10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਲਿਬੜਾ ਦੀ ਅਗਵਾਈ ਹੇਠ ਅਕਾਲੀ ਦਲ ਵਾਰਿਸ ਪੰਜਾਬ ਦੇ ਵਰਕਰ ਮੋਹਾਲੀ ਲਈ ਹੋਏ ਰਵਾਨਾ

ਅਜੀਤ ਡੈਸਕ 30-07-2026
ਫ਼ਤਹਿਗੜ੍ਹ ਸਾਹਿਬ, 29 ਜੁਲਾਈ (ਬਲਜਿੰਦਰ ਸਿੰਘ)-ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਵਲੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਸਮੇਤ ਸਮੂਹ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਘਿਰਾਓ ਲਈ ਉਲੀਕੇ ਸੰਘਰਸ਼ ਪ੍ਰੋਗਰਾਮ ਤਹਿਤ ਅੱਜ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਸੀਨੀਅਰ ਆਗੂ ਅਮਰਇੰਦਰ ਸਿੰਘ ਲਿਬੜਾ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਪਾਰਟੀ ਵਰਕਰਾਂ ਦਾ ਵੱਡਾ ਕਾਫ਼ਲਾ ਮੋਹਾਲੀ ਲਈ ਰਵਾਨਾ ਹੋਇਆ। ਇਸ ਮੌਕੇ ਅਮਰਇੰਦਰ ਸਿੰਘ ਲਿਬੜਾ ਨੇ ਕਿਹਾ ਕਿ ਪਾਰਟੀ ਦੇ ਸੱਦੇ ’ਤੇ ਹਲਕੇ ਦੇ ਵਰਕਰ ਪੂਰੇ ਜੋਸ਼ ਨਾਲ ਸੰਘਰਸ਼ ਵਿਚ ਸ਼ਾਮਲ ਹੋਣ ਲਈ ਮੋਹਾਲੀ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਰਕਰ ਪਾਰਟੀ ਦੀ ਵਿਚਾਰਧਾਰਾ ਅਤੇ ਲੋਕਾਂ ਦੇ ਹੱਕਾਂ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਬੁਲੰਦ ਕਰਨ ਲਈ ਹਮੇਸ਼ਾ ਤਿਆਰ ਰਹਿੰਦੇ ਹਨ।
ਉਨ੍ਹਾਂ ਦਾਅਵਾ ਕੀਤਾ ਕਿ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਵੱਡੀ ਗਿਣਤੀ ਵਿਚ ਵਰਕਰਾਂ ਦੀ ਸ਼ਮੂਲੀਅਤ ਪਾਰਟੀ ਪ੍ਰਤੀ ਲੋਕਾਂ ਦੇ ਭਰੋਸੇ ਅਤੇ ਉਤਸ਼ਾਹ ਨੂੰ ਦਰਸਾਉਂਦੀ ਹੈ। ਸ. ਲਿਬੜਾ ਨੇ ਕਿਹਾ ਕਿ ਜਿਨ੍ਹਾਂ ਬੰਦੀ ਸਿੰਘਾਂ ਨੇ ਆਪਣੀਆਂ ਅਦਾਲਤੀ ਸਜ਼ਾਵਾਂ ਪੂਰੀਆਂ ਕਰ ਲਈਆਂ ਹਨ, ਉਨ੍ਹਾਂ ਨੂੰ ਅਜੇ ਵੀ ਗੈਰ-ਕਾਨੂੰਨੀ ਅਤੇ ਗੈਰ-ਸੰਵਿਧਾਨਕ ਢੰਗ ਨਾਲ ਜੇਲ੍ਹਾਂ ਵਿਚ ਬੰਦ ਰੱਖਿਆ ਗਿਆ ਹੈ, ਜੋ ਮਨੁੱਖੀ ਅਧਿਕਾਰਾਂ ਦਾ ਉਲੰਘਣ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਦਾ ਇਹ ਰਵੱਈਆ ਸਿੱਖ ਕੌਮ ਵਿਚ ਬੇਗਾਨਗੀ ਦੀ ਭਾਵਨਾ ਨੂੰ ਹੋਰ ਵਧਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਸ਼ਾਂਤਮਈ ਅਤੇ ਲੋਕਤੰਤਰੀ ਢੰਗ ਨਾਲ ਆਪਣੇ ਵਿਚਾਰ ਅਤੇ ਮੰਗਾਂ ਸਰਕਾਰ ਤੱਕ ਪਹੁੰਚਾਉਣ ਲਈ ਇਸ ਰੋਸ ਪ੍ਰਦਰਸ਼ਨ ਵਿਚ ਸ਼ਮੂਲੀਅਤ ਕਰ ਰਹੇ ਹਨ। ਇਸ ਕਾਫ਼ਲੇ ਵਿਚ ਜਥੇਦਾਰ ਕੁਲਵੰਤ ਸਿੰਘ ਬਧੌਛੀ, ਸੁਰਜੀਤ ਸਿੰਘ ਚਨਾਰਥਲ, ਸਾਬਕਾ ਸਰਪੰਚ ਜਸਪਾਲ ਸਿੰਘ ਦਾਦੂਮਾਜਰਾ, ਜ਼ੈਲਦਾਰ ਬਰਿੰਦਰ ਸਿੰਘ ਧਤੌਂਦਾ, ਸਿਮਰਨਜੀਤ ਸਿੰਘ ਸੀੜਾ ਬਧੌਛੀ, ਹਰਪ੍ਰੀਤ ਸਿੰਘ ਪੀਤੀ ਥਾਬਲਾਂ, ਜਸਵੀਰ ਸਿੰਘ ਰੁਪਾਲਹੇੜੀ, ਰਣਜੀਤ ਸਿੰਘ ਜੱਲ੍ਹਾ, ਜਸਵੀਰ ਸਿੰਘ ਲੋਹਾਖੇੜੀ, ਨਿਰਪਾਲ ਸਿੰਘ ਚੀਮਾ, ਪ੍ਰੀਤਮ ਸਿੰਘ ਨਾਗਰਾ, ਰਾਣਾ ਲੋਹਾਖੇੜੀ, ਸੁਪਿੰਦਰ ਸਿੰਘ ਸੀੜਾ, ਨਰੇਸ਼ ਕੁਮਾਰ, ਸੁਨੀਲ ਠੁਕਰਾਲ, ਕਮਲਜੀਤ ਸਿੰਘ ਸਾਨੀਪੁਰ, ਰਾਜਿੰਦਰ ਸਿੰਘ ਖਰੌਡ, ਜਸਕੀਰਤ ਸਿੰਘ ਰੁੜਕੀ, ਜਸਕਰਨ ਸਿੰਘ ਧਨੋਆ, ਗੁਰਿੰਦਰ ਸਿੰਘ ਝਾਂਮਪੁਰ, ਭੁਪਿੰਦਰ ਸਿੰਘ ਚੀਮਾ, ਸਰਪੰਚ ਕਰਨੈਲ ਸਿੰਘ ਖਰੌੜਾ, ਨੰਬਰਦਾਰ ਅਮਰਜੀਤ ਸਿੰਘ ਡੇਰਾ ਮੀਰ ਮੀਰਾਂ ਅਤੇ ਬਚਿੱਤਰ ਸਿੰਘ ਪੰਜੋਲਾ ਸਮੇਤ ਹੋਰ ਵਰਕਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਭਾਈ ਅੰਮ੍ਰਿਤਪਾਲ ਸਿੰਘ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਵਾਰਿਸ ਪੰਜਾਬ ਦੇ ਜਥੇਬੰਦੀ ਫ਼ਤਹਿਗੜ੍ਹ ਸਾਹਿਬ ਤੋਂ ਰਵਾਨਾ ਗੁਰ... ਅਗਲੀ ਖ਼ਬਰ ਪੰਜਾਬ ਸਰਕਾਰ ਨੇ ਸੂਬੇ ਦੇ ਕਿਸਾਨਾਂ ਨੂੰ ਨਹਿਰੀ ਪਾਣੀ ਮੁਹੱਈਆ ਕਰਵਾ ਕੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਇਤਿਹਾਸਕ ਕਦਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।