ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਬੂਥ ਪੱਧਰ ’ਤੇ ਕਮੇਟੀਆਂ ਦਾ ਗਠਨ-ਭੁੱਟਾ
ਫ਼ਤਹਿਗੜ੍ਹ ਸਾਹਿਬ, 3 ਅਗਸਤ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਪਿੰਡ ਮਾਜਰੀ ਅਜੀਮ ਤੇ ਰਾਮਪੁਰ ਵਿਖੇ ਨੁੱਕੜ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਬੂਥ ਪੱਧਰ ’ਤੇ ਬੂਥ ਕਮੇਟੀਆਂ ਦਾ ਗਠਨ ਕੀਤਾ ਜਾ ਰਿਹਾ ਹੈ ਤਾਂ ਜੋ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਉਮੀਦਵਾਰ ਬੂਥ ਕਮੇਟੀਆਂ ਦੇ ਸਹਿਯੋਗ ਨਾਲ ਵੱਡੇ ਬਹੁਮਤ ਨਾਲ ਜਿੱਤ ਦਰਜ ਕਰ ਸਕਣ। ਉਨ੍ਹਾਂ ਆਮ ਆਦਮੀ ਪਾਰਟੀ ਦੀ ਮੌਜੂਦਾ ਪੰਜਾਬ ਸਰਕਾਰ ਦੀ ਅਲੋਚਨਾ ਕਰਦਿਆਂ ਕਿਹਾ ਕਿ ਸੂਬੇ ਦੇ ਲੋਕਾਂ ਨੇ ਹਮੇਸ਼ਾ ਹੀ ਆਪਣੀ ਬਹਾਦਰੀ ਸਦਕਾ ਸੂਬੇ ਨੂੰ ਲੁੱਟਣ ਆਏ ਧਾੜਵੀਆਂ ਨੂੰ ਕਰਾਰੀ ਹਾਰ ਦਿੱਤੀ ਹੈ ਤੇ ਹੁਣ ਇਕ ਵਾਰ ਫਿਰ ਪੰਜਾਬ ਦੇ ਲੋਕ ਸੂਬੇ ਦੇ ਲੋਕਾਂ ਨਾਲ ਖਿਲਵਾੜ ਕਰਨ ਵਾਲੀ ਆਮ ਆਦਮੀ ਪਾਰਟੀ ਨੂੰ ਚੋਣਾਂ ਵਿਚ ਕਰਾਰੀ ਹਾਰ ਦੇ ਕੇ ਉਸ ਦੀ ਅਸਲ ਥਾਂ ਦਿਖਾਉਣਗੇ।
ਸ
ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਪਿੰਡਾਂ ਵਿਚ ਨੁੱਕੜ ਮੀਟਿੰਗ ਕਰਨ ਮਗਰੋਂ ਪਾਰਟੀ ਸਮਰਥਕਾਂ ਸਮੇਤ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ। ਅਜੀਤ ਤਸਵੀਰ
04-08-2026
ਫ਼ਤਹਿਗੜ੍ਹ ਸਾਹਿਬ, 3 ਅਗਸਤ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਪਿੰਡ ਮਾਜਰੀ ਅਜੀਮ ਤੇ ਰਾਮਪੁਰ ਵਿਖੇ ਨੁੱਕੜ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਬੂਥ ਪੱਧਰ ’ਤੇ ਬੂਥ ਕਮੇਟੀਆਂ ਦਾ ਗਠਨ ਕੀਤਾ ਜਾ ਰਿਹਾ ਹੈ ਤਾਂ ਜੋ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਉਮੀਦਵਾਰ ਬੂਥ ਕਮੇਟੀਆਂ ਦੇ ਸਹਿਯੋਗ ਨਾਲ ਵੱਡੇ ਬਹੁਮਤ ਨਾਲ ਜਿੱਤ ਦਰਜ ਕਰ ਸਕਣ। ਉਨ੍ਹਾਂ ਆਮ ਆਦਮੀ ਪਾਰਟੀ ਦੀ ਮੌਜੂਦਾ ਪੰਜਾਬ ਸਰਕਾਰ ਦੀ ਅਲੋਚਨਾ ਕਰਦਿਆਂ ਕਿਹਾ ਕਿ ਸੂਬੇ ਦੇ ਲੋਕਾਂ ਨੇ ਹਮੇਸ਼ਾ ਹੀ ਆਪਣੀ ਬਹਾਦਰੀ ਸਦਕਾ ਸੂਬੇ ਨੂੰ ਲੁੱਟਣ ਆਏ ਧਾੜਵੀਆਂ ਨੂੰ ਕਰਾਰੀ ਹਾਰ ਦਿੱਤੀ ਹੈ ਤੇ ਹੁਣ ਇਕ ਵਾਰ ਫਿਰ ਪੰਜਾਬ ਦੇ ਲੋਕ ਸੂਬੇ ਦੇ ਲੋਕਾਂ ਨਾਲ ਖਿਲਵਾੜ ਕਰਨ ਵਾਲੀ ਆਮ ਆਦਮੀ ਪਾਰਟੀ ਨੂੰ ਚੋਣਾਂ ਵਿਚ ਕਰਾਰੀ ਹਾਰ ਦੇ ਕੇ ਉਸ ਦੀ ਅਸਲ ਥਾਂ ਦਿਖਾਉਣਗੇ। ਉਨ੍ਹਾਂ ਕਿਹਾ ਕਿ ਸੂਬੇ ਅੰਦਰ ਮੁੜ ਤੋਂ ਅਮਨ ਸ਼ਾਂਤੀ ਦਾ ਮਾਹੌਲ ਬਹਾਲ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਹੀ ਸਮਰੱਥ ਪਾਰਟੀ ਹੈ, ਜਿਸ ਨੇ ਪਹਿਲਾਂ ਵੀ ਕਈ ਵਾਰ ਅਜਿਹਾ ਕਰਕੇ ਵਿਖਾਇਆ ਹੈ। ਉਨ੍ਹਾਂ ਦੱਸਿਆ ਕਿ ਬੂਥ ਪੱਧਰ ਦੀਆਂ ਕਮੇਟੀਆਂ ਦੇ ਅਹੁਦੇਦਾਰ ਹਲਕੇ ਵਿਚ ਘਰ-ਘਰ ਜਾ ਕੇ ਲੋਕਾਂ ਨੂੰ ਪਾਰਟੀ ਦੀਆਂ ਨੀਤੀਆਂ ਨਾਲ ਜੋੜਨ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਕੀਤੇ ਕਥਿਤ ਭ੍ਰਿਸ਼ਟਾਚਾਰ ਬਾਰੇ ਵੀ ਜਾਣੂ ਕਰਵਾਉਣਗੇ। ਇਸ ਮੌਕੇ ਰਾਜਵੰਤ ਸਿੰਘ ਰਾਜੂ ਰਾਮਪੁਰ, ਗੁਰਿੰਦਰ ਸਿੰਘ, ਮਨਦੀਪ ਸਿੰਘ ਨੰਡਿਆਲੀ, ਕਮਲਜੀਤ ਸਿੰਘ, ਭੁਪਿੰਦਰ ਸਿੰਘ, ਭਿੰਦਰ ਸਿੰਘ, ਕਰਮਜੀਤ ਸਿੰਘ, ਅਮਰੀਕ ਸਿੰਘ, ਬਲਜੀਤ ਸਿੰਘ, ਕੁਲਵੀਰ ਸਿੰਘ, ਚਰਨਜੀਤ ਸਿੰਘ, ਦਰਸ਼ਨ ਸਿੰਘ, ਸੁਰਜੀਤ ਸਿੰਘ, ਜੱਗਾ, ਗੁਰਿੰਦਰ ਸਿੰਘ, ਮਨਜੀਤ ਸਿੰਘ ਮਾਨ ਖਾਨਪੁਰ, ਹਰਪ੍ਰੀਤ ਸਿੰਘ ਤਲਾਣੀਆਂ, ਮਨਜੀਤ ਸਿੰਘ ਮਾਜਰੀ ਅਜੀਮ, ਨਵ, ਬਲਜਿੰਦਰ ਸਿੰਘ, ਹਰਮਨਜੀਤ ਸਿੰਘ, ਗੁਰਜੀਤ ਸਿੰਘ, ਤਰਲੋਕ ਸਿੰਘ, ਕਾਬਲ ਸਿੰਘ, ਹਰਦੀਪ ਸਿੰਘ, ਜਗਦੀਸ਼ ਸਿੰਘ ਵੀ ਹਾਜ਼ਰ ਸਨ।