ਕੌਲਗੜ੍ਹ ਗੁਰਦੁਆਰਾ ਸਾਹਿਬ ਲਈ ਭਾਈ ਰਵਿੰਦਰ ਸਿੰਘ ਖ਼ਾਲਸਾ ਵਲੋਂ 10 ਸੈੱਟ ਸੈਂਚੀਆਂ ਭੇਟ
ਅਮਲੋਹ, 5 ਅਗਸਤ (ਕੇਵਲ ਸਿੰਘ)-ਨਜ਼ਦੀਕੀ ਪਿੰਡ ਕੌਲਗੜ੍ਹ ਦੇ ਗੁਰਦੁਆਰਾ ਸਾਹਿਬ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੰਗ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਰਵਿੰਦਰ ਸਿੰਘ ਖ਼ਾਲਸਾ ਵਲੋਂ ਸ੍ਰੀ ਸਹਿਜ ਪਾਠ ਕਰਨ ਲਈ 10 ਸੈਟ ਸੈਂਚੀਆਂ ਭੇਟ ਕੀਤੀਆਂ ਗਈਆਂ। ਇਸ ਮੌਕੇ ਭਾਈ ਰਵਿੰਦਰ ਸਿੰਘ ਖ਼ਾਲਸਾ ਨੇ ਕਿਹਾ ਕਿ ਗੁਰੂ ਘਰ ਦੀ ਸੇਵਾ ਕਰਨਾ ਹਰ ਸਿੱਖ ਦਾ ਫ਼ਰਜ਼ ਹੈ।
ਅਜੀਤ ਡੈਸਕ
06-08-2026