06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਪੰਜਾਬ ਇੰਚਾਰਜ ਭੁਪੇਸ਼ ਬਘੇਲ ਦੇ ਪੰਜਾਬ ਦੌਰੇ ਨਾਲ ਕਾਂਗਰਸੀ ਵਰਕਰਾਂ ’ਚ ਭਾਰੀ ਉਤਸ਼ਾਹ-ਮਾਰਵਾ, ਭਟੇੜੀ

ਬਸੀ ਪਠਾਣਾਂ, 5 ਅਗਸਤ (ਰਾਜਿੰਦਰ ਸ਼ਰਮਾ)-ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦੇ ਪੰਜਾਬ ਦੌਰੇ ਨਾਲ ਕਾਂਗਰਸੀ ਵਰਕਰਾਂ ’ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ, ਜਿਸ ਨਾਲ ਵਿਰੋਧੀ ਪਾਰਟੀਆਂ ’ਚ ਬੁਖਲਾਹਟ ਨਜ਼ਰ ਆ ਰਹੀ ਹੈ। ਇਹ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਐਡਵੋਕੇਟ ਗੁਰਜੀਤ ਸਿੰਘ ਮਾਰਵਾ ਤੇ ਬਲਾਕ ਬਸੀ ਪਠਾਣਾਂ ਦੇ ਪ੍ਰਧਾਨ ਅੰਮੀ ਚੰਦ ਭਟੇੜੀ ਨੇ ਸਾਂਝੇ ਤੌਰ ’ਤੇ ਕੀਤਾ।

ਅਜੀਤ ਡੈਸਕ 06-08-2026
ਬਸੀ ਪਠਾਣਾਂ, 5 ਅਗਸਤ (ਰਾਜਿੰਦਰ ਸ਼ਰਮਾ)-ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦੇ ਪੰਜਾਬ ਦੌਰੇ ਨਾਲ ਕਾਂਗਰਸੀ ਵਰਕਰਾਂ ’ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ, ਜਿਸ ਨਾਲ ਵਿਰੋਧੀ ਪਾਰਟੀਆਂ ’ਚ ਬੁਖਲਾਹਟ ਨਜ਼ਰ ਆ ਰਹੀ ਹੈ। ਇਹ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਐਡਵੋਕੇਟ ਗੁਰਜੀਤ ਸਿੰਘ ਮਾਰਵਾ ਤੇ ਬਲਾਕ ਬਸੀ ਪਠਾਣਾਂ ਦੇ ਪ੍ਰਧਾਨ ਅੰਮੀ ਚੰਦ ਭਟੇੜੀ ਨੇ ਸਾਂਝੇ ਤੌਰ ’ਤੇ ਕੀਤਾ। ਆਗੂਆਂ ਨੇ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਉਲੀਕੇ ਪ੍ਰੋਗਰਾਮ ‘ਮੇਰਾ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ਦੀ ਮੀਟਿੰਗ ਦੌਰਾਨ ਕਾਂਗਰਸੀ ਆਗੂਆਂ ਅਤੇ ਵਰਕਰਾਂ ਦੇ ਭਾਰੀ ਇਕੱਠ ਨਾਲ ਜ਼ਿਲੇ੍ਹ ਭਰ ’ ਚ ਕਾਂਗਰਸ ਨੂੰ ਮਜ਼ਬੂਤੀ ਮਿਲੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਦੀ ਅਗਵਾਈ ਹੇਠ ਆਗਾਮੀ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਪਾਰਟੀ ਮਜ਼ਬੂਤ ਸਥਿਤੀ ਵਿਚ ਹੋਵੇਗੀ। ਕਿਉਂਕਿ ਕਾਂਗਰਸ ਪਾਰਟੀ ਦੇ ਵਰਕਰਾਂ ਦੀ ਏਕਤਾ, ਮਿਹਨਤ ਅਤੇ ਸਮਰਪਣ ਨਾਲ ਹੀ ਪਾਰਟੀ ਸੂਬੇ ਵਿਚ ਆਪਣੀ ਸਰਕਾਰ ਬਣਾਉਣ ਜਾ ਰਹੀ ਹੈ। ਐਡ. ਗੁਰਜੀਤ ਸਿੰਘ ਮਾਰਵਾ ਅਤੇ ਅੰਮੀ ਚੰਦ ਭਟੇੜੀ ਨੇ ਵਰਕਰਾਂ ਨੂੰ ਸੰਗਠਨ ਨੂੰ ਬੂਥ ਪੱਧਰ ’ਤੇ ਹੋਰ ਮਜ਼ਬੂਤ ਕਰਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਕੰਮ ਕਰਨ ਦੀ ਅਪੀਲ ਕੀਤੀ। ਇੱਥੇ ਦੱਸਣਯੋਗ ਹੈ ਕਿ ਐਡਵੋਕੇਟ ਗੁਰਜੀਤ ਸਿੰਘ ਮਾਰਵਾ ਹਲਕਾ ਬਸੀ ਪਠਾਣਾਂ ਤੋਂ ਕਾਂਗਰਸ ਪਾਰਟੀ ਦੀ ਟਿਕਟ ਦੇ ਪ੍ਰਮੁੱਖ ਦਾਅਵੇਦਾਰ ਹਨ, ਜੋ ਲਗਾਤਾਰ ਹਲਕੇ ਵਿਚ ਪਾਰਟੀ ਨੂੰ ਬੂਥ ਪੱਧਰ ’ਤੇ ਮਜ਼ਬੂਤ ਬਣਾਉਣ ਲਈ ਸਰਗਰਮੀ ਨਾਲ ਸੇਵਾਵਾਂ ਨਿਭਾਅ ਰਹੇ ਹਨ।
ਪਿਛਲੀ ਖ਼ਬਰ ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਡੀ.ਏ ਦੇ ਮਾਮਲੇ ਸੰਬੰਧੀ ਹਾਈ ਕੋਰਟ ਦੇ ਫ਼ੈਸਲੇ ਦੀ ਮੁਲਾਜ਼ਮਾਂ... ਅਗਲੀ ਖ਼ਬਰ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਮਾਜ ਨੂੰ ਇੱਕਜੁੱਟ ਹੋਣ ਦੀ ਲੋੜ-ਰਾਜੂ ਖੰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।