05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਮਾਤਾ ਗੁਜਰੀ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਵਲੋਂ ਇੰਡਕਸ਼ਨ ਪ੍ਰੋਗਰਾਮ ਆਯੋਜਿਤ

ਫ਼ਤਹਿਗੜ੍ਹ ਸਾਹਿਬ, 4 ਅਗਸਤ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਪੋਸਟ ਗ੍ਰੈਜੂਏਟ ਅਰਥ ਸ਼ਾਸਤਰ ਵਿਭਾਗ ਵਲੋਂ ਬੀ. ਏ.

ਅਰਥ ਸ਼ਾਸਤਰ ਵਿਭਾਗ ਵਲੋਂ ਆਯੋਜਿਤ ਇੰਡਕਸ਼ਨ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨਾਲ ਅਧਿਆਪਕ। ਅਜੀਤ ਤਸਵੀਰ 05-08-2026
ਫ਼ਤਹਿਗੜ੍ਹ ਸਾਹਿਬ, 4 ਅਗਸਤ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਪੋਸਟ ਗ੍ਰੈਜੂਏਟ ਅਰਥ ਸ਼ਾਸਤਰ ਵਿਭਾਗ ਵਲੋਂ ਬੀ. ਏ. (ਆਨਰਜ਼) ਇਕਨਾਮਿਕਸ ਭਾਗ-ਪਹਿਲਾ ਦੇ ਵਿਦਿਆਰਥੀਆਂ ਲਈ ਤਿੰਨ ਰੋਜ਼ਾ ਵਿਸ਼ੇਸ਼ ਇੰਡਕਸ਼ਨ ਪ੍ਰੋਗਰਾਮ ਦਾ ਆਯੋਜਨ ਕੀਤਾ, ਜਿਸ ਵਿਚ ਅਕਾਦਮਿਕ ਸੈਸ਼ਨ 2026-27 ਵਿਚ ਦਾਖਲਾ ਲੈਣ ਵਾਲੇ ਨਵੇਂ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਪ੍ਰੋਗਰਾਮ ਦੀ ਸ਼ੁਰੂਆਤ ਸ੍ਰੀ ਜਪੁਜੀ ਸਾਹਿਬ ਦੀਆਂ ਪੰਜ ਪਉੜੀਆਂ ਦੇ ਪਾਠ ਤੇ ਅਰਦਾਸ ਨਾਲ ਹੋਈ। ਉਪਰੰਤ ਵਿਦਿਆਰਥੀਆਂ ਨੂੰ ਜਿਥੇ ਕਾਲਜ ਦੇ ਵਿਜ਼ਨ, ਮਿਸ਼ਨ, ਕੋਡ ਆਫ਼ ਕੰਡਕਟ ਅਤੇ ਹੋਰ ਮਹੱਤਵਪੂਰਨ ਨਿਯਮਾਂ ਬਾਰੇ ਜਾਣੂ ਕਰਵਾਇਆ, ਉੱਥੇ ਨਾਲ ਹੀ ਉਨ੍ਹਾਂ ਨੂੰ ਕਾਲਜ ਦੀਆਂ ਅਕਾਦਮਿਕ ਤੇ ਸਹਿ-ਪਾਠਕ੍ਰਮ ਗਤੀਵਿਧੀਆਂ ਵਿਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ। ਕਾਲਜ ਦੇ ਪ੍ਰਿੰਸੀਪਲ ਡਾ.ਬਿਕਰਮਜੀਤ ਸਿੰਘ ਨੇ ਕਿਹਾ ਕਿ ਇੰਡਕਸ਼ਨ ਪ੍ਰੋਗਰਾਮ ਵਿਦਿਆਰਥੀਆਂ ਨੂੰ ਜਿੱਥੇ ਕਾਲਜ ਦੀ ਅਕਾਦਮਿਕ ਪ੍ਰਣਾਲੀ, ਅਨੁਸ਼ਾਸਿਤ ਵਿਦਿਆਰਥੀ ਜੀਵਨ ਤੇ ਸਹਿ-ਵਿੱਦਿਅਕ ਗਤੀਵਿਧੀਆਂ ਬਾਰੇ ਮਹੱਤਵਪੂਰਨ ਜਾਣਕਾਰੀ ਪ੍ਰਦਾਨ ਕਰਦੇ ਹਨ, ਉਥੇ ਨਾਲ ਹੀ ਵਿਦਿਆਰਥੀਆਂ ਨੂੰ ਸਕੂਲੀ ਜੀਵਨ ਤੋਂ ਕਾਲਜ ਜੀਵਨ ਵਿਚ ਸੁਚਾਰੂ ਤਬਦੀਲੀ ਕਰਨ ਵਿਚ ਵੀ ਵਿਸ਼ੇਸ਼ ਯੋਗਦਾਨ ਪਾਉਂਦੇ ਹਨ। ਅਰਥ ਸ਼ਾਸਤਰ ਵਿਭਾਗ ਦੇ ਮੁਖੀ ਡਾ. ਜੁਪਿੰਦਰ ਸਿੰਘ ਨੇ ਕਾਲਜ ਤੇ ਵਿਭਾਗ ਦੀਆਂ ਵੱਖ-ਵੱਖ ਖੇਤਰ ਵਿਚ ਸ਼ਾਨਦਾਰ ਪ੍ਰਾਪਤੀਆਂ ’ਤੇ ਚਾਨਣਾ ਪਾਇਆ। ਵਿਭਾਗ ਦੀ ਵਿਦਿਆਰਥੀ ਸੰਸਥਾ ਪਲਾਨਿੰਗ ਫੋਰਮ ਦੇ ਇੰਚਾਰਜ ਤੇ ਬੀ. ਏ. (ਆਨਰਜ਼) ਇਕਨਾਮਿਕਸ ਭਾਗ-ਪਹਿਲਾ ਦੇ ਇੰਚਾਰਜ ਡਾ. ਹਰਸਿਮਰਨ ਸਿੰਘ ਨੇ ਵਿਦਿਆਰਥੀਆਂ ਨਾਲ ਕਾਲਜ ਵਿਖੇ ਉਪਲਬਧ ਐਨ. ਸੀ. ਸੀ. ਤੇ ਐਨ. ਐੱਸ. ਐੱਸ. ਨਾਲ ਸੰਬੰਧਿਤ ਗਤੀਵਿਧੀਆਂ, ਖੇਡ ਸੁਵਿਧਾਵਾਂ, ਵੱਖ-ਵੱਖ ਸਕਾਲਰਸ਼ਿਪ ਯੋਜਨਾਵਾਂ, ਸਭਿਆਚਾਰਕ ਤੇ ਖੇਡ ਗਤੀਵਿਧੀਆਂ, ਕਾਲਜ ਲਾਇਬ੍ਰੇਰੀ, ਆਡੀਓ ਵੀਡੀਓ ਸਟੂਡੀਓ ਅਤੇ ਮੀਡੀਆ ਸੈਂਟਰ ਆਦਿ ਸਬੰਧੀ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਡਾ.ਜਗਪਾਲ ਸਿੰਘ ਨੇ ਕਾਲਜ ਦੇ ਵਿਦਿਆਰਥੀਆਂ ਵਲੋਂ ਖੇਤਰੀ, ਅੰਤਰ-ਖੇਤਰੀ, ਰਾਜ ਤੇ ਰਾਸ਼ਟਰੀ ਪੱਧਰ ਦੇ ਸਭਿਆਚਾਰਕ ਮੇਲਿਆਂ ਅਤੇ ਮੁਕਾਬਲਿਆਂ ਵਿਚ ਹਾਸਲ ਕੀਤੀਆਂ ਸ਼ਾਨਦਾਰ ਉਪਲਬਧੀਆਂ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਤੇ ਉਨ੍ਹਾਂ ਨੂੰ ਸਹਿਵਿਦਿਅਕ ਗਤੀਵਿਧੀਆਂ ਵਿਚ ਸਰਗਰਮ ਭਾਗੀਦਾਰੀ ਲਈ ਪ੍ਰੇਰਿਤ ਕੀਤਾ। ਉਪਰੰਤ ਡਾ. ਹਰਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਕਾਲਜ ਦੇ ਅਕਾਦਮਿਕ ਅਤੇ ਅਨੁਸ਼ਾਸਨੀ ਨਿਯਮਾਂ ਤੋਂ ਜਾਣੂ ਕਰਵਾਇਆ। ਇਸ ਮੌਕੇ ਵਿਭਾਗ ਦੇ ਡਾ. ਗੁਰਜਿੰਦਰ ਕੌਰ, ਪ੍ਰੋ.ਹਰਪ੍ਰੀਤ ਕੌਰ, ਪ੍ਰੋ. ਮਨਪ੍ਰੀਤ ਕੌਰ ਅਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਐਸ. ਓ. ਆਈ. ਵਲੋਂ ਪੇਪਰ ਲੀਕ ਮਾਮਲੇ ’ਚ ਕੱਲ੍ਹ ਪੰਜਾਬੀ ਯੂਨੀਵਰਸਿਟੀ ਅੱਗੇ ਧਰਨਾ ਦਿੱਤਾ ਜਾਵੇਗਾ-ਭੁੱਟਾ ਸਿੱਖਿਆ ਮੰਤਰੀ... ਅਗਲੀ ਖ਼ਬਰ ਸੁਰੇਸ਼ ਭਾਰਦਵਾਜ ਨੇ ਰੋਟਰੀ ਕਲੱਬ ਸਰਹਿੰਦ ਦੇ ਨਵੇਂ ਪ੍ਰਧਾਨ ਵਜੋਂ ਸੰਭਾਲੀ ਵਾਗਡੋਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।