ਐਨ. ਐਚ. ਐਮ. ਮੁਲਾਜ਼ਮ 15 ਅਗਸਤ ਨੂੰ ਮੁੱਖ ਮੰਤਰੀ ਮਾਨ ਵਿਰੁੱਧ ਰੋਸ ਰੈਲੀ ਕਰਨਗੇ-ਬਰਨਾਲਾ
ਜਖਵਾਲੀ, 4 ਅਗਸਤ (ਨਿਰਭੈ ਸਿੰਘ)-ਸਿਹਤ ਵਿਭਾਗ ਵਿਚ ਯੋਗ ਪ੍ਰਣਾਲੀ ਰਾਹੀਂ ਭਰਤੀ ਕੀਤੇ ਨੈਸ਼ਨਲ ਹੈਲਥ ਮਿਸ਼ਨ ਅਧੀਨ ਪਿਛਲੇ ਪੰਦਰਾਂ ਵੀਹ ਸਾਲਾਂ ਤੋਂ ਠੇਕੇ ’ਤੇ ਕੰਮ ਕਰਦੇ ਕੱਚੇ ਸਿਹਤ ਮੁਲਾਜ਼ਮਾਂ ਨਾਲ ਪੱਕੇ ਕਰਨ ਦਾ ਵਾਅਦਾ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਸੱਤਾ ਦੇ ਨਸ਼ੇ ਵਿਚ ਆਪਣੇ ਵਾਅਦਿਆਂ ਤੋਂ ਭੱਜਦੀ ਨਜ਼ਰ ਆ ਰਹੀ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਸੰਦੀਪ ਕੌਰ ਬਰਨਾਲਾ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲਗਪਗ ਸਾਢੇ ਚਾਰ ਸਾਲ ਬੀਤ ਜਾਣ ਮਗਰੋਂ ਵੀ ਨੈਸ਼ਨਲ ਹੈਲਥ ਮਿਸ਼ਨ ਦੇ ਮੁਲਾਜ਼ਮਾਂ ਨੂੰ ਇਕ ਵੀ ਰੁਪਏ ਦਾ ਵਾਧਾ ਨਹੀਂ ਦਿੱਤਾ, ਜਿਸ ਕਾਰਨ ਸਮੂਹ ਐਨ.
ਜਖਵਾਲੀ, 4 ਅਗਸਤ (ਨਿਰਭੈ ਸਿੰਘ)-ਸਿਹਤ ਵਿਭਾਗ ਵਿਚ ਯੋਗ ਪ੍ਰਣਾਲੀ ਰਾਹੀਂ ਭਰਤੀ ਕੀਤੇ ਨੈਸ਼ਨਲ ਹੈਲਥ ਮਿਸ਼ਨ ਅਧੀਨ ਪਿਛਲੇ ਪੰਦਰਾਂ ਵੀਹ ਸਾਲਾਂ ਤੋਂ ਠੇਕੇ ’ਤੇ ਕੰਮ ਕਰਦੇ ਕੱਚੇ ਸਿਹਤ ਮੁਲਾਜ਼ਮਾਂ ਨਾਲ ਪੱਕੇ ਕਰਨ ਦਾ ਵਾਅਦਾ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਸੱਤਾ ਦੇ ਨਸ਼ੇ ਵਿਚ ਆਪਣੇ ਵਾਅਦਿਆਂ ਤੋਂ ਭੱਜਦੀ ਨਜ਼ਰ ਆ ਰਹੀ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਸੰਦੀਪ ਕੌਰ ਬਰਨਾਲਾ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲਗਪਗ ਸਾਢੇ ਚਾਰ ਸਾਲ ਬੀਤ ਜਾਣ ਮਗਰੋਂ ਵੀ ਨੈਸ਼ਨਲ ਹੈਲਥ ਮਿਸ਼ਨ ਦੇ ਮੁਲਾਜ਼ਮਾਂ ਨੂੰ ਇਕ ਵੀ ਰੁਪਏ ਦਾ ਵਾਧਾ ਨਹੀਂ ਦਿੱਤਾ, ਜਿਸ ਕਾਰਨ ਸਮੂਹ ਐਨ. ਐਚ. ਐਮ. ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਬੇੇਰੁਖ਼ੀ ਕਾਰਨ ਐਨ. ਐਚ. ਐਮ. ਇੰਪਲਾਈਜ਼ ਯੂਨੀਅਨ ਪੰਜਾਬ ਵਲੋਂ 15 ਅਗਸਤ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਰੁੱਧ ਫ਼ਿਰੋਜ਼ਪੁਰ ਵਿਖੇ ਰੋਸ ਰੈਲੀ ਕਰਨ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਐਨ. ਐਚ. ਐਮ. ਮੁਲਾਜ਼ਮਾਂ ਦੀਆਂ ਮੰਗਾਂ ਨੂੰ ਜਲਦ ਪੂਰਾ ਕੀਤਾ ਜਾਵੇ। ਇਸ ਮੌਕੇ ਗੁਲਸ਼ਨ ਫ਼ਰੀਦਕੋਟ, ਦਿਨੇਸ਼ ਪਟਿਆਲਾ, ਕਿਰਨ ਮੁਹਾਲੀ, ਜਗਦੇਵ ਸਿੰਘ ਮਾਨਸਾ, ਜਸ਼ਨ ਫ਼ਤਹਿਗੜ੍ਹ ਸਾਹਿਬ, ਡਾ. ਸਿਮਰਪਾਲ ਮੋਗਾ, ਡਾ. ਪੰਖੜੀ ਜਲੰਧਰ, ਡਾ. ਸ਼ਿਵਰਾਜ ਲੁਧਿਆਣਾ, ਜਸਵੀਰ ਤਰਨਤਾਰਨ, ਤੁਰਣਜੀਤ ਹੁਸ਼ਿਆਰਪੁਰ, ਰਣਜੀਤ ਕੌਰ ਬਠਿੰਡਾ, ਦੀਪਿਕਾ ਪਠਾਨਕੋਟ, ਦਵਿੰਦਰ ਕੌਰ ਸ੍ਰੀ ਅੰਮ੍ਰਿਤਸਰ ਸਾਹਿਬ, ਅਮਨਦੀਪ ਕੌਰ ਨਵਾਂ ਸ਼ਹਿਰ ਆਦਿ ਆਗੂ ਹਾਜ਼ਰ ਸਨ।