ਐਸ.ਡੀ.ਐਮ. ਕਰੁਣ ਗੁਪਤਾ ਨੇ ਮਾਧੋਪੁਰ ਖੇਡ ਸਟੇਡੀਅਮ ਦੇ ਸਾਫ਼ ਸਫ਼ਾਈ ਤੇ ਹੋਰ ਲੋੜੀਂਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਫ਼ਤਹਿਗੜ੍ਹ ਸਾਹਿਬ, 5 ਅਗਸਤ (ਰਾਜਿੰਦਰ ਸਿੰਘ)-ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਮੌਕੇ 15 ਅਗਸਤ ਨੂੰ ਮਾਧੋਪੁਰ ਖੇਡ ਸਟੇਡੀਅਮ, ਸਰਹਿੰਦ ਵਿਖੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਲਈ ਤਿਆਰੀਆਂ ਵਿੱਢ ਦਿੱਤੀਆਂ ਹਨ। ਸਟੇਡੀਅਮ ਦੀ ਸਾਫ਼ ਸਫ਼ਾਈ, ਬਾਥਰੂਮਾਂ, ਪਾਰਕਿੰਗ, ਪੀਣ ਵਾਲੇ ਪਾਣੀ ਦੀ ਉਪਲਬਧਤਾ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਦਾ ਜਾਇਜ਼ਾ ਲੈਣ ਲਈ ਐਸ.
ਫ਼ਤਹਿਗੜ੍ਹ ਸਾਹਿਬ, 5 ਅਗਸਤ (ਰਾਜਿੰਦਰ ਸਿੰਘ)-ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਮੌਕੇ 15 ਅਗਸਤ ਨੂੰ ਮਾਧੋਪੁਰ ਖੇਡ ਸਟੇਡੀਅਮ, ਸਰਹਿੰਦ ਵਿਖੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਲਈ ਤਿਆਰੀਆਂ ਵਿੱਢ ਦਿੱਤੀਆਂ ਹਨ। ਸਟੇਡੀਅਮ ਦੀ ਸਾਫ਼ ਸਫ਼ਾਈ, ਬਾਥਰੂਮਾਂ, ਪਾਰਕਿੰਗ, ਪੀਣ ਵਾਲੇ ਪਾਣੀ ਦੀ ਉਪਲਬਧਤਾ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਦਾ ਜਾਇਜ਼ਾ ਲੈਣ ਲਈ ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਕਰੁਣ ਗੁਪਤਾ ਨੇ ਸਮਾਗਮ ਵਾਲੇ ਸਥਾਨ ਦਾ ਦੌਰਾ ਕੀਤਾ। ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਸਮਾਗਮ ਵਾਲੇ ਸਥਾਨ ਦੇ ਨਾਲ-ਨਾਲ ਚੌਕਾਂ ਦੀ ਸਾਫ-ਸਫਾਈ, ਸਜਾਵਟ, ਬੈਠਣ ਦੇ ਪ੍ਰਬੰਧ, ਪੀਣ ਵਾਲੇ ਪਾਣੀ, ਸੁਖਾਲੀ ਐਂਟਰੀ , ਨਿਰਵਿਘਨ ਬਿਜਲੀ ਸਪਲਾਈ, ਫਾਇਰ ਬ੍ਰਿਗੇਡ ਆਦਿ ਸਮੇਤ ਸਮੁੱਚੇ ਲੋੜੀਂਦੇ ਇੰਤਜ਼ਾਮ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਸਟੇਡੀਅਮ ਵਿਚ ਆਉਣ ਵਾਲੇ ਆਮ ਲੋਕਾਂ, ਮਹਿਮਾਨਾਂ ਅਤੇ ਸਕੂਲੀ ਵਿਦਿਆਰਥੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਨਾ ਆਵੇ, ਇਸ ਲਈ ਸਾਰੀਆਂ ਲੋੜੀਂਦੀਆਂ ਸਹੂਲਤਾਂ ਯਕੀਨੀ ਬਣਾਈਆਂ ਜਾਣ। ਕਰੁਣ ਗੁਪਤਾ ਨੇ ਕਿਹਾ ਕਿ ਆਜ਼ਾਦੀ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਗਮ ਸ਼ਾਨਦਾਰ ਅਤੇ ਸੁਚਾਰੂ ਢੰਗ ਨਾਲ ਕਰਵਾਉਣ ਲਈ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ।