10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਪੰਜਾਬ ਸਰਕਾਰ ਨੇ ਸੂਬੇ ਦੇ ਕਿਸਾਨਾਂ ਨੂੰ ਨਹਿਰੀ ਪਾਣੀ ਮੁਹੱਈਆ ਕਰਵਾ ਕੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਇਤਿਹਾਸਕ ਕਦਮ ਚੁੱਕੇ-ਬਰਿੰਦਰ ਕੁਮਾਰ ਗੋਇਲ ਕੈਬਨਿਟ ਮੰਤਰੀ ਨੇ ਹਲਕਾ ਫ਼ਤਹਿਗੜ੍ਹ ਸਾਹਿਬ ਦੇ 30.71 ਕਰੋੜ ਦੀ ਲਾਗਤ ਵਾਲੇ ਨਹਿਰੀ ਪ੍ਰੋਜੈਕਟ ਦਾ ਕੀਤਾ ਉਦਘਾਟਨ

ਅਜੀਤ ਡੈਸਕ 30-07-2026
ਫ਼ਤਹਿਗੜ੍ਹ ਸਾਹਿਬ, 29 ਜੁਲਾਈ (ਮਨਪ੍ਰੀਤ ਸਿੰਘ)-ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ, ਭੂਮੀ ਅਤੇ ਜਲ ਸੰਭਾਲ ਅਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਸੌਂਢਾ ਵਿਖੇ ਪੰਜਾਬ ਸਰਕਾਰ ਵਲੋਂ ਨਹਿਰੀ ਸਿੰਚਾਈ ਨੂੰ ਮਜ਼ਬੂਤ ਕਰਨ ਲਈ ਕਰਵਾਏ ਗਏ ਅਹਿਮ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਵੱਧ ਤੋਂ ਵੱਧ ਨਹਿਰੀ ਪਾਣੀ ਮੁਹੱਈਆ ਕਰਵਾ ਕੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਇਤਿਹਾਸਕ ਕਦਮ ਚੁੱਕ ਰਹੀ ਹੈ। ਕੈਬਨਿਟ ਮੰਤਰੀ ਬਰਿੰਦਰ ਕੁਮਾਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਫ਼ਤਹਿਗੜ੍ਹ ਸਾਹਿਬ ਹਲਕੇ ਵਿਚ ਸੈਦਪੂਰਾ ਮਾਇਨਰ, ਰਜਿੰਦਰਗੜ੍ਹ ਮਾਇਨਰ, 1-ਐਲ ਰਜਵਾਹਾ ਨੂੰ ਕੁੱਲ 33.68 ਕਿੱਲੋਮੀਟਰ ਤੱਕ ਪੱਕਾ ਕਰਨ ਅਤੇ 23.05 ਕਿੱਲੋਮੀਟਰ ਅੰਡਰਗਰਾਊਂਡ ਪਾਈਪ ਲਾਈਨਾਂ ਵਿਛਾਉਣ ਵਰਗੇ ਪ੍ਰੋਜੈਕਟਾਂ ’ਤੇ ਕੁੱਲ 30.71 ਕਰੋੜ ਰੁਪਏ ਦੀ ਲਾਗਤ ਆਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਸਾਨੀਪੁਰ, ਬਾੜਾ, ਛਲੇੜੀ ਕਲਾਂ, ਸੈਫਲਪੁਰ, ਮਹੁੰਮਦੀਪੁਰ, ਆਦਮਪੁਰ, ਬੀਬੀਪੁਰ, ਸਰਾਣਾ ਦੇ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਸਹੂਲਤ ਮੁਹੱਈਆ ਕਰਵਾਉਣ ਲਈ 3.75 ਕਰੋੜ ਦੀ ਰਾਸ਼ੀ ਖ਼ਰਚ ਕਰਕੇ ਜ਼ਮੀਨਦੋਜ਼ ਪਾਈਪ ਲਾਈਨ ਦਾ ਕੰਮ ਕਰਵਾਇਆ ਜਾ ਰਿਹਾ ਹੈ, ਜਿਸ ਦੇ ਨਾਲ 2332 ਏਕੜ ਰਕਬੇ ਨੂੰ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੇਲੇ ਸੂਬੇ ਵਿਚ 26 ਫ਼ੀਸਦੀ ਨਹਿਰੀ ਪਾਣੀ ਖੇਤਾਂ ਤੱਕ ਪਹੁੰਚਦਾ ਸੀ, ਪ੍ਰੰਤੂ ਆਮ ਆਦਮੀ ਪਾਰਟੀ ਦੀ ਸਰਕਾਰ ਨੇ 7500 ਕਰੋੜ ਰੁਪਏ ਖ਼ਰਚ ਕੇ 86 ਫ਼ੀਸਦੀ ਪਾਣੀ ਸੂਬੇ ਦੇ ਪਿੰਡਾਂ ਤੱਕ ਪਹੁੰਚਾਇਆ ਹੈ। ਜਲ ਸਰੋਤ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੇ ਲਈ ਸੂਬਾ ਸਰਕਾਰ ਵਲੋਂ ਵੱਡੇ ਪੱਧਰ ਤੇ ਕੰਮ ਕੀਤਾ ਜਾ ਰਿਹਾ ਹੈ ਅਤੇ ਬਹੁਤ ਜਲਦ ਹਰੇਕ ਪਿੰਡ ਤੱਕ ਨਹਿਰੀ ਪਾਣੀ ਪਹੁੰਚਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਨਹਿਰੀ ਨੈਟਵਰਕ ਨੂੰ ਮਜ਼ਬੂਤ ਕਰਕੇ ਨਾ ਸਿਰਫ਼ ਕਿਸਾਨਾਂ ਦੀ ਸਿੰਚਾਈ ਲਾਗਤ ਘਟੇਗੀ, ਸਗੋਂ ਆਉਣ ਵਾਲੀਆਂ ਪੀੜ੍ਹੀਆਂ ਲਈ ਧਰਤੀ ਹੇਠਲੇ ਪਾਣੀ ਦੀ ਸੰਭਾਲ ਵੀ ਯਕੀਨੀ ਬਣੇਗੀ। ਇਸ ਮੌਕੇ ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਹਲਕੇ ਵਿਚ ਨਹਿਰੀ ਸਿੰਚਾਈ ਨੂੰ ਮਜ਼ਬੂਤ ਕਰਨ ਲਈ ਕਰਵਾਏ ਗਏ ਇਹ ਵਿਕਾਸ ਕਾਰਜ ਕਿਸਾਨਾਂ ਲਈ ਵਰਦਾਨ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਹਲਕੇ ਦੇ ਕਿਸਾਨਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਨਹਿਰੀ ਪਾਣੀ ਦੀ ਮੰਗ ਨੂੰ ਪੰਜਾਬ ਸਰਕਾਰ ਨੇ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਹੈ।
ਪਿਛਲੀ ਖ਼ਬਰ ਲਿਬੜਾ ਦੀ ਅਗਵਾਈ ਹੇਠ ਅਕਾਲੀ ਦਲ ਵਾਰਿਸ ਪੰਜਾਬ ਦੇ ਵਰਕਰ ਮੋਹਾਲੀ ਲਈ ਹੋਏ ਰਵਾਨਾ ਅਗਲੀ ਖ਼ਬਰ ਐਸ.ਸੀ. ਵਿੰਗ ਦੀ ਜ਼ਿਲ੍ਹਾ ਮੀਟਿੰਗ ਵਿਚ ਨਵ-ਨਿਯੁਕਤ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਪਾਰਟੀ ਨੂੰ ਬੂਥ ਪੱਧਰ ਤੱਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।