ਸੜਕ ਹਾਦਸੇ ਵਿਚ ਇਲਾਜ ਦੌਰਾਨ ਮੌਤ, ਕੇਸ ਦਰਜ
ਰਾਜਪੁਰਾ, 2 ਅਗਸਤ (ਰਣਜੀਤ ਸਿੰਘ)-ਸਦਰ ਪੁਲਿਸ ਨੇ ਸੜਕ ਹਾਦਸੇ ਵਿਚ ਮੌਤ ਹੋ ਜਾਣ ਦੇ ਦੋਸ਼ ’ਚ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਿਕ ਪੁਲਿਸ ਨੂੰ ਹਰਦੀਪ ਸਿੰਘ ਪੁੱਤਰ ਗਿਆਨ ਸਿੰਘ ਵਾਸੀ ਪਿੰਡ ਮਿਰਜਾਪੁਰ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੇ ਚਾਚੇ ਦਾ ਲੜਕਾ ਗੁਰਪ੍ਰੀਤ ਸਿੰਘ ਆਪਣੇ ਬਾਈਕ ’ਤੇ ਸਵਾਰ ਹੋ ਕੇ ਆਪਣੇ ਘਰੇ ਮਿਰਜਾਪੁਰ ਜਾ ਰਿਹਾ ਸੀ।
ਅਜੀਤ ਡੈਸਕ
03-08-2026