06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਕਰੰਟ ਲੱਗਣ ਕਾਰਨ ਜ਼ਖ਼ਮੀ ਹੋਏ ਵਿਅਕਤੀ ਦੀ ਇਲਾਜ ਦੌਰਾਨ ਮੌਤ ਮ੍ਰਿਤਕ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਦਾ ਸੀ ਭਤੀਜਾ

ਬਨੂੜ, 6 ਅਗਸਤ (ਭੁਪਿੰਦਰ ਸਿੰਘ)-ਅਕਾਲੀ ਦਲ ਦੇ ਹਲਕਾ ਰਾਜਪੁਰਾ ਦੇ ਇੰਚਾਰਜ ਜਥੇਦਾਰ ਸੁਰਜੀਤ ਸਿੰਘ ਗੜੀ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਭਤੀਜੇ ਦੇ ਬੀਤੇ ਦਿਨੀਂ ਕਰੰਟ ਲੱਗਣ ਕਾਰਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਸੀ, ਦੀ ਇਲਾਜ ਦੌਰਾਨ ਮੌਤ ਹੋ ਗਈ। ਜਾਣਕਾਰੀ ਦਿੰਦੇ ਹੋਏ ਜਥੇਦਾਰ ਸੁਰਜੀਤ ਸਿੰਘ ਗੜੀ ਨੇ ਦੱਸਿਆ ਕਿ ਉਸ ਦਾ ਭਤੀਜਾ ਬਲਬੀਰ ਸਿੰਘ ਉਮਰ 55 ਸਾਲ ਪੁੱਤਰ ਸਾਬਕਾ ਸਰਪੰਚ ਗੁਰਦੀਪ ਸਿੰਘ ਜੋ ਕਿ 30 ਜੁਲਾਈ ਨੂੰ ਆਪਣੇ ਪਿੰਡ ਫਤਿਹਪੁਰ ਗੜੀ ਵਿਚ ਬਣੇ ਮਕਾਨ ਦੇ ਉੱਪਰ ਚੜਿਆ ਤਾਂ ਉਥੋਂ ਲੰਘ ਰਹੀਆਂ ਬਿਜਲੀ ਦੀਆਂ ਤਾਰਾਂ ਢਿੱਲੀਆਂ ਹੋਣ ਕਾਰਨ ਅਚਾਨਕ ਉਸ ਦਾ ਹੱਥ ਹਾਈਵੋਲਟੇਜ ਦੀਆਂ ਤਾਰਾਂ ਨੂੰ ਲੱਗ ਗਿਆ।

ਅਜੀਤ ਡੈਸਕ 07-08-2026
ਬਨੂੜ, 6 ਅਗਸਤ (ਭੁਪਿੰਦਰ ਸਿੰਘ)-ਅਕਾਲੀ ਦਲ ਦੇ ਹਲਕਾ ਰਾਜਪੁਰਾ ਦੇ ਇੰਚਾਰਜ ਜਥੇਦਾਰ ਸੁਰਜੀਤ ਸਿੰਘ ਗੜੀ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਭਤੀਜੇ ਦੇ ਬੀਤੇ ਦਿਨੀਂ ਕਰੰਟ ਲੱਗਣ ਕਾਰਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਸੀ, ਦੀ ਇਲਾਜ ਦੌਰਾਨ ਮੌਤ ਹੋ ਗਈ। ਜਾਣਕਾਰੀ ਦਿੰਦੇ ਹੋਏ ਜਥੇਦਾਰ ਸੁਰਜੀਤ ਸਿੰਘ ਗੜੀ ਨੇ ਦੱਸਿਆ ਕਿ ਉਸ ਦਾ ਭਤੀਜਾ ਬਲਬੀਰ ਸਿੰਘ ਉਮਰ 55 ਸਾਲ ਪੁੱਤਰ ਸਾਬਕਾ ਸਰਪੰਚ ਗੁਰਦੀਪ ਸਿੰਘ ਜੋ ਕਿ 30 ਜੁਲਾਈ ਨੂੰ ਆਪਣੇ ਪਿੰਡ ਫਤਿਹਪੁਰ ਗੜੀ ਵਿਚ ਬਣੇ ਮਕਾਨ ਦੇ ਉੱਪਰ ਚੜਿਆ ਤਾਂ ਉਥੋਂ ਲੰਘ ਰਹੀਆਂ ਬਿਜਲੀ ਦੀਆਂ ਤਾਰਾਂ ਢਿੱਲੀਆਂ ਹੋਣ ਕਾਰਨ ਅਚਾਨਕ ਉਸ ਦਾ ਹੱਥ ਹਾਈਵੋਲਟੇਜ ਦੀਆਂ ਤਾਰਾਂ ਨੂੰ ਲੱਗ ਗਿਆ। ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਉਨ੍ਹਾਂ ਦੱਸਿਆ ਕਿ ਉਸ ਨੂੰ ਇਲਾਜ ਲਈ ਮੁਹਾਲੀ ਦੇ ਨਿੱਜੀ ਹਸਪਤਾਲ ਵਿਖੇ ਭਰਤੀ ਕਰਵਾਇਆ, ਜਿਸ ਦੀ ਬੀਤੀ ਰਾਤ ਇਲਾਜ ਦੌਰਾਨ ਮੌਤ ਹੋ ਗਈ। ਉਨ੍ਹਾਂ ਨੇ ਦੱਸਿਆ ਕਿ ਪਿੰਡ ਵਿਚ ਬਿਜਲੀ ਦੀਆਂ ਢਿੱਲੀਆਂ ਤਾਰਾਂ ਨੂੰ ਠੀਕ ਕਰਨ ਲਈ ਕਈ ਵਾਰ ਪਾਵਰਕਾਮ ਦੇ ਅਧਿਕਾਰੀਆਂ ਨੂੰ ਸੂਚਿਤ ਕੀਤਾ ਗਿਆ ਪਰ ਇਸ ਦੇ ਬਾਵਜੂਦ ਵੀ ਕੋਈ ਕਾਰਵਾਈ ਨਾ ਕੀਤੇ ਜਾਣ ਕਾਰਨ ਪਰਿਵਾਰ ਨੂੰ ਇਹ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਮ੍ਰਿਤਕ ਬਲਬੀਰ ਸਿੰਘ ਨੇ ਕੁਝ ਦਿਨ ਬਾਅਦ ਹੀ ਕੈਨੇਡਾ ਵਿਖੇ ਜਾਣਾ ਸੀ। ਉਨ੍ਹਾਂ ਦੱਸਿਆ ਕਿ ਉਸ ਦੇ ਦੋਵੇਂ ਬੱਚੇ ਵਿਦੇਸ਼ ਵਿਚ ਰਹਿੰਦੇ ਹਨ। ਮ੍ਰਿਤਕ ਬਲਬੀਰ ਸਿੰਘ ਦਾ ਅੱਜ ਉਸ ਦੇ ਜੱਦੀ ਪਿੰਡ ਫਤਿਹਪੁਰ ਗੜੀ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ ।
ਪਿਛਲੀ ਖ਼ਬਰ ਮਿਲ ਰਹੀਆਂ ਧਮਕੀਆਂ ਤੇ 15 ਅਗਸਤ ਦੇ ਮੱਦੇਨਜ਼ਰ ਸ਼ਹਿਰ ’ਚ ਰੈੱਡ ਅਲਰਟ ਅਗਲੀ ਖ਼ਬਰ ਲਾਇਨਜ਼ ਕਲੱਬ ਵਲੋਂ ਥੈਲੇਸੀਮੀਆ ਪੀੜਤ ਬੱਚਿਆਂ ਲਈ 39ਵਾਂ ਮਹਾਨ ਖ਼ੂਨਦਾਨ ਕੈਂਪ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।