ਜਥੇਦਾਰ ਲਾਲਕਾ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਨੇ ਹਰਜਿੰਦਰ ਕੌਰ ਨੂੰ ਕੀਤਾ ਸਨਮਾਨਿਤ
ਨਾਭਾ, 5 ਅਗਸਤ (ਜਗਨਾਰ ਸਿੰਘ ਦੁਲੱਦੀ)-ਕਾਮਨਵੈਲਥ ਖੇਡਾਂ ਵਿੱਚ ਚਾਂਦੀ ਦਾ ਤਗਮਾ ਜਿੱਤਣ ਵਾਲੀ ਹਰਜਿੰਦਰ ਕੌਰ ਨੂੰ ਅੱਜ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਜਥੇਦਾਰ ਮੱਖਣ ਸਿੰਘ ਲਾਲਕਾ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਵਲੋਂ ਉਸ ਦੇ ਘਰ ਜਾ ਕੇ ਸਨਮਾਨਿਤ ਕੀਤਾ ਗਿਆ। ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਜਥੇਦਾਰ ਲਾਲਕਾ ਨੇ ਕਿਹਾ ਕਿ ਇਹ ਸਾਡੇ ਨਾਭਾ ਹਲਕੇ ਅਤੇ ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਹਰਜਿੰਦਰ ਕੌਰ ਵੱਲੋਂ ਚਾਂਦੀ ਦਾ ਤਗਮਾ ਜਿੱਤ ਕੇ ਭਾਰਤ ਦਾ ਨਾਮ ਰੋਸ਼ਨ ਕੀਤਾ ਗਿਆ ਹੈ।
ਅਜੀਤ ਡੈਸਕ
06-08-2026