾਰ ਸਿੰਘ, ਰਾਮ ਸਿੰਘ, ਬਲਵੀਰ ਸਿੰਘ ਨਲੀਨੀ, ਕਰਨੈਲ ਸਿੰਘ, ਹਰਨੇਕ ਸਿੰਘ, ਹਰਭਜਨ ਸਿੰਘ, ਹਰਜਿੰਦਰ ਸਿੰਘ, ਸੇਵਾ ਸਿੰਘ ਅਮਲੋਹ, ਗੁਰਪਾਲ ਸਿੰਘ, ਸੁਖਵਿੰਦਰ ਸਿੰਘ, ਲਖਵਿੰਦਰ ਸਿੰਘ, ਬਲਜਿੰਦਰ ਕੌਰ, ਜਸਪਾਲ ਸਿੰਘ, ਰਜਿੰਦਰ ਸਿੰਘ ਤੋਂ ਇਲਾਵਾ ਹੋਰ ਪਾਰਟੀ ਵਰਕਰ ਵੀ ਸ਼ਾਮਿਲ ਸਨ।
ਪਿਛਲੀ ਖ਼ਬਰ ਵਿਧਾਇਕ ਹੈਪੀ ਨੇ ਸਰਕਾਰੀ ਬਹੁ ਤਕਨੀਕੀ ਕਾਲਜ ਰਾਣਵਾਂ ਨੂੰ ਹਰ ਸੰਭਵ ਸਹਿਯੋਗ ਦਾ ਦਿੱਤਾ ਭਰੋਸਾ ਅਗਲੀ ਖ਼ਬਰ ਪ੍ਰਦੂਸ਼ਣ ਫੈਲਾਉਣ ਵਾਲੀਆਂ ਫ਼ੈਕਟਰੀਆਂ ਖ਼ਿਲਾਫ਼ ਪਿੰਡ ਮੁਗ਼ਲ ਮਾਜਰਾ ਵਾਸੀਆਂ ਵਲੋਂ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।