ਜਨਮ ਦਿਹਾੜੇ ਮੌਕੇ ਦਿ ਪਟਿਆਲਾ ਵੈੱਲਫੇਅਰ ਸੁਸਾਇਟੀ ਵਲੋਂ ਆਲੋਵਾਲ ਵਿਖੇ ਕੈਂਪ ਅੱਜ ਤੋਂ
ਭਾਦਸੋਂ, 3 ਅਗਸਤ (ਗੁਰਬਖਸ ਸਿੰਘ ਵੜੈਚ)-20ਵੀਂ ਸਦੀ ਦੇ ਮਹਾਨ ਤਪੱਸਵੀ ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦਾ ਜਨਮ ਦਿਹਾੜਾ ਆਲੋਵਾਲ ਵਿਖੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਜਨਮ ਦਿਹਾੜੇ ਮੌਕੇ ਇਲਾਕੇ ’ਚ ਸਮਾਜ ਸੇਵਾ ਦੇ ਖੇਤਰ ’ਚ ਵਡਮੁੱਲਾ ਯੋਗਦਾਨ ਪਾ ਰਹੀ ਸੰਸਥਾ ਦਿ ਪਟਿਆਲਾ ਵੈੱਲਫੇਅਰ ਸੁਸਾਇਟੀ ਵਲੋਂ ਚੇਅਰਮੈਨ ਐਡਵੋਕੇਟ ਸਤਬੀਰ ਸਿੰਘ ਖੱਟੜਾ ਦੀ ਅਗਵਾਈ ਵਿਚ 4 ਅਗਸਤ ਨੂੰ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ।
ਐਡਵੋਕੇਟ ਸਤਬੀਰ ਸਿੰਘ ਖੱਟੜਾ ਚੇਅਰਮੈਨ ਪਟਿਆਲਾ ਵੈਲਫੇਅਰ ਸੁਸਾਇਟੀ। ਅਜੀਤ ਤਸਵੀਰ
04-08-2026