06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਪੰਜਾਬ ਸਕੂਲ ਖੇਡਾਂ ਦੇ ਜ਼ੋਨਲ ਟੂਰਨਾਮੈਂਟ ’ਚ ਸਰਵਹਿੱਤਕਾਰੀ ਵਿੱਦਿਆ ਮੰਦਰ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਖਮਾਣੋਂ, 6 ਅਗਸਤ (ਜੋਗਿੰਦਰ ਪਾਲ)-ਪੰਜਾਬ ਸਕੂਲ ਖੇਡਾਂ ਦੇ ਜ਼ੋਨਲ ਪੱਧਰੀ ਟੂਰਨਾਮੈਂਟ ਵਿਚ ਸਰਵਹਿੱਤਕਾਰੀ ਵਿੱਦਿਆ ਮੰਦਰ ਖਮਾਣੋਂ ਦੇ ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਈ ਵਰਗਾਂ ਵਿਚ ਜੇਤੂ ਰਹਿ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਸਕੂਲ ਦੀ ਅੰਡਰ-17 ਬਾਲਿਕਾ ਵਰਗ ਵਾਲੀਬਾਲ ਟੀਮ ਨੇ ਪਹਿਲਾ ਜਦਕਿ ਅੰਡਰ-19 ਬਾਲਿਕਾ ਵਰਗ ਵਾਲੀਬਾਲ ’ਚ ਦੂਜਾ ਸਥਾਨ ਪ੍ਰਾਪਤ ਕੀਤਾ।

ਅਜੀਤ ਡੈਸਕ 07-08-2026
ਖਮਾਣੋਂ, 6 ਅਗਸਤ (ਜੋਗਿੰਦਰ ਪਾਲ)-ਪੰਜਾਬ ਸਕੂਲ ਖੇਡਾਂ ਦੇ ਜ਼ੋਨਲ ਪੱਧਰੀ ਟੂਰਨਾਮੈਂਟ ਵਿਚ ਸਰਵਹਿੱਤਕਾਰੀ ਵਿੱਦਿਆ ਮੰਦਰ ਖਮਾਣੋਂ ਦੇ ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਈ ਵਰਗਾਂ ਵਿਚ ਜੇਤੂ ਰਹਿ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਸਕੂਲ ਦੀ ਅੰਡਰ-17 ਬਾਲਿਕਾ ਵਰਗ ਵਾਲੀਬਾਲ ਟੀਮ ਨੇ ਪਹਿਲਾ ਜਦਕਿ ਅੰਡਰ-19 ਬਾਲਿਕਾ ਵਰਗ ਵਾਲੀਬਾਲ ’ਚ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਅੰਡਰ-14 ਬਾਲਕ ਵਰਗ ਖੋ-ਖੋ ਅਤੇ ਅੰਡਰ-19 ਬਾਲਿਕਾ ਵਰਗ ਖੋ-ਖੋ ਟੀਮਾਂ ਨੇ ਵੀ ਪਹਿਲਾ ਸਥਾਨ ਹਾਸਿਲ ਕਰਕੇ ਸ਼ਾਨਦਾਰ ਸਫਲਤਾ ਦਰਜ ਕੀਤੀ। ਇਸ ਮੌਕੇ ਸਕੂਲ ਦੀ ਮੁੱਖ ਅਧਿਆਪਕਾ ਗੁਰਪ੍ਰੀਤ ਕੌਰ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਮਿਹਨਤ, ਅਨੁਸ਼ਾਸਨ ਤੇ ਸਮਰਪਣ ਦੀ ਪ੍ਰਸ਼ੰਸਾ ਕੀਤੀ।
ਪਿਛਲੀ ਖ਼ਬਰ ‘ ਜਰਨਲ ਆਫ ਸ੍ਰੀ ਗੁਰੂ ਗ੍ਰੰਥ ਸਾਹਿਬ ਸਟੱਡੀਜ਼’ ਦਾ ਵਿਸ਼ੇਸ਼ ਅੰਕ ਸੰਗਤ ਅਰਪਣ ਅਗਲੀ ਖ਼ਬਰ ਅਜੀਤ, ਜਲੰਧਰ ਸਨਿਚਰਵਾਰ, 1 ਅਗਸਤ, 2026 ਸਿਹਤ ਵਿਭਾਗ ਵਲੋਂ ਮਾਤਰੀ ਮੌਤ ਦਰ ਨੂੰ ਘਟਾਉਣ ਲਈ ਰੀਵਿਊ ਕਮੇਟੀ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।