06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਜੀ.ਪੀ.ਐਸ. ਨੇ ਪੰਜਾਬ ਸਕੂਲ ਜ਼ੋਨਲ ਬਾਸਕਟਬਾਲ ਟੂਰਨਾਮੈਂਟ ਵਿਚ ਜਿੱਤੇ 6 ਤਗਮੇ 3 ਸੋਨ, 1 ਚਾਂਦੀ ਤੇ 2 ਕਾਂਸੀ ਦੇ ਤਗਮਿਆਂ ਨਾਲ ਲਹਿਰਾਇਆ ਜਿੱਤ ਦਾ ਪਰਚਮ

ਮੰਡੀ ਗੋਬਿੰਦਗੜ੍ਹ, 5 ਅਗਸਤ (ਇਕਬਾਲਦੀਪ ਸੰਧੂ)-ਪੰਜਾਬ ਸਕੂਲ ਜ਼ੋਨਲ ਬਾਸਕਟਬਾਲ ਟੂਰਨਾਮੈਂਟ ਵਿਚ ਗੋਬਿੰਦਗੜ੍ਹ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 3 ਸੋਨ, 1 ਚਾਂਦੀ ਅਤੇ 2 ਕਾਂਸੀ ਦੇ ਤਗਮੇ ਜਿੱਤ ਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਅੰਡਰ-14 ਵਰਗ ਵਿਚ ਲੜਕਿਆਂ ਦੀ ਟੀਮ ਨੇ ਸੋਨ ਤਗਮਾ, ਜਦਕਿ ਲੜਕੀਆਂ ਦੀ ਟੀਮ ਨੇ ਚਾਂਦੀ ਦਾ ਤਗਮਾ ਜਿੱਤਿਆ।

ਅਜੀਤ ਡੈਸਕ 06-08-2026
ਮੰਡੀ ਗੋਬਿੰਦਗੜ੍ਹ, 5 ਅਗਸਤ (ਇਕਬਾਲਦੀਪ ਸੰਧੂ)-ਪੰਜਾਬ ਸਕੂਲ ਜ਼ੋਨਲ ਬਾਸਕਟਬਾਲ ਟੂਰਨਾਮੈਂਟ ਵਿਚ ਗੋਬਿੰਦਗੜ੍ਹ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 3 ਸੋਨ, 1 ਚਾਂਦੀ ਅਤੇ 2 ਕਾਂਸੀ ਦੇ ਤਗਮੇ ਜਿੱਤ ਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਅੰਡਰ-14 ਵਰਗ ਵਿਚ ਲੜਕਿਆਂ ਦੀ ਟੀਮ ਨੇ ਸੋਨ ਤਗਮਾ, ਜਦਕਿ ਲੜਕੀਆਂ ਦੀ ਟੀਮ ਨੇ ਚਾਂਦੀ ਦਾ ਤਗਮਾ ਜਿੱਤਿਆ। ਅੰਡਰ-17 ਵਰਗ ਵਿਚ ਲੜਕਿਆਂ ਦੀ ਟੀਮ ਨੇ ਕਾਂਸੀ ਦਾ ਤਗਮਾ, ਜਦਕਿ ਲੜਕੀਆਂ ਦੀ ਟੀਮ ਨੇ ਸੋਨ ਤਗਮਾ ਆਪਣੇ ਨਾਮ ਕੀਤਾ। ਇਸੇ ਤਰ੍ਹਾਂ ਅੰਡਰ-19 ਵਰਗ ਵਿਚ ਲੜਕਿਆਂ ਦੀ ਟੀਮ ਨੇ ਸੋਨ ਤਗਮਾ, ਜਦਕਿ ਲੜਕੀਆਂ ਦੀ ਟੀਮ ਨੇ ਕਾਂਸੀ ਦਾ ਤਗਮਾ ਹਾਸਲ ਕੀਤਾ। ਇਸ ਤਰ੍ਹਾਂ ਸਕੂਲ ਨੇ ਕੁਲ 6 ਤਗਮੇ ਆਪਣੇ ਨਾਮ ਕਰਕੇ ਜ਼ੋਨਲ ਟੂਰਨਾਮੈਂਟ ਵਿਚ ਸ਼ਾਨਦਾਰ ਸਫਲਤਾ ਦਰਜ ਕੀਤੀ। ਇਸ ਮੌਕ ਪ੍ਰਿੰਸੀਪਲ ਡਾ. ਨੀਰੂ ਅਰੋੜਾ ਨੇ ਜੇਤੂ ਖਿਡਾਰੀਆਂ, ਕੋਚਾਂ ਅਤੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਉਪਲਬਧੀ ਵਿਦਿਆਰਥੀਆਂ ਦੀ ਮਿਹਨਤ, ਅਨੁਸ਼ਾਸਨ ਅਤੇ ਸਮਰਪਣ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸਕੂਲ ਸਿੱਖਿਆ ਦੇ ਨਾਲ-ਨਾਲ ਖੇਡਾਂ ਨੂੰ ਵੀ ਬਰਾਬਰ ਮਹੱਤਵ ਦਿੰਦਾ ਹੈ ਅਤੇ ਭਵਿੱਖ ਵਿਚ ਵੀ ਵਿਦਿਆਰਥੀਆਂ ਨੂੰ ਰਾਜ ਤੇ ਰਾਸ਼ਟਰੀ ਪੱਧਰ ’ਤੇ ਸ਼ਾਨਦਾਰ ਪ੍ਰਦਰਸ਼ਨ ਲਈ ਪ੍ਰੇਰਿਤ ਕਰਦਾ ਰਹੇਗਾ।
ਪਿਛਲੀ ਖ਼ਬਰ ਸੀਨੀਅਰ ਅਕਾਲੀ ਦਲ ਆਗੂ ਬਲਵੀਰ ਸਿੰਘ ਬਾਜਵਾ ਮੈੜਾਂ ਮੰਡਲਾਂ ਨੂੰ ਸਦਮਾ-ਮਾਤਾ ਦਾ ਦਿਹਾਂਤ ਅਗਲੀ ਖ਼ਬਰ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਜ਼ਿਲ੍ਹੇ ਦੇ 1 ਲੱਖ 47 ਹਜ਼ਾਰ ਤੋਂ ਵੱਧ ਲਾਭਪਾਤਰੀਆਂ ਨੂੰ 51 ਕਰੋੜ 69 ਲੱ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।