ਹਲਕਾ ਵਿਧਾਇਕ ਰਾਏ ਵਲੋਂ ਪਿੰਡ ਖੋਜੇ ਮਾਜਰਾ ਵਿਖੇ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ
ਫ਼ਤਹਿਗੜ੍ਹ ਸਾਹਿਬ, 3 ਅਗਸਤ (ਮਨਪ੍ਰੀਤ ਸਿੰਘ)-ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਵਲੋਂ ਪਿੰਡ ਖੋਜੇਮਾਜਰਾ ਵਿਖੇ ਤਿੰਨ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ, ਜਿਸ ਕਾਰਨ ਪਿੰਡ ਵਾਸੀਆਂ ਵਿਚ ਖ਼ੁਸ਼ੀ ਦਾ ਮਾਹੌਲ ਹੈ। ਇਸ ਮੌਕੇ ਵਿਧਾਇਕ ਲਖਵੀਰ ਸਿੰਘ ਰਾਏ ਨੇ ਕਿਹਾ ਕਿ ਵਿਕਾਸ ਪੱਖੋਂ ਪਿੰਡ ਖ਼ੋਜੇ ਮਾਜਰਾ ਹਲਕੇ ਦਾ ਮੋਹਰੀ ਪਿੰਡ ਬਣ ਗਿਆ ਹੈ, ਜਿਸ ਨੇ ਪਿੰਡ ਦੇ ਦੋ ਟੋਭਿਆਂ ਦੀ ਨੁਹਾਰ ਬਦਲੀ ਹੈ ਅਤੇ ਨਾਲ ਹੀ ਧਰਮਸ਼ਾਲਾ ਦਾ ਨਵੀਨੀਕਰਨ ਕੀਤਾ ਹੈ।
ਫ਼ਤਹਿਗੜ੍ਹ ਸਾਹਿਬ, 3 ਅਗਸਤ (ਮਨਪ੍ਰੀਤ ਸਿੰਘ)-ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਵਲੋਂ ਪਿੰਡ ਖੋਜੇਮਾਜਰਾ ਵਿਖੇ ਤਿੰਨ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ, ਜਿਸ ਕਾਰਨ ਪਿੰਡ ਵਾਸੀਆਂ ਵਿਚ ਖ਼ੁਸ਼ੀ ਦਾ ਮਾਹੌਲ ਹੈ। ਇਸ ਮੌਕੇ ਵਿਧਾਇਕ ਲਖਵੀਰ ਸਿੰਘ ਰਾਏ ਨੇ ਕਿਹਾ ਕਿ ਵਿਕਾਸ ਪੱਖੋਂ ਪਿੰਡ ਖ਼ੋਜੇ ਮਾਜਰਾ ਹਲਕੇ ਦਾ ਮੋਹਰੀ ਪਿੰਡ ਬਣ ਗਿਆ ਹੈ, ਜਿਸ ਨੇ ਪਿੰਡ ਦੇ ਦੋ ਟੋਭਿਆਂ ਦੀ ਨੁਹਾਰ ਬਦਲੀ ਹੈ ਅਤੇ ਨਾਲ ਹੀ ਧਰਮਸ਼ਾਲਾ ਦਾ ਨਵੀਨੀਕਰਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪਿੰਡ ਖ਼ੋਜੇ ਮਾਜਰਾ ਵਿਖੇ ਗੁਰਦੁਆਰਾ ਸਾਹਿਬ ਦੇ ਸਾਹਮਣੇ ਗੰਦੇ ਪਾਣੀ ਦਾ ਟੋਭਾ ਸੀ, ਜੋ ਗੁਰੂ ਘਰ ਦੀ ਦਿੱਖ ਖ਼ਰਾਬ ਕਰ ਰਿਹਾ ਸੀ ਅਤੇ ਨਾਲ ਹੀ ਆਉਣ ਜਾਣ ਵਾਲੇ ਰਾਹਗੀਰਾਂ ਲਈ ਵੀ ਪ੍ਰੇਸ਼ਾਨੀ ਬਣਿਆ ਹੋਇਆ ਸੀ। ਪੰਜਾਬ ਸਰਕਾਰ ਦੇ ਯਤਨਾਂ ਸਦਕਾ ਉਥੇ ਸੀਚੇਵਾਲ ਪ੍ਰਾਜੈਕਟ ਲਗਾ ਕੇ ਟੋਭੇ ਨੂੰ ਬੰਦ ਕਰ ਦਿੱਤਾ ਗਿਆ ਹੈ। ਬਾਕੀ ਬਚੀ ਜਗ੍ਹਾ ਪਾਰਕਿੰਗ ਵਜੋਂ ਵਰਤੀ ਜਾ ਸਕੇ। ਇਸੇ ਤਰ੍ਹਾਂ ਪਿੰਡ ਦੇ ਦੂਜੇ ਪਾਸੇ ਮਾੜੀ ਦੇ ਨਾਲ ਲੱਗਦਾ ਟੋਭਾ ਵੀ ਪਿੰਡ ਦੀ ਦਿੱਖ ਨੂੰ ਖ਼ਰਾਬ ਕਰ ਰਿਹਾ ਸੀ, ਉਸ ਦਾ ਵੀ ਨਵੀਨੀਕਰਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਿੰਡ ਵਿਚ ਬਣੀ ਧਰਮਸ਼ਾਲਾ ਦੀ ਦੂਜੀ ਮੰਜ਼ਿਲ ਬਣਾਉਣ ਦੇ ਲਈ 4 ਲੱਖ ਰੁਪਏ ਦੀ ਗਰਾਂਟ ਜਾਰੀ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਦੂਸਰੇ ਪਿੰਡਾਂ ਨੂੰ ਵੀ ਪਿੰਡ ਖ਼ੋਜੇ ਮਾਜਰੇ ਦੀ ਤਰ੍ਹਾਂ ਵਿਕਾਸ ਵੱਲ ਧਿਆਨ ਦੇਣ ਦੀ ਲੋੜ ਹੈ। ਇਸ ਮੌਕੇ ਪਿੰਡ ਦੇ ਸਰਪੰਚ ਪਰਵਿੰਦਰ ਸਿੰਘ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸਰਪੰਚ ਪਰਵਿੰਦਰ ਸਿੰਘ, ਬਹਾਦਰ ਸਿੰਘ, ਰਣਜੀਤ ਸਿੰਘ, ਸੁਖਵਿੰਦਰ ਸਿੰਘ, ਬਿਕਰਮਜੀਤ ਸਿੰਘ, ਕਰਮਜੀਤ ਕੌਰ, ਸੰਦੀਪ ਕੌਰ (ਸਾਰੇ ਪੰਚ), ਦਰਸ਼ਨ ਸਿੰਘ, ਹਰਜੀਤ ਸਿੰਘ, ਗੁਰਤੇਜ ਸਿੰਘ, ਗੁਰਮੁਖ ਸਿੰਘ, ਹਰਵਿੰਦਰ ਸਿੰਘ, ਮਨ ਏਕਮ ਸਿੰਘ, ਨੈਬ ਸਿੰਘ, ਨਾਹਰ ਸਿੰਘ, ਗੁਰਸੇਵਕ ਸਿੰਘ, ਗੁਰ ਫ਼ਤਹਿ ਸਿੰਘ, ਗੁਰਵਿੰਦਰ ਸਿੰਘ, ਗੁਰਪ੍ਰੀਤ ਸਿੰਘ ਆਦਿ ਵੀ ਹਾਜ਼ਰ ਸਨ।