06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਵਿਸ਼ਵ ਯੂਨੀਵਰਸਿਟੀ ’ਚ ਵਿਦਿਆਰਥੀਆਂ ਲਈ ਅੰਤਰਰਾਸ਼ਟਰੀ ਮੌਕਿਆਂ ਬਾਰੇ ਭਾਸ਼ਨ ਕਰਵਾਇਆ

ਫ਼ਤਹਿਗੜ੍ਹ ਸਾਹਿਬ, 5 ਅਗਸਤ (ਬਲਜਿੰਦਰ ਸਿੰਘ)- ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਵਿਖੇ ਫਿਜ਼ਿਓਥੈਰੇਪੀ ਵਿਭਾਗ ਦੇ ਵਿਦਿਆਰਥੀਆਂ ਲਈ ਅੰਤਰਰਾਸ਼ਟਰੀ ਮੌਕਿਆਂ ਬਾਰੇ ਬੈਚਲਰ ਆਫ਼ ਫਿਜ਼ਿਓਥੈਰੇਪੀ ਦੇ ਨਵੇਂ ਵਿਦਿਆਰਥੀਆਂ ਲਈ ਚੱਲ ਰਹੇ ਇੰਡਕਸ਼ਨ ਪ੍ਰੋਗਰਾਮ ਤਹਿਤ ਭਾਰਤ ਤੋਂ ਅਮਰੀਕਾ ਦੀ ਅਕਾਦਮਿਕ ਦੁਨੀਆ ਤੱਕ ਮੇਰਾ ਸਫ਼ਰ ਅਤੇ ਤੁਹਾਡੇ ਲਈ ਮੌਜੂਦ ਮੌਕੇ ਵਿਸ਼ੇ ’ਤੇ ਇਕ ਮਾਹਿਰ ਭਾਸ਼ਣ ਕਰਵਾਇਆ ਗਿਆ। ਇਸ ਦਾ ਉਦੇਸ਼ ਵਿਦਿਆਰਥੀਆਂ ਨੂੰ ਫਿਜ਼ਿਓਥੈਰੇਪੀ ਦੇ ਖੇਤਰ ਵਿਚ ਅੰਤਰਰਾਸ਼ਟਰੀ ਅਕਾਦਮਿਕ ਅਤੇ ਪੇਸ਼ੇਵਾਰ ਸੰਭਾਵਨਾਵਾਂ ਨਾਲ ਜਾਣੂ ਕਰਵਾਉਣਾ ਸੀ।

ਅਜੀਤ ਡੈਸਕ 06-08-2026
ਫ਼ਤਹਿਗੜ੍ਹ ਸਾਹਿਬ, 5 ਅਗਸਤ (ਬਲਜਿੰਦਰ ਸਿੰਘ)- ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਵਿਖੇ ਫਿਜ਼ਿਓਥੈਰੇਪੀ ਵਿਭਾਗ ਦੇ ਵਿਦਿਆਰਥੀਆਂ ਲਈ ਅੰਤਰਰਾਸ਼ਟਰੀ ਮੌਕਿਆਂ ਬਾਰੇ ਬੈਚਲਰ ਆਫ਼ ਫਿਜ਼ਿਓਥੈਰੇਪੀ ਦੇ ਨਵੇਂ ਵਿਦਿਆਰਥੀਆਂ ਲਈ ਚੱਲ ਰਹੇ ਇੰਡਕਸ਼ਨ ਪ੍ਰੋਗਰਾਮ ਤਹਿਤ ਭਾਰਤ ਤੋਂ ਅਮਰੀਕਾ ਦੀ ਅਕਾਦਮਿਕ ਦੁਨੀਆ ਤੱਕ ਮੇਰਾ ਸਫ਼ਰ ਅਤੇ ਤੁਹਾਡੇ ਲਈ ਮੌਜੂਦ ਮੌਕੇ ਵਿਸ਼ੇ ’ਤੇ ਇਕ ਮਾਹਿਰ ਭਾਸ਼ਣ ਕਰਵਾਇਆ ਗਿਆ। ਇਸ ਦਾ ਉਦੇਸ਼ ਵਿਦਿਆਰਥੀਆਂ ਨੂੰ ਫਿਜ਼ਿਓਥੈਰੇਪੀ ਦੇ ਖੇਤਰ ਵਿਚ ਅੰਤਰਰਾਸ਼ਟਰੀ ਅਕਾਦਮਿਕ ਅਤੇ ਪੇਸ਼ੇਵਾਰ ਸੰਭਾਵਨਾਵਾਂ ਨਾਲ ਜਾਣੂ ਕਰਵਾਉਣਾ ਸੀ। ਪ੍ਰੋਗਰਾਮ ਦੀ ਸ਼ੁਰੂਆਤ ਵਿਭਾਗ ਦੀ ਮੁਖੀ ਤੇ ਐਸੋਸੀਏਟ ਪ੍ਰੋਫੈਸਰ ਡਾ. ਸੁਪ੍ਰੀਤ ਬਿੰਦਰਾ ਦੇ ਸਵਾਗਤੀ ਭਾਸ਼ਣ ਨਾਲ ਹੋਈ। ਮੁੱਖ ਬੁਲਾਰੇ ਡਾ. ਰੂਪਾਲੀ ਸਿੰਘ, ਪੀ .ਟੀ., ਪੀ. ਐਚ. ਡੀ., ਪ੍ਰੋਫੈਸਰ, ਡਿਪਾਰਟਮੈਂਟ ਆਫ਼ ਫਿਜ਼ੀਕਲ ਥੈਰੇਪੀ ਰਸਲ ਸੇਜ ਕਾਲਜ ਟਰੋਏ ਨਿਊਯਾਰਕ (ਅਮਰੀਕਾ) ਨੇ ਭਾਰਤ ਵਿਚ ਫਿਜ਼ਿਓਥੈਰੇਪੀ ਦੀ ਪੜ੍ਹਾਈ ਤੋਂ ਲੈ ਕੇ ਅਮਰੀਕਾ ਵਿਚ ਅਧਿਆਪਕ ਅਤੇ ਖੋਜਕਾਰ ਵਜੋਂ ਆਪਣਾ ਪ੍ਰੇਰਣਾਦਾਇਕ ਸਫ਼ਰ ਸਾਂਝਾ ਕੀਤਾ। ਉਨ੍ਹਾਂ ਨੇ ਸਫਲ ਪੇਸ਼ੇਵਰ ਜੀਵਨ ਲਈ ਮਿਹਨਤ, ਨਿਰੰਤਰ ਸਿੱਖਣ ਦੀ ਲਗਨ, ਕਲੀਨਿਕਲ ਉੱਤਮਤਾ, ਖੋਜ, ਲੀਡਰਸ਼ਿਪ ਅਤੇ ਪੇਸ਼ੇਵਰ ਇਮਾਨਦਾਰੀ ਦੀ ਮਹੱਤਤਾ ਉੱਤੇ ਚਾਨਣਾ ਪਾਇਆ। ਇਸ ਦੇ ਨਾਲ ਹੀ ਉਨ੍ਹਾਂ ਨੇ ਭਾਰਤੀ ਫਿਜ਼ਿਓਥੈਰਾਪਿਸਟਾਂ ਲਈ ਉੱਚ ਸਿੱਖਿਆ, ਖੋਜ, ਅੰਤਰਰਾਸ਼ਟਰੀ ਸਹਿਯੋਗ ਤੇ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਵਿਚ ਉਪਲਬਧ ਮੌਕਿਆਂ ਬਾਰੇ ਵੀ ਜਾਣਕਾਰੀ ਦਿੱਤੀ। ਪ੍ਰਸ਼ਨ-ਉੱਤਰ ਸੈਸ਼ਨ ਦੌਰਾਨ ਉਨ੍ਹਾਂ ਨੇ ਵਿਦਿਆਰਥੀਆਂ ਦੇ ਉੱਚ ਸਿੱਖਿਆ, ਖੋਜ, ਪੇਸ਼ੇਵਰ ਯੋਜਨਾਬੰਦੀ ਅਤੇ ਹੁਨਰ ਵਿਕਾਸ ਸਬੰਧੀ ਸਵਾਲਾਂ ਦੇ ਜਵਾਬ ਦਿੱਤੇ। ਯੂਨੀਵਰਸਿਟੀ ਦੇ ਉਪ ਕੁਲਪਤੀ ਡਾ.ਪਰਿਤ ਪਾਲ ਸਿੰਘ ਨੇ ਇਸ ਅਕਾਦਮਿਕ ਉਪਰਾਲੇ ਦੀ ਸ਼ਲਾਘਾ ਕੀਤੀ। ਡੀਨ ਅਕਾਦਮਿਕ ਮਾਮਲੇ ਡਾ. ਸੁਖਵਿੰਦਰ ਸਿੰਘ ਬਿਲਿੰਗ ਅਤੇ ਰਜਿਸਟਰਾਰ ਡਾ. ਤੇਜਬੀਰ ਸਿੰਘ ਨੇ ਵੀ ਵਿਭਾਗ ਦੇ ਇਸ ਯਤਨ ਦੀ ਪ੍ਰਸ਼ੰਸਾ ਕੀਤੀ। ਅੰਤ ਵਿਚ ਫੈਕਲਟੀ ਆਫ਼ ਅਲਾਈਡ ਐਂਡ ਹੈਲਥ-ਕੇਅਰ ਸਾਇੰਸਜ਼ ਦੇ ਡੀਨ ਡਾ. ਪੰਕਜਪ੍ਰੀਤ ਸਿੰਘ ਨੇ ਮੁੱਖ ਬੁਲਾਰੇ ਅਤੇ ਸਮੂਹ ਹਾਜ਼ਰੀਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਭਵਿੱਖ ਦੇ ਫਿਜ਼ਿਓਥੈਰਾਪਿਸਟਾਂ ਵਿਚ ਵਿਸ਼ਵ ਪੱਧਰੀ ਸੋਚ ਅਤੇ ਅਕਾਦਮਿਕ ਉੱਤਮਤਾ ਨੂੰ ਉਤਸ਼ਾਹਿਤ ਕਰਦੇ ਹਨ।
ਪਿਛਲੀ ਖ਼ਬਰ ਪੀ.ਆਈ.ਐਮ.ਟੀ. ਵਿਚ ਵਿਦਿਆਰਥੀ ਸੈਸ਼ਨ ’ਚ ਸ਼ਖ਼ਸੀਅਤ ਵਿਕਾਸ ਤੇ ਲੀਡਰਸ਼ਿਪ ਦੇ ਕੀਤੇ ਗੁਰ ਸਾਂਝੇ ਅਗਲੀ ਖ਼ਬਰ ਸੁਪਰੀਮ ਕੋਰਟ ਦੇ ਹੁਕਮ ਲਾਗੂ ਕਰਨ ਦੀ ਮੰਗ ਨੂੰ ਲੈ ਕੇ ਮਹਿੰਦਰਾ ਕਾਲਜ ਦੇ ਗੈਸਟ ਪ੍ਰੋਫੈਸਰਾਂ ਵਲੋਂ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।