06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਵਲੋਂ ਤੇਜ਼ ਸੰਘਰਸ਼ ਦਾ ਐਲਾਨ, ਕਲਮਛੋੜ ਹੜਤਾਲ ਸ਼ੁਰੂ

ਫ਼ਤਹਿਗੜ੍ਹ ਸਾਹਿਬ, 5 ਅਗਸਤ (ਬਲਜਿੰਦਰ ਸਿੰਘ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਵਲੋਂ ਆਪਣੀਆਂ ਲੰਬਿਤ ਮੰਗਾਂ ਨੂੰ ਲੈ ਕੇ ਸੂਬਾ ਸਰਕਾਰ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ। ਜਿਸ ਸਬੰਧੀ ਅੱਜ ਯੂਨੀਅਨ ਦੇ ਆਗੂਆਂ ਵਲੋਂ ਸੰਘਰਸ਼ ਪ੍ਰੋਗਰਾਮ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪ੍ਰਮੁੱਖ ਸਕੱਤਰ ਪੰਜਾਬ ਸਰਕਾਰ ਦੇ ਨਾਂਅ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਨੂੰ ਮੰਗ ਪੱਤਰ ਸੌਂਪਿਆ ਗਿਆ।

ਅਜੀਤ ਡੈਸਕ 06-08-2026
ਫ਼ਤਹਿਗੜ੍ਹ ਸਾਹਿਬ, 5 ਅਗਸਤ (ਬਲਜਿੰਦਰ ਸਿੰਘ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਵਲੋਂ ਆਪਣੀਆਂ ਲੰਬਿਤ ਮੰਗਾਂ ਨੂੰ ਲੈ ਕੇ ਸੂਬਾ ਸਰਕਾਰ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ। ਜਿਸ ਸਬੰਧੀ ਅੱਜ ਯੂਨੀਅਨ ਦੇ ਆਗੂਆਂ ਵਲੋਂ ਸੰਘਰਸ਼ ਪ੍ਰੋਗਰਾਮ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪ੍ਰਮੁੱਖ ਸਕੱਤਰ ਪੰਜਾਬ ਸਰਕਾਰ ਦੇ ਨਾਂਅ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਪੀ.ਐੱਸ.ਐੱਮ.ਐੱਸ.ਯੂ. ਦੇ ਜ਼ਿਲ੍ਹਾ ਪ੍ਰਧਾਨ ਲਖਬੀਰ ਸਿੰਘ ਭੱਟੀ ਨੇ ਦੱਸਿਆ ਕਿ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਦੱਸਿਆ ਕਿ ਮੁੱਖ ਮੰਗਾਂ ਵਿਚ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਦਾ ਭੁਗਤਾਨ, 4 ਸਾਲਾ ਏ.ਸੀ.ਪੀ. ਸਕੀਮ ਨੂੰ ਮੁੜ ਲਾਗੂ ਕਰਨਾ ਅਤੇ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਸ਼ਾਮਿਲ ਹਨ। ਯੂਨੀਅਨ ਨੇ ਦੋਸ਼ ਲਗਾਇਆ ਕਿ ਮੌਜੂਦਾ ਸਰਕਾਰ ਮੁਲਾਜ਼ਮ ਵਰਗ ਦੀਆਂ ਮੰਗਾਂ ਨੂੰ ਅੱਖੋਂ-ਪਰੋਖੇ ਕਰ ਰਹੀ ਹੈ। ਉਨ੍ਹਾਂ ਸਪਸ਼ਟ ਚੇਤਾਵਨੀ ਦਿੱਤੀ ਕਿ ਹੁਣ ਆਰ-ਪਾਰ ਦੀ ਲੜਾਈ ਲੜੀ ਜਾਵੇਗੀ ਅਤੇ ਮੰਗਾਂ ਮਨਵਾਏ ਬਿਨਾਂ ਸੰਘਰਸ਼ ਖ਼ਤਮ ਨਹੀਂ ਕੀਤਾ ਜਾਵੇਗਾ। ਉਨ੍ਹਾਂ ਐਲਾਨ ਕੀਤਾ ਕਿ 6 ਅਗਸਤ ਨੂੰ ਸੂਬੇ ਭਰ ਵਿਚ ਮੁਲਾਜ਼ਮ ਪੈੱਨ-ਡਾਊਨ ਹੜਤਾਲ ’ਤੇ ਰਹਿਣਗੇ, ਜਿਸ ਨਾਲ ਸਰਕਾਰੀ ਦਫ਼ਤਰਾਂ ਦਾ ਕੰਮਕਾਜ ਪੂਰੀ ਤਰ੍ਹਾਂ ਠੱਪ ਰਹੇਗਾ। ਇਸ ਤੋਂ ਬਾਅਦ 7 ਅਗਸਤ ਨੂੰ ਸਮੂਹ ਕਰਮਚਾਰੀ ਸਮੂਹਿਕ ਛੁੱਟੀ ਲੈ ਕੇ ਸਾਂਝਾ ਮੁਲਾਜ਼ਮ ਮੰਚ ਤੇ ਯੂ.ਟੀ ਚੰਡੀਗੜ੍ਹ ਅਤੇ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੇ ਫ਼ਰੰਟ ਦੀ ਤਾਲਮੇਲ ਕਮੇਟੀ ਵਲੋਂ ਚੰਡੀਗੜ੍ਹ ਵਿਖੇ ਕੀਤੀ ਜਾਣ ਵਾਲੀ ਰਾਜ ਪੱਧਰੀ ਮਹਾਂ ਰੈਲੀ ਵਿਚ ਸ਼ਮੂਲੀਅਤ ਕਰਨਗੇ। ਇਸ ਮੌਕੇ ’ਤੇ ਬਰਜਿੰਦਰ ਸਿੰਘ ਤੇ ਪਰਮਿੰਦਰ ਸਿੰਘ ਸਹਿਕਾਰੀ ਸਭਾਵਾਂ, ਗੁਰਿੰਦਰ ਸਿੰਘ ਡੀ.ਸੀ ਆਫ਼ਿਸ, ਦਿਨੇਸ਼ ਕੁਮਾਰ, ਸਰਬਜੀਤ ਸਿੰਘ, ਸੰਜੀਵ ਸੋਨੀ ਫੂਡ ਸਪਲਾਈ ਵਿਭਾਗ, ਜਤਿਨ, ਗੌਰਵਦੀਪ ਸਿੰਘ, ਅਮਨ ਕੁਮਾਰ, ਮਨਪ੍ਰੀਤ ਸ਼ਰਮਾ, ਅਨੀਤਾ ਰਾਣੀ, ਡੀ ਸੀ ਦਫ਼ਤਰ, ਅਮਨਜੀਤ ਕੌਰ, ਰਾਜ ਕੁਮਾਰ, ਕੁਲਵੀਰ ਕੌਰ, ਸੁਖਜੀਤ ਕੌਰ, ਗੁਰਮੇਲ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮ ਹਾਜ਼ਰ ਸਨ।
ਪਿਛਲੀ ਖ਼ਬਰ ਮਾਤਾ ਮਨਜੀਤ ਕੌਰ ਸੰਘੋਲ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀ ਭੇਟ ਅਗਲੀ ਖ਼ਬਰ ਸਾਬਕਾ ਸਰਪੰਚ ਸੁਖਵਿੰਦਰ ਸਿੰਘ ਬਿੱਲੂ ਸਾਥੀਆਂ ਸਮੇਤ ਕਾਂਗਰਸ ਵਿਚ ਹੋਏ ਸ਼ਾਮਿਲ ਕਾਂਗਰਸ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।