‘ ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਨਾਲ ਸੂਬੇ ਵਿਚ ਕਾਂਗਰਸ ਹੋਰ ਮਜ਼ਬੂਤ ਹੋਵੇਗੀ-ਸੁਰਿੰਦਰ ਸਿੰਘ ਰਾਮਗੜ੍ਹ
ਖਮਾਣੋਂ, 1 ਅਗਸਤ (ਜੋਗਿੰਦਰ ਪਾਲ)-ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਨੇ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਤੋਂ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਦੀ ਅਗਵਾਈ ਹੇਠ ਸ਼ੁਰੂ ਕੀਤੀ ‘ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਸੂਬੇ ਵਿਚ ਪਾਰਟੀ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਕਰਨ ਲਈ ਮੀਲ ਪੱਥਰ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਮੁਹਿੰਮ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੀ ਜਿੱਤ ਦਾ ਮਜ਼ਬੂਤ ਆਧਾਰ ਬਣੇਗੀ।
ਅਜੀਤ ਡੈਸਕ
02-08-2026