08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਏ ਆਗੂਆਂ ਦਾ ਸੁਖਬੀਰ ਨੇ ਕੀਤਾ ਸਨਮਾਨ

ਫ਼ਤਹਿਗੜ੍ਹ ਸਾਹਿਬ, 7 ਅਗਸਤ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਬੀਤੇ ਕੱਲ੍ਹ ਐਸ. ਐਸ.

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਖ-ਵੱਖ ਰਾਜਸੀ ਪਾਰਟੀਆਂ ਨੂੰ ਛੱਡ ਕੇ ਅਕਾਲੀ ਦਲ ਵਿਚ ਸ਼ਾਮਿਲ ਹੋਏ ਆਗੂਆਂ ਦਾ ਸਨਮਾਨ ਕਰਦੇ ਹੋਏ, ਨਾਲ ਹਲਕਾ ਇੰਚਾਰਜ ਬਲਜੀਤ ਸਿੰਘ ਭੱਟਾ, ਗੁਰਪ੍ਰੀਤ ਸਿੰਘ ਰਾਜੂ ਖੰਨਾ ਤੇ ਹੋਰ ਲੀਡਰਸ਼ਿਪ। ਅਜੀਤ ਤਸਵੀਰ 08-08-2026
ਫ਼ਤਹਿਗੜ੍ਹ ਸਾਹਿਬ, 7 ਅਗਸਤ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਬੀਤੇ ਕੱਲ੍ਹ ਐਸ. ਐਸ. ਸਿਟੀ ਸਰਹਿੰਦ ਵਿਖੇ ਇਕ ਸਮਾਗਮ ਦੌਰਾਨ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਬਲਜੀਤ ਸਿੰਘ ਭੁੱਟਾ ਦੀ ਪ੍ਰੇਰਨਾ ਸਦਕਾ ਵੱਖ-ਵੱਖ ਰਾਜਸੀ ਪਾਰਟੀਆਂ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਏ ਆਗੂਆਂ ਤੇ ਵਰਕਰਾਂ ਦਾ ਵਿਸ਼ੇਸ਼ ਸਨਮਾਨ ਕੀਤਾ। ਜਾਣਕਾਰੀ ਦਿੰਦਿਆਂ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਦੱਸਿਆ ਕਿ ਸਮਾਗਮ ਦੌਰਾਨ ਡਾ. ਬਲਵਾਨ ਸਿੰਘ ਝਾਮਪੁਰ, ਅਮਰੀਕ ਸਿੰਘ, ਅਮਨਦੀਪ ਸਿੰਘ, ਮਨਪ੍ਰੀਤ ਸਿੰਘ, ਆਰਜੂ ਸਿੰਘ, ਹਰਮੇਸ਼ ਸਿੰਘ ਅਤੇ ਕਰਨਦੀਪ ਸਿੰਘ ਝਾਮਪੁਰ ਭਾਰਤੀ ਜਨਤਾ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਏ ਹਨ, ਜਦਕਿ ਅਸ਼ੋਕੀ ਅਤੇ ਮਨਪ੍ਰੀਤ ਫਾਟਕ ਮਾਜਰੀ ਆਮ ਆਦਮੀ ਪਾਰਟੀ ਛੱਡ ਕੇ ਪਾਰਟੀ ਵਿਚ ਸ਼ਾਮਿਲ ਹੋਏ ਹਨ। ਉਕਤ ਆਗੂਆਂ ਨੇ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੀਆਂ ਪੰਜਾਬ ਪੱਖੀ ਨੀਤੀਆਂ ਤੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਵਲੋਂ ਪੰਜਾਬ ਦੇ ਹੱਕ ਵਿਚ ਕੀਤੀ ਜਾ ਰਹੀ ਮਿਹਨਤ ਤੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਦੀ ਪ੍ਰੇਰਨਾ ਸਦਕਾ ਉਨ੍ਹਾਂ ਅਕਾਲੀ ਦਲ ਵਿਚ ਸ਼ਾਮਿਲ ਹੋਣ ਦਾ ਫ਼ੈਸਲਾ ਕੀਤਾ ਹੈ। ਭੁੱਟਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਕੋ ਇਕ ਅਜਿਹੀ ਸਿਆਸੀ ਪਾਰਟੀ ਹੈ, ਜਿਸ ਨੇ ਮਿਹਨਤੀ ਵਰਕਰਾਂ ਨੂੰ ਪਾਰਟੀ ਵਿਚ ਵੱਡੇ ਅਹੁਦੇ ਦੇ ਕੇ ਸਨਮਾਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਿਚ ਸ਼ਾਮਿਲ ਹੋਏ ਆਗੂਆਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ। ਭੁੱਟਾ ਨੇ ਦਾਅਵਾ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਦਿਨੋਂ ਦਿਨ ਹੋਰ ਮਜ਼ਬੂਤੀ ਵੱਲ ਵੱਧ ਰਿਹਾ ਹੈ, ਜਿਸ ਦੇ ਚੰਗੇ ਨਤੀਜੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸਾਹਮਣੇ ਆਉਣਗੇ।
ਪਿਛਲੀ ਖ਼ਬਰ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸੇਵਾ ਦਿਵਸ ਦੇ ਰੂਪ ਵਜੋਂ ਮਨਾਇਆ ਅਗਲੀ ਖ਼ਬਰ ਮਹੰਤ ਡਾ. ਆਫ਼ਤਾਬ ਸਿੰਘ ਨੇ ਸ਼ਰਧਾਲੂਆਂ ਨੂੰ ਬਾਬਾ ਬੁੱਧ ਦਾਸ ਦੇ ਬਰਸੀ ਸਮਾਗਮਾਂ ’ਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਦੀ ਕੀਤੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।