ਪੰਜਾਬ ਸਰਕਾਰ ਨੌਜਵਾਨੀ ਨੂੰ ਖੇਡਾਂ ਤੇ ਸਿਹਤਮੰਦ ਜੀਵਨ ਸ਼ੈਲੀ ਨਾਲ ਜੋੜਨ ਲਈ ਯਤਨ ਕਰ ਰਹੀ ਹੈ-ਵਿਧਾਇਕ ਗੈਰੀ ਬੜਿੰਗ
ਅਮਲੋਹ, 1 ਅਗਸਤ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਦੀ ਨੌਜਵਾਨੀ ਨੂੰ ਖੇਡਾਂ ਤੇ ਸਿਹਤਮੰਦ ਜੀਵਨ-ਸ਼ੈਲੀ ਨਾਲ ਜੋੜਨ ਲਈ ਲਗਾਤਾਰ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਹਲਕਾ ਅਮਲੋਹ ਦੇ ਪਿੰਡ ਮਾਲੋਵਾਲ, ਭੱਟੋਂ, ਮਛਰਾਏ ਖ਼ੁਰਦ ਤੇ ਲੱਖਾ ਸਿੰਘ ਵਾਲਾ ਵਿਖੇ ਆਧੁਨਿਕ ਸਹੂਲਤਾਂ ਤੇ ਮਸ਼ੀਨਾਂ ਨਾਲ ਲੈਸ ‘ਮੁੱਖ ਮੰਤਰੀ ਪਿੰਡ ਜ਼ਿੰਮਾਂ’ ਦਾ ਸ਼ਾਨਦਾਰ ਉਦਘਾਟਨ ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵਲੋਂ ਕੀਤਾ।
ਅਮਲੋਹ, 1 ਅਗਸਤ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਦੀ ਨੌਜਵਾਨੀ ਨੂੰ ਖੇਡਾਂ ਤੇ ਸਿਹਤਮੰਦ ਜੀਵਨ-ਸ਼ੈਲੀ ਨਾਲ ਜੋੜਨ ਲਈ ਲਗਾਤਾਰ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਹਲਕਾ ਅਮਲੋਹ ਦੇ ਪਿੰਡ ਮਾਲੋਵਾਲ, ਭੱਟੋਂ, ਮਛਰਾਏ ਖ਼ੁਰਦ ਤੇ ਲੱਖਾ ਸਿੰਘ ਵਾਲਾ ਵਿਖੇ ਆਧੁਨਿਕ ਸਹੂਲਤਾਂ ਤੇ ਮਸ਼ੀਨਾਂ ਨਾਲ ਲੈਸ ‘ਮੁੱਖ ਮੰਤਰੀ ਪਿੰਡ ਜ਼ਿੰਮਾਂ’ ਦਾ ਸ਼ਾਨਦਾਰ ਉਦਘਾਟਨ ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵਲੋਂ ਕੀਤਾ। ਇਸ ਮੌਕੇ ਉਦਘਾਟਨੀ ਸਮਾਗਮਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਗੈਰੀ ਬੜਿੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਟੀਚਾ ਨੌਜਵਾਨਾਂ ਨੂੰ ਨਸ਼ਿਆਂ ਵਰਗੀਆਂ ਭੈੜੀਆਂ ਅਲਾਮਤਾਂ ਤੋਂ ਦੂਰ ਰੱਖ ਕੇ ਸਰੀਰਕ ਤੰਦਰੁਸਤੀ ਵੱਲ ਪ੍ਰੇਰਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਪਿੰਡ-ਪਿੰਡ ਖੁੱਲ੍ਹ ਰਹੇ ਇਹ ਆਧੁਨਿਕ ਜਿੰਮ ਪੰਜਾਬ ਦੇ ਰੰਗਲੇ ਅਤੇ ਸਿਹਤਮੰਦ ਭਵਿੱਖ ਦੀ ਮਜ਼ਬੂਤ ਨੀਂਹ ਰੱਖ ਰਹੇ ਹਨ। ਵਿਧਾਇਕ ਬੜਿੰਗ ਨੇ ਕਿਹਾ ਕਿ ਪਹਿਲਾਂ ਪਿੰਡਾਂ ਦੇ ਨੌਜਵਾਨਾਂ ਨੂੰ ਕਸਰਤ ਕਰਨ ਲਈ ਸ਼ਹਿਰਾਂ ਵੱਲ ਜਾਣਾ ਪੈਂਦਾ ਸੀ ਅਤੇ ਭਾਰੀ ਫ਼ੀਸਾਂ ਦੇਣੀਆਂ ਪੈਂਦੀਆਂ ਸਨ, ਪਰ ਹੁਣ ਮਾਨ ਸਰਕਾਰ ਵਲੋਂ ਪਿੰਡਾਂ ਵਿਚ ਹੀ ਸ਼ਹਿਰਾਂ ਵਰਗੀਆਂ ਆਧੁਨਿਕ ਅਤੇ ਉੱਚ ਕੁਆਲਿਟੀ ਦੀਆਂ ਮਸ਼ੀਨਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਮੌਕੇ ਸਰਪੰਚ ਹਰਦੀਪ ਸਿੰਘ ਮਛਰਾਏ ਅਤੇ ਸੀਨੀਅਰ ਆਗੂ ਜੋਰਾ ਸਿੰਘ ਮਾਲੋਵਾਲ ਵਲੋਂ ਵਿਧਾਇਕ ਗੈਰੀ ਬੜਿੰਗ ਦਾ ਵਿਸ਼ੇਸ਼ ਧੰਨਵਾਦ ਅਤੇ ਸਨਮਾਨ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ, ਬਲਾਕ ਸੰਮਤੀ ਅਮਲੋਹ ਦੇ ਚੇਅਰਮੈਨ ਰਣਜੀਤ ਸਿੰਘ ਪਨਾਗ, ਹਲਕਾ ਪ੍ਰਧਾਨ ਅਵਤਾਰ ਮੁਹੰਮਦ ਟੈਣੀ, ਜੋਰਾ ਸਿੰਘ ਮਾਲੋਵਾਲ, ਸਰਪੰਚ ਹਰਦੀਪ ਸਿੰਘ ਮਛਰਾਏ ਅਤੇ ਵੱਡੀ ਗਿਣਤੀ ਨੌਜਵਾਨ ਮੌਜੂਦ ਸਨ।