08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਮਹੰਤ ਡਾ. ਆਫ਼ਤਾਬ ਸਿੰਘ ਨੇ ਸ਼ਰਧਾਲੂਆਂ ਨੂੰ ਬਾਬਾ ਬੁੱਧ ਦਾਸ ਦੇ ਬਰਸੀ ਸਮਾਗਮਾਂ ’ਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਦੀ ਕੀਤੀ ਅਪੀਲ

ਬਸੀ ਪਠਾਣਾਂ, 7 ਅਗਸਤ (ਰਾਜਿੰਦਰ ਸ਼ਰਮਾ)-ਡੇਰਾ ਬਾਬਾ ਬੁੱਧ ਦਾਸ ਦੇ ਮਹੰਤ ਡਾ. ਆਫ਼ਤਾਬ ਸਿੰਘ ਬੇਟਾ ਚੇਲਾ ਸਵ.

ਅਜੀਤ ਡੈਸਕ 08-08-2026
ਬਸੀ ਪਠਾਣਾਂ, 7 ਅਗਸਤ (ਰਾਜਿੰਦਰ ਸ਼ਰਮਾ)-ਡੇਰਾ ਬਾਬਾ ਬੁੱਧ ਦਾਸ ਦੇ ਮਹੰਤ ਡਾ.ਆਫ਼ਤਾਬ ਸਿੰਘ ਬੇਟਾ ਚੇਲਾ ਸਵ. ਡਾ. ਸਿਕੰਦਰ ਸਿੰਘ ਵਲੋਂ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਬਾਬਾ ਬੁੱਧ ਦਾਸ ਦੇ 59ਵੀਂ ਬਰਸੀ ਸਮਾਗਮਾਂ ’ਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ। ਡੇਰਾ ਮਹੰਤ ਡਾ. ਆਫ਼ਤਾਬ ਸਿੰਘ ਨੇ ਸਮਾਗਮ ਸੰਬੰਧੀ ਦੱਸਿਆ ਕਿ ਮਹਾਨ ਸੰਤ 108 ਬਾਬਾ ਬੁੱਧ ਦਾਸ ਦੀ 59ਵੀਂ ਬਰਸੀ ਸਮਾਗਮ ਇਕ ਭਾਦੋਂ ਯਾਨੀ 17 ਅਗਸਤ ਨੂੰ ਅਗਰਵਾਲ ਧਰਮਸ਼ਾਲਾ ਵਿਖੇ ਮਨਾਈ ਜਾ ਰਹੀ ਹੈ। ਬਰਸੀ ਸਮਾਗਮਾਂ ਦੀ ਸ਼ੁਰੂਆਤ ਅਗਰਵਾਲ ਧਰਮਸ਼ਾਲਾ ਵਿਖੇ 15 ਅਗਸਤ ਨੂੰ ਸਵੇਰੇ 11 ਵਜੇ ਸ੍ਰੀ ਅਖੰਡ ਪਾਠਾਂ ਦੀ ਲੜੀ ਨਾਲ ਆਰੰਭ ਹੋਵੇਗੀ, ਜਿਸ ਦੇ ਭੋਗ 17 ਅਗਸਤ ਨੂੰ ਸਵੇਰੇ 11:30 ਵਜੇ ਪਾਏ ਜਾਣਗੇ। ਉਪਰੰਤ ਉਦਾਸੀਨ ਡੇਰਾ ਬਾਬਾ ਪੁਸ਼ਪਾਨੰਦ ਮੁੱਲਾਂਪੁਰ ਦੇ ਡੇਰਾ ਮੁਖੀ ਬਾਬਾ ਬਲਵਿੰਦਰ ਦਾਸ ਸੰਗਤਾਂ ਨੂੰ ਬਾਬਾ ਬੁੱਧ ਦਾਸ ਜੀ ਜਿਨ੍ਹਾਂ ਨੇ ਆਪਣਾ ਸਾਰਾ ਜੀਵਨ ਮਨੁੱਖਤਾ ਦੀ ਸੇਵਾ, ਧਾਰਮਿਕ ਪ੍ਰਚਾਰ ਤੇ ਸਮਾਜ ’ਚ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਸਮਰਪਿਤ ਕੀਤਾ ਸੰਬੰਧੀ, ਸੰਗਤਾਂ ਨੂੰ ਕਥਾ ਕੀਰਤਨ ਰਾਹੀਂ ਨਿਹਾਲ ਕਰਨਗੇ। ਉਨ੍ਹਾਂ ਕਿਹਾ ਕਿ ਬਾਬਾ ਜੀ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਨੂੰ ਸੱਚ, ਸੇਵਾ ਤੇ ਸਦਭਾਵਨਾ ਦੇ ਰਾਹ ’ਤੇ ਚੱਲਣ ਦੀ ਪੇ੍ਰਨਾ ਦਿੰਦੀਆਂ ਹਨ। ਡਾ. ਆਫ਼ਤਾਬ ਸਿੰਘ ਨੇ ਦੱਸਿਆ ਕਿ ਬਰਸੀ ਸਮਾਗਮ ’ਚ ਵੱਖ-ਵੱਖ ਅਖਾੜਿਆਂ ਦੇ ਸਾਧੂ, ਸੰਤ ਸਮਾਜ ਤੇ ਮਹਾਂਪੁਰਸ਼ਾਂ ਤੋਂ ਇਲਾਵਾ ਦੇਸ਼ ਵਿਦੇਸ਼ ਤੋਂ ਸੰਗਤਾਂ ਬਾਬਾ ਜੀ ਦੇ ਚਰਨਾਂ ’ਚ ਨਤਮਸਤਕ ਹੋਣ ਲਈ ਪਹੁੰਚਦੀਆਂ ਹਨ ਤੇ ਸਮਾਗਮ ਉਪਰੰਤ ਸੰਗਤਾਂ ਲਈ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਏ ਆਗੂਆਂ ਦਾ ਸੁਖਬੀਰ ਨੇ ਕੀਤਾ ਸਨਮਾਨ ਅਗਲੀ ਖ਼ਬਰ ਚੋਣ ਵਾਅਦੇ ਮੁਤਾਬਿਕ ਮੁੱਖ ਮੰਤਰੀ ਹਰੇਕ ਲਾਭਪਾਤਰੀ ਔਰਤ ਦੇ ਖਾਤੇ ਵਿਚ 52 ਹਜ਼ਾਰ ਰੁਪਏ ਦੀ ਰਾਸ਼ੀ ਪਾਉਣ-ਡਾ. ਹਰਬੰਸ ਲਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।