06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਸੁਰਜੀਤ ਸਿੰਘ ਰੱਖੜਾ ਨੇ ਗਾਜੇਵਾਸ ਦੇ ਵਿਕਾਸ ਲਈ ਪੰਚਾਇਤ ਨੂੰ ਸੌਂਪਿਆ 26.5 ਲੱਖ ਦੀ ਗ੍ਰਾਂਟ ਦਾ ਚੈੱਕ

ਸਮਾਣਾ, 5 ਅਗਸਤ (ਹਰਵਿੰਦਰ ਸਿੰਘ ਟੋਨੀ)-ਸਾਬਕਾ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਰੱਖੜਾ ਨੇ ਹਲਕਾ ਸਮਾਣਾ ਦੇ ਪਿੰਡ ਗਾਜੇਵਾਸ ਦੀ ਪੰਚਾਇਤ ਨੂੰ ਪਿੰਡ ਦੇ ਵਿਕਾਸ ਕਾਰਜਾਂ ਲਈ 26. 5 ਲੱਖ ਦਾ ਚੈੱਕ ਸੌਂਪਿਆ।

ਅਜੀਤ ਡੈਸਕ 06-08-2026
ਸਮਾਣਾ, 5 ਅਗਸਤ (ਹਰਵਿੰਦਰ ਸਿੰਘ ਟੋਨੀ)-ਸਾਬਕਾ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਰੱਖੜਾ ਨੇ ਹਲਕਾ ਸਮਾਣਾ ਦੇ ਪਿੰਡ ਗਾਜੇਵਾਸ ਦੀ ਪੰਚਾਇਤ ਨੂੰ ਪਿੰਡ ਦੇ ਵਿਕਾਸ ਕਾਰਜਾਂ ਲਈ 26.5 ਲੱਖ ਦਾ ਚੈੱਕ ਸੌਂਪਿਆ। ਇਸ ਗ੍ਰਾਂਟ ਨਾਲ ਪਿੰਡ ਵਿਚ ਲੋੜੀਂਦੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਇਆ ਜਾਵੇਗਾ, ਜਿਸ ਨਾਲ ਪਿੰਡ ਵਾਸੀਆਂ ਨੂੰ ਬਿਹਤਰ ਸਹੂਲਤਾਂ ਮਿਲਣਗੀਆਂ। ਇਸ ਮੌਕੇ ਸੁਰਜੀਤ ਸਿੰਘ ਰੱਖੜਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ। ਪਿੰਡਾਂ ਵਿਚ ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿਚ ਰੱਖਦਿਆਂ ਵਿਕਾਸ ਕਾਰਜਾਂ ਲਈ ਲਗਾਤਾਰ ਫੰਡ ਜਾਰੀ ਕੀਤੇ ਜਾ ਰਹੇ ਹਨ, ਤਾਂ ਜੋ ਹਰ ਵਰਗ ਨੂੰ ਬੁਨਿਆਦੀ ਸਹੂਲਤਾਂ ਦਾ ਲਾਭ ਮਿਲ ਸਕੇ। ਉਨ੍ਹਾਂ ਕਿਹਾ ਕਿ ਪਿੰਡਾਂ ਦੀ ਤਰੱਕੀ ਹੀ ਪੰਜਾਬ ਦੀ ਤਰੱਕੀ ਦਾ ਆਧਾਰ ਹੈ। ਇਸੇ ਸੋਚ ਨਾਲ ਸੜਕਾਂ, ਗਲੀਆਂ, ਸੀਵਰੇਜ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਸੁਰਜੀਤ ਸਿੰਘ ਰੱਖੜਾ ਨੇ ਭਰੋਸਾ ਦਿੱਤਾ ਕਿ ਹਲਕਾ ਸਮਾਣਾ ਦੇ ਹਰ ਪਿੰਡ ਦੇ ਸੰਤੁਲਿਤ ਵਿਕਾਸ ਲਈ ਉਹ ਲਗਾਤਾਰ ਲੋਕਾਂ ਨਾਲ ਜੁੜ ਕੇ ਉਨ੍ਹਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜ ਕਰਵਾਉਣ ਲਈ ਵਚਨਬੱਧ ਹਨ, ਤਾਂ ਜੋ ਸਮਾਣਾ ਦਾ ਹਰ ਪਿੰਡ ਤਰੱਕੀ ਅਤੇ ਖੁਸ਼ਹਾਲੀ ਦੀ ਨਵੀਂ ਮਿਸਾਲ ਬਣ ਸਕੇ। ਇਸ ਮੌਕੇ ਨਗਰ ਕੌਂਸਲ ਸਮਾਣਾ ਦੇ ਪ੍ਰਧਾਨ ਕੂਪਰ ਚੰਦ ਬਾਂਸਲ, ਸਾਬਕਾ ਚੇਅਰਮੈਨ ਹਰਿੰਦਰ ਸਿੰਘ ਕੁਲਬੁਰਛਾਂ, ਕੌਂਸਲਰ ਮਨਜਿੰਦਰ ਸਿੰਘ ਰਾਣਾ ਸੇਖੋਂ , ਸਾਬਕਾ ਚੇਅਰਮੈਨ ਅਸ਼ੋਕ ਮੋਦਗਿੱਲ, ਪ੍ਰਧਾਨ ਗੁਰਦੀਪ ਸਿੰਘ ਗਾਜੇਵਾਸ, ਸਰਪੰਚ ਸਰਬਜੀਤ ਸਿੰਘ, ਜਤਿੰਦਰ ਪਾਲ ਸਿੰਘ ਬੰਮਣਾਂ, ਸੰਗਠਨ ਇੰਚਾਰਜ ਐਡਵੋਕੇਟ ਗੁਲਜ਼ਾਰ ਸਿੰਘ ਵਿਰਕ, ਬਲਾਕ ਇੰਚਾਰਜ ਜਤਿੰਦਰ ਝੰਡ, ਮੈਂਬਰ ਸੋਨੀ, ਮੈਂਬਰ ਪ੍ਰਿਥੀ ਸਿੰਘ, ਮੈਂਬਰ ਸਤਵਿੰਦਰ ਸਿੰਘ, ਭਗਵਾਨ ਸਿੰਘ ਧਾਲੀਵਾਲ, ਨੀਟੂ ਮੈਂਬਰ, ਮੈਂਬਰ ਮੀਤ ਸਿੰਘ, ਗੁਰਦੀਪ ਸਿੰਘ ਬੰਮਣਾਂ ਅਤੇ ‘ਆਪ’ ਦੇ ਪਾਰਟੀ ਵਰਕਰ ਤੇ ਵੱਡੀ ਗਿਣਤੀ ‘ਚ ਪਿੰਡ ਵਾਸੀ ਮੌਜੂਦ ਸਨ।
ਪਿਛਲੀ ਖ਼ਬਰ ਬ੍ਰਹਮ ਕੁਮਾਰੀ ਆਸ਼ਰਮ ਪਾਤੜਾਂ ਵਿਖੇ ਸ਼ੁਰੂ ਕੀਤਾ ਨਸ਼ਾ ਮੁਕਤੀ ਅਭਿਆਨ ਐਸ.ਡੀ.ਐਮ. ਕਾਲਾ ਰਾਮ ਕਾਂਸਲ ਅਤੇ ਵਰੁਣ ਕਾਂਸਲ... ਅਗਲੀ ਖ਼ਬਰ ਵਿਸ਼ਵ ਕਬਾਇਲੀ ਦਿਵਸ ਦੇ ਮੌਕੇ ਕਬਾਇਲੀ ਅਧਿਕਾਰਾਂ ਅਤੇ ਵਿਰਾਸਤ ’ਤੇ ਹੋਵੇਗੀ 9 ਨੂੰ ਚਰਚਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।