05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਪਿੰਡ ਜਿਊਣਪੁਰਾ ਵਿਖੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੀ ਵਿਸ਼ੇਸ਼ ­ਇਕੱਤਰਤਾ ਵੱਡੀ ਗਿਣਤੀ ਵਿਚ ਨੌਜਵਾਨਾਂ ਸਮੇਤ ਹੋਰਨਾਂ ਲੋਕਾਂ ਨੇ ਪਾਰਟੀ ਵਿਚ ਕੀਤੀ ਸ਼ਮੂਲੀਅਤ

ਫ਼ਤਹਿਗੜ੍ਹ ਸਾਹਿਬ, 4 ਅਗਸਤ (ਬਲਜਿੰਦਰ ਸਿੰਘ)-ਅਕਾਲੀ ਦਲ (ਵਾਰਿਸ ਪੰਜਾਬ ਦੇ) ਜਥੇਬੰਦੀ ਦੇ ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਸੀਨੀਅਰ ਆਗੂ ਅਮਰਿੰਦਰ ਸਿੰਘ ਲਿਬੜਾ ਦੀ ਅਗਵਾਈ ਹੇਠ ਸੁਖਦੇਵ ਸਿੰਘ ਸੰਧੂ ਦੇ ਗ੍ਰਹਿ ਪਿੰਡ ਜਿਊਣਪੁਰਾ ਵਿਖੇ ਪਾਰਟੀ ਦੀ ਵਿਸ਼ੇਸ਼ ਇਕੱਤਰਤਾ ਹੋਈ। ਮੀਟਿੰਗ ਦੌਰਾਨ ਪਾਰਟੀ ਨੂੰ ਬੂੱਥ ਪੱਧਰ ’ਤੇ ਹੋਰ ਮਜ਼ਬੂਤ ਕਰਨ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸੰਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ।

ਅਜੀਤ ਡੈਸਕ 05-08-2026
ਫ਼ਤਹਿਗੜ੍ਹ ਸਾਹਿਬ, 4 ਅਗਸਤ (ਬਲਜਿੰਦਰ ਸਿੰਘ)-ਅਕਾਲੀ ਦਲ (ਵਾਰਿਸ ਪੰਜਾਬ ਦੇ) ਜਥੇਬੰਦੀ ਦੇ ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਸੀਨੀਅਰ ਆਗੂ ਅਮਰਿੰਦਰ ਸਿੰਘ ਲਿਬੜਾ ਦੀ ਅਗਵਾਈ ਹੇਠ ਸੁਖਦੇਵ ਸਿੰਘ ਸੰਧੂ ਦੇ ਗ੍ਰਹਿ ਪਿੰਡ ਜਿਊਣਪੁਰਾ ਵਿਖੇ ਪਾਰਟੀ ਦੀ ਵਿਸ਼ੇਸ਼ ਇਕੱਤਰਤਾ ਹੋਈ। ਮੀਟਿੰਗ ਦੌਰਾਨ ਪਾਰਟੀ ਨੂੰ ਬੂੱਥ ਪੱਧਰ ’ਤੇ ਹੋਰ ਮਜ਼ਬੂਤ ਕਰਨ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸੰਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਗੱਲਬਾਤ ਕਰਦਿਆਂ ਅਮਰਿੰਦਰ ਸਿੰਘ ਲਿਬੜਾ ਨੇ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿਚ ਨੌਜਵਾਨ ਅਕਾਲੀ ਦਲ ਵਾਰਿਸ ਪੰਜਾਬ ਦੇ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦਾ ਮਿਲ ਰਿਹਾ ਭਰਪੂਰ ਸਮਰਥਨ ਪਾਰਟੀ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰੇਗਾ। ਲਿਬੜਾ ਨੇ ਕਿਹਾ ਕਿ ਪਾਰਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਸਮੇਤ ਸੂਬੇ ਦੇ ਭਖ਼ਦੇ ਮਸਲਿਆਂ ਨੂੰ ਲੈ ਕੇ ਸ਼ੁਰੂ ਕੀਤੀ ਮੁਹਿੰਮ ਨੂੰ ਹਰ ਵਰਗ ਪਾਸੋਂ ਭਰਵਾਂ ਹੁੰਗਾਰਾ ਤੇ ਸਮਰਥਨ ਮਿਲ ਰਿਹਾ ਹੈ ਜਿਸ ਦੇ ਨਤੀਜੇ ਵਜੋਂ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੇ ਉਮੀਦਵਾਰ ਲੋਕਾਂ ਦੇ ਵੱਡੇ ਫ਼ਤਵੇ ਨਾਲ ਜਿੱਤ ਹਾਸਿਲ ਕਰਕੇ ਸੂਬੇ ਵਿਚ ਆਪਣੀ ਸਰਕਾਰ ਬਣਾਉਣਗੇ। ਮੀਟਿੰਗ ਦੌਰਾਨ ਵੱਡੀ ਗਿਣਤੀ ਵਿਚ ਨੌਜਵਾਨਾਂ ਸਮੇਤ ਹੋਰਨਾਂ ਲੋਕਾਂ ਨੇ ਵੀ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਅਮਰਿੰਦਰ ਸਿੰਘ ਲਿਬੜਾ ਨੇ ਪਾਰਟੀ ਵਿਚ ਸ਼ਾਮਿਲ ਹੋਏ ਨੌਜਵਾਨਾਂ ਤੇ ਹੋਰਨਾਂ ਲੋਕਾਂ ਦਾ ਸਵਾਗਤ ਕਰਦਿਆਂ ਜਿਥੇ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ, ਉੱਥੇ ਹੀ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ-ਸਨਮਾਨ ਦੇਣ ਦਾ ਵੀ ਭਰੋਸਾ ਦਿੱਤਾ।ਇਸ ਮੌਕੇ ਪਾਲਾ ਸਿੰਘ ਰਾਮਪੁਰ, ਪਲਵਿੰਦਰਜੀਤ ਸਿੰਘ, ਭੁਪਿੰਦਰ ਸਿੰਘ ਸੰਧੂ, ਹਰਮਨਜੀਤ ਸਿੰਘ, ਮਨਮੀਤ ਸਿੰਘ ਸੰਧੂ, ਹਰਵਿੰਦਰ ਸਿੰਘ ਸੰਧੂ, ਪੁਸ਼ਪਿੰਦਰ ਸਿੰਘ ਜਿਊਣਪੁਰਾ, ਅਮਰਜੀਤ ਸਿੰਘ ਸ਼ਾਹਪੁਰ ਸਮੇਤ ਵੱਡੀ ਗਿਣਤੀ ਵਿਚ ਇਲਾਕੇ ਲੋਕ ਸ਼ਾਮਿਲ ਸਨ।
ਪਿਛਲੀ ਖ਼ਬਰ ਚਰਨਜੀਤ ਸਿੰਘ ਮਵੀ ਵਲੋਂ ਪਿੰਡ ਦੁੱਧੜ੍ਹ ਦੇ ਸਰਪੰਚ ਤੇ ਸਮੂਹ ਪੰਚਾਇਤ ਨਾਲ ਮੁਲਾਕਾਤ ਅਗਲੀ ਖ਼ਬਰ ਸੰਤ ਬਾਬਾ ਹਰਨੇਕ ਸਿੰਘ ਕਾਈਨੌਰ ਵਾਲਿਆਂ ਦੀ ਪੰਜਵੀਂ ਬਰਸੀ ਸ਼ਰਧਾ ਭਾਵਨਾ ਨਾਲ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।