10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਫਾਰਮੇਸੀ ਅਫਸਰ ਭਰਤੀ ਪ੍ਰੀਖਿਆ ਪੇਪਰ ਲੀਕ, ਭਾਜਪਾ ਵਲੋਂ ਸਿਹਤ ਮੰਤਰੀ ਦੇ ਤੁਰੰਤ ਅਸਤੀਫੇ ਦੀ ਮੰਗ-ਭੰਗੂ

ਅਜੀਤ ਡੈਸਕ 29-07-2026
ਘਨੌਰ, 28 ਜੁਲਾਈ (ਸਰਦਾਰਾ ਸਿੰਘ ਲਾਛੜੂ)-ਪੰਜਾਬ ਫਾਰਮੇਸੀ ਅਫਸਰ ਭਰਤੀ ਪ੍ਰੀਖਿਆ ਵਿਚ ਕਥਿਤ ਪੇਪਰ ਲੀਕ ਮਾਮਲੇ ‘ਤੇ ਗੰਭੀਰ ਚਿੰਤਾ ਜ਼ਾਹਰ ਕਰਦਿਆਂ ਭਾਰਤੀ ਜਨਤਾ ਪਾਰਟੀ ਦੇ ਜਸਪਾਲ ਸਿੰਘ ਭੰਗੂ ਜ਼ਿਲ੍ਹਾ ਪ੍ਰਧਾਨ ਪਟਿਆਲਾ ਦਿਹਾਤੀ ਨੇ ਕਿਹਾ ਕਿ ਇਕ ਵਾਰ ਫਿਰ ਆਮ ਆਦਮੀ ਪਾਰਟੀ ਸਰਕਾਰ ਦੀ ਸੂਬੇ ਵਿਚ ਨਿਰਪੱਖ ਤੇ ਸੁਰੱਖਿਅਤ ਭਰਤੀ ਪ੍ਰੀਖਿਆਵਾਂ ਕਰਵਾਉਣ ਵਿਚ ਨਾਕਾਮੀ ਨੂੰ ਬੇਨਕਾਬ ਕਰਦਾ ਹੈ। ਜਸਪਾਲ ਸਿੰਘ ਭੰਗੂ ਨੇ ਕਿਹਾ ਕਿ 19 ਜੁਲਾਈ ਨੂੰ 454 ਫਾਰਮੇਸੀ ਅਫਸਰ ਅਸਾਮੀਆਂ ਲਈ ਕਰਵਾਈ ਗਈ ਭਰਤੀ ਪ੍ਰੀਖਿਆ ਵਿਚ ਲਗਪਗ 7,000 ਉਮੀਦਵਾਰ ਸ਼ਾਮਿਲ ਹੋਏ ਸਨ। ਉਨ੍ਹਾਂ ਦੋਸ਼ ਲਗਾਇਆ ਕਿ ਪ੍ਰੀਖਿਆ ਦੀ ਪਵਿੱਤਰਤਾ ਨਾਲ ਸਮਝੌਤਾ ਕੀਤਾ, ਕਿਉਂਕਿ ਪ੍ਰੀਖਿਆ ਕੇਂਦਰ ਦੇ ਅੰਦਰੋਂ ਪ੍ਰਸ਼ਨ ਪੱਤਰ ਸਕੈਨ ਕਰਕੇ ਬਾਹਰ ਭੇਜਿਆ ਗਿਆ, ਉਥੇ ਉਸ ਦਾ ਹੱਲ ਕੀਤਾ ਅਤੇ ਬਾਅਦ ਵਿਚ ਬਲੂਟੂਥ ਆਧਾਰਿਤ ਉਪਕਰਨਾਂ ਰਾਹੀਂ ਉੱਤਰ ਉਮੀਦਵਾਰਾਂ ਤੱਕ ਪਹੁੰਚਾਏ ਗਏ। ਜਸਪਾਲ ਸਿੰਘ ਭੰਗੂ ਨੇ ਕਿਹਾ ਕਿ ਖੁਦ ਰਜਿਸਟਰਾਰ ਨੇ ਮੰਨਿਆ ਸੀ ਕਿ ਪ੍ਰੀਖਿਆ ਦੌਰਾਨ ਇਲੈਕਟ੍ਰਾਨਿਕ ਉਪਕਰਨਾਂ ਦੀ ਸੰਭਾਵਿਤ ਵਰਤੋਂ ਬਾਰੇ ਅਧਿਕਾਰੀਆਂ ਨੂੰ ਪਹਿਲਾਂ ਹੀ ਖੁਫੀਆ ਜਾਣਕਾਰੀ ਪ੍ਰਾਪਤ ਸੀ। ਇਸ ਦੇ ਬਾਵਜੂਦ ਸਰਕਾਰ ਵਲੋਂ ਲੋੜੀਂਦੇ ਜੈਮਰ ਲਗਾਉਣ ਜਾਂ ਪ੍ਰਭਾਵਸ਼ਾਲੀ ਸੁਰੱਖਿਆ ਪ੍ਰਬੰਧ ਕਰਨ ਵਿਚ ਕਥਿਤ ਤੌਰ ‘ਤੇ ਅਸਫਲਤਾ ਰਹੀ। ਜਸਪਾਲ ਸਿੰਘ ਭੰਗੂ ਨੇ ਅੱਗੇ ਦੋਸ਼ ਲਗਾਇਆ ਕਿ ਫਾਰਮੇਸੀ ਅਫਸਰ ਭਰਤੀ ਪ੍ਰੀਖਿਆ ਵਿਵਾਦ ਆਮ ਆਦਮੀ ਪਾਰਟੀ ਸਰਕਾਰ ਦੇ ਕਾਰਜਕਾਲ ਦੌਰਾਨ ਸਾਹਮਣੇ ਆਇਆ ਛੇਵਾਂ ਵੱਡਾ ਭਰਤੀ ਜਾਂ ਪ੍ਰੀਖਿਆ ਘਪਲਾ ਹੈ। ਉਨ੍ਹਾਂ ਨਾਇਬ ਤਹਿਸੀਲਦਾਰ ਭਰਤੀ ਪ੍ਰੀਖਿਆ, ਪੰਜਾਬ ਸਕੂਲ ਸਿੱਖਿਆ ਬੋਰਡ ਦੀ ਬਾਰ੍ਹਵੀਂ ਜਮਾਤ ਦੇ ਅੰਗਰੇਜ਼ੀ ਪ੍ਰਸ਼ਨ ਪੱਤਰ ਲੀਕ, ਪੀਐੱਸਟੀਈਟੀ ਵਿਵਾਦ, ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦੀਆਂ ਭਰਤੀਆਂ ਵਿਚ ਕਥਿਤ ਬੇਨਿਯਮੀਆਂ ਤੇ ਹੋਰ ਭਰਤੀ ਸੰਬੰਧੀ ਵਿਵਾਦਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਘਟਨਾਵਾਂ ਸਰਕਾਰ ਦੀਆਂ ਲਗਾਤਾਰ ਪ੍ਰਸ਼ਾਸਨਿਕ ਨਾਕਾਮੀਆਂ ਦਾ ਸਬੂਤ ਹਨ। ਸੂਬਾ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਭਾਜਪਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਤੁਰੰਤ ਅਸਤੀਫੇ ਦੀ ਮੰਗ ਕੀਤੀ।
ਪਿਛਲੀ ਖ਼ਬਰ ਮੱਝ ਚੋਰ ਗਰੋਹ ਨੂੰ ਜਲਦ ਨੱਥ ਨਾ ਪਾਈ ਤਾਂ ਕਿਸਾਨਾਂ ਨੂੰ ਨਾਲ ਲੈ ਕੇ ਵੱਡਾ ਸੰਘਰਸ਼ ਛੇੜਾਂਗੇ- ਰਾਜੂ ਖੰਨਾ ਕਿਸਾਨਾਂ ਦਾ... ਅਗਲੀ ਖ਼ਬਰ ਪਤਾਂਜਲੀ ਯੋਗ ਸੰਮਤੀ ਬਸੀ ਪਠਾਣਾਂ ਨੇ ਲਾਫ਼ਟਰ ਯੋਗ ਕਲਾਸ ਤਹਿਤ ਯੋਗ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।