05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਤੇਜਿੰਦਰ ਮਹਿਤਾ ਨੇ ਵੱਖ-ਵੱਖ ਬਾਜ਼ਾਰਾਂ ਵਿਚ ਚਲਾਈ ਜਨ ਸੰਪਰਕ ਮੁਹਿੰਮ

ਪਟਿਆਲਾ, 4 ਅਗਸਤ (ਮਨਦੀਪ ਸਿੰਘ ਖਰੌੜ)-ਪੰਜਾਬ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਤੇ ਵਿਕਾਸ ਕਾਰਜਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਚੱਲ ਰਹੀ ‘ਮੇਰਾ ਮਾਣ ਭਗਵੰਤ ਮਾਨ’ ਜਨਸੰਪਰਕ ਮੁਹਿੰਮ ਤਹਿਤ ਅੱਜ ਟੀਮ ਤੇਜਿੰਦਰ ਮਹਿਤਾ ਵਲੋਂ ਗੁਰਦੁਆਰਾ ਹੋਤੀ ਮਰਦਾਨ ਸਾਹਿਬ ਵਿਖੇ ਅਰਦਾਸ ਉਪਰੰਤ ਪ੍ਰਚਾਰ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਉਪਰੰਤ ਟੀਮ ਨੇ ਨਾਮਦਾਰ ਖਾਂ ਰੋਡ, ਸੈਫ਼ਾਬਾਦੀ ਗੇਟ, ਸਰਹੰਦੀ ਬਾਜ਼ਾਰ ਤੇ ਆਸ-ਪਾਸ ਦੇ ਮੁਹੱਲਿਆਂ ਵਿਚ ਪਹੁੰਚ ਕੇ ਦੁਕਾਨਦਾਰਾਂ ਤੇ ਆਮ ਲੋਕਾਂ ਨਾਲ ਜਨਸੰਪਰਕ ਕੀਤਾ।

“ਮੇਰਾ ਮਾਣ ਭਗਵੰਤ ਮਾਨ” ਜਨਸੰਪਰਕ ਮੁਹਿੰਮ ਦੀ ਸ਼ੁਰੂਆਤ ਤੋਂ ਪਹਿਲਾਂ ਗੁਰਦੁਆਰਾ ਹੋਤੀ ਮਰਦਾਨ ਸਾਹਿਬ ਵਿਖੇ ਅਰਦਾਸ ਕਰਦੇ ਹੋਏ ਟੀਮ ਤੇਜਿੰਦਰ ਮਹਿਤਾ ਦੇ ਸਾਥੀ। ਅਜੀਤ ਤਸਵੀਰ 05-08-2026
ਪਟਿਆਲਾ, 4 ਅਗਸਤ (ਮਨਦੀਪ ਸਿੰਘ ਖਰੌੜ)-ਪੰਜਾਬ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਤੇ ਵਿਕਾਸ ਕਾਰਜਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਚੱਲ ਰਹੀ ‘ਮੇਰਾ ਮਾਣ ਭਗਵੰਤ ਮਾਨ’ ਜਨਸੰਪਰਕ ਮੁਹਿੰਮ ਤਹਿਤ ਅੱਜ ਟੀਮ ਤੇਜਿੰਦਰ ਮਹਿਤਾ ਵਲੋਂ ਗੁਰਦੁਆਰਾ ਹੋਤੀ ਮਰਦਾਨ ਸਾਹਿਬ ਵਿਖੇ ਅਰਦਾਸ ਉਪਰੰਤ ਪ੍ਰਚਾਰ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਉਪਰੰਤ ਟੀਮ ਨੇ ਨਾਮਦਾਰ ਖਾਂ ਰੋਡ, ਸੈਫ਼ਾਬਾਦੀ ਗੇਟ, ਸਰਹੰਦੀ ਬਾਜ਼ਾਰ ਤੇ ਆਸ-ਪਾਸ ਦੇ ਮੁਹੱਲਿਆਂ ਵਿਚ ਪਹੁੰਚ ਕੇ ਦੁਕਾਨਦਾਰਾਂ ਤੇ ਆਮ ਲੋਕਾਂ ਨਾਲ ਜਨਸੰਪਰਕ ਕੀਤਾ। ਟੀਮ ਦੇ ਸਾਥੀਆਂ ਨੇ ਅਰਵਿੰਦ ਕੇਜਰੀਵਾਲ ਦੇ ਵਿਕਾਸਮੁਖੀ ਵਿਜ਼ਨ ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸਿੱਖਿਆ, ਸਿਹਤ, ਮੁਫ਼ਤ ਬਿਜਲੀ, ਰੁਜ਼ਗਾਰ, ਬੁਨਿਆਦੀ ਢਾਂਚੇ ਤੇ ਲੋਕ ਭਲਾਈ ਦੇ ਖੇਤਰ ਵਿਚ ਕੀਤੇ ਜਾ ਰਹੇ ਕੰਮਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ। ਇਸ ਦੇ ਨਾਲ ਹੀ ਚੇਅਰਮੈਨ ਤੇਜਿੰਦਰ ਮਹਿਤਾ ਵਲੋਂ ਪਟਿਆਲਾ ਦੇ ਸਰਬਪੱਖੀ ਵਿਕਾਸ, ਲੋਕਾਂ ਨਾਲ ਲਗਾਤਾਰ ਜੁੜਾਅ ਤੇ ਜਨਸੇਵਾ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ। ਟੀਮ ਨੇ ਸਰਕਾਰ ਦੀਆਂ ਉਪਲਬਧੀਆਂ ਤੇ ਲੋਕ ਭਲਾਈ ਯੋਜਨਾਵਾਂ ਸੰਬੰਧੀ ਪ੍ਰਚਾਰ ਸਮੱਗਰੀ ਵੀ ਵੰਡੀ। ਇਸ ਮੌਕੇ ਅਗਰਵਾਲ ਵੈਲਫੇਅਰ ਬੋਰਡ ਦੇ ਚੇਅਰਮੈਨ ਤ੍ਰਿਲੋਕ ਜੈਨ, ਖਤਰੀ ਵੈਲਫੇਅਰ ਬੋਰਡ ਪਟਿਆਲਾ ਦੇ ਚੇਅਰਮੈਨ ਰਮਨਪ੍ਰੀਤ ਸਿੰਘ ਸ਼ੈਂਪੀ, ਕ੍ਰਿਸ਼ਚਨ ਵੈਲਫੇਅਰ ਬੋਰਡ ਪਟਿਆਲਾ ਦੇ ਚੇਅਰਮੈਨ ਜੌਨ ਮਸੀਹ, ਸੈਣੀ ਵੈਲਫੇਅਰ ਬੋਰਡ ਪਟਿਆਲਾ ਦੇ ਚੇਅਰਮੈਨ ਬਸੰਤ ਬਬਲੂ ਸੈਣੀ, ਟਰੇਡ ਕਮਿਸ਼ਨ ਦੇ ਮੈਂਬਰ ਨਿਰਮਲ ਝਨੇੜੀ ਅਤੇ ਰਜਤ ਗੋਇਲ, ਆਮ ਆਦਮੀ ਪਾਰਟੀ ਦੇ ਸੋਸ਼ਲ ਮੀਡੀਆ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸੁਮੀਤ ਤਕੇਜਾ, ਸੀਨੀਅਰ ਆਗੂ ਗੁਰਨਾਮ ਸਿੰਘ ਫੌਜੀ, ਰਵਿੰਦਰ ਸਿੰਗਲਾ, ਸੋਨਮ ਬਾਂਸਲ, ਰਾਜੀਵ ਕੁਮਾਰ ਰਾਓ, ਸੁਰਿੰਦਰ ਕੁਮਾਰ ਤਨੇਜਾ, ਸੁਰਜੀਤ ਗੁਰੂ, ਡਾ. ਸੌਰਭ ਕਸ਼ਯਪ, ਦਿਵੇਸ਼ ਕੁਮਾਰ, ਰਾਹੁਲ ਸੇਠੀ, ਗੌਰਵ ਛਾਬੜਾ, ਯੂਥ ਆਗੂ ਸੁਰਿੰਦਰ ਸਿੰਘ ਨਿੱਕੂ, ਅਮਿਤ ਕੁਮਾਰ, ਵੰਸ਼ ਰਾਜਪੂਤ ਸਮੇਤ ਹੋਰ ਪਤਵੰਤੇ ਹਾਜ਼ਰ ਸਨ। ਟੀਮ ਤੇਜਿੰਦਰ ਮਹਿਤਾ ਦੇ ਸਾਥੀਆਂ ਨੇ ਕਿਹਾ ਕਿ ‘ਮੇਰਾ ਮਾਣ ਭਗਵੰਤ ਮਾਨ’ ਮੁਹਿੰਮ ਦਾ ਉਦੇਸ਼ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੇ ਵਿਕਾਸ ਕਾਰਜਾਂ ਨੂੰ ਹਰ ਘਰ ਤੱਕ ਪਹੁੰਚਾਉਣ ਦੇ ਨਾਲ-ਨਾਲ ਚੇਅਰਮੈਨ ਤੇਜਿੰਦਰ ਮਹਿਤਾ ਵਲੋਂ ਪਟਿਆਲਾ ਦੇ ਵਿਕਾਸ ਤੇ ਲੋਕਾਂ ਨਾਲ ਲਗਾਤਾਰ ਬਣਾਏ ਰਾਬਤੇ ਨੂੰ ਹੋਰ ਮਜ਼ਬੂਤ ਕਰਨਾ ਵੀ ਹੈ।
ਪਿਛਲੀ ਖ਼ਬਰ ਰਣਜੋਧ ਸਿੰਘ ਹਡਾਣਾ ਨੇ ‘ਲੋਕ ਮਿਲਣੀ’ ਪ੍ਰੋਗਰਾਮ ਤਹਿਤ ਵੱਖ-ਵੱਖ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਗਲੀ ਖ਼ਬਰ ਚਰਨਜੀਤ ਸਿੰਘ ਮਵੀ ਵਲੋਂ ਪਿੰਡ ਦੁੱਧੜ੍ਹ ਦੇ ਸਰਪੰਚ ਤੇ ਸਮੂਹ ਪੰਚਾਇਤ ਨਾਲ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।