08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਫ਼ਤਹਿਗੜ੍ਹ ਸਾਹਿਬ ਵਿਚ ਬਾਜ਼ੀਗਰ ਭਾਈਚਾਰੇ ਦੀ ਇਕੱਤਰਤਾ

ਫ਼ਤਹਿਗੜ੍ਹ ਸਾਹਿਬ, 7 ਅਗਸਤ (ਮਨਪ੍ਰੀਤ ਸਿੰਘ)-ਬਾਜ਼ੀਗਰ ਭਾਈਚਾਰੇ ਦੀ ਇਕ ਵਿਸ਼ੇਸ਼ ਇਕੱਤਰਤਾ ਫ਼ਤਹਿਗੜ੍ਹ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਬਹਿਲੋਲਪੁਰ ਤੇ ਸਾਬਕਾ ਕੌਂਸਲਰ ਵਿਸਾਖੀ ਰਾਮ ਦੀ ਅਗਵਾਈ ਹੇਠ ਹੋਈ, ਜਿਸ ’ਚ ਬਾਜ਼ੀਗਰ ਭਾਈਚਾਰੇ ਦੇ ਸੂਬਾ ਪ੍ਰਧਾਨ ਗੱਜਣ ਸਿੰਘ ਚੌਹਾਨ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਇਸ ਮੌਕੇ ਬਾਜ਼ੀਗਰ ਸਮਾਜ ਨੂੰ ਦਰਪੇਸ਼ ਸਮੱਸਿਆਵਾਂ, ਸਮਾਜਿਕ ਤੇ ਆਰਥਿਕ ਹਾਲਾਤ ਤੇ ਸਰਕਾਰੀ ਪੱਧਰ ’ਤੇ ਮਿਲ ਰਹੀਆਂ ਸਹੂਲਤਾਂ ਸੰਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ।

ਅਜੀਤ ਡੈਸਕ 08-08-2026
ਫ਼ਤਹਿਗੜ੍ਹ ਸਾਹਿਬ, 7 ਅਗਸਤ (ਮਨਪ੍ਰੀਤ ਸਿੰਘ)-ਬਾਜ਼ੀਗਰ ਭਾਈਚਾਰੇ ਦੀ ਇਕ ਵਿਸ਼ੇਸ਼ ਇਕੱਤਰਤਾ ਫ਼ਤਹਿਗੜ੍ਹ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਬਹਿਲੋਲਪੁਰ ਤੇ ਸਾਬਕਾ ਕੌਂਸਲਰ ਵਿਸਾਖੀ ਰਾਮ ਦੀ ਅਗਵਾਈ ਹੇਠ ਹੋਈ, ਜਿਸ ’ਚ ਬਾਜ਼ੀਗਰ ਭਾਈਚਾਰੇ ਦੇ ਸੂਬਾ ਪ੍ਰਧਾਨ ਗੱਜਣ ਸਿੰਘ ਚੌਹਾਨ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਇਸ ਮੌਕੇ ਬਾਜ਼ੀਗਰ ਸਮਾਜ ਨੂੰ ਦਰਪੇਸ਼ ਸਮੱਸਿਆਵਾਂ, ਸਮਾਜਿਕ ਤੇ ਆਰਥਿਕ ਹਾਲਾਤ ਤੇ ਸਰਕਾਰੀ ਪੱਧਰ ’ਤੇ ਮਿਲ ਰਹੀਆਂ ਸਹੂਲਤਾਂ ਸੰਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਇਸ ਦੇ ਨਾਲ ਹੀ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਕਈ ਨਵੇਂ ਅਹੁਦੇਦਾਰਾਂ ਦਾ ਵੀ ਐਲਾਨ ਕੀਤਾ। ਸੂਬਾ ਪ੍ਰਧਾਨ ਗੱਜਣ ਸਿੰਘ ਚੌਹਾਨ ਨੇ ਕਿਹਾ ਕਿ ਬਾਜ਼ੀਗਰ ਸਮਾਜ ਨੂੰ ਲੰਮੇ ਸਮੇਂ ਤੋਂ ਸਰਕਾਰਾਂ ਵਲੋਂ ਅਣਡਿੱਠਾ ਕੀਤਾ ਜਾ ਰਿਹਾ ਹੈ, ਸਮਾਜ ਦੇ ਬਹੁਤ ਸਾਰੇ ਨੌਜਵਾਨ ਉੱਚ ਸਿੱਖਿਆ ਪ੍ਰਾਪਤ ਕਰਨ ਦੇ ਬਾਵਜੂਦ ਬੇਰੁਜ਼ਗਾਰ ਹਨ, ਪਰ ਸਰਕਾਰ ਵਲੋਂ ਉਨ੍ਹਾਂ ਨੂੰ ਯੋਗਤਾ ਅਨੁਸਾਰ ਰੁਜ਼ਗਾਰ ਦੇ ਮੌਕੇ ਨਹੀਂ ਦਿੱਤੇ ਜਾ ਰਹੇ। ਇਸ ਤੋਂ ਇਲਾਵਾ ਸਮਾਜ ਦੀਆਂ ਹੋਰ ਜਾਇਜ਼ ਮੰਗਾਂ ਵੱਲ ਵੀ ਕੋਈ ਵਿਸ਼ੇਸ਼ ਧਿਆਨ ਨਹੀਂ ਦਿੱਤਾ। ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਬਹਿਲੋਲਪੁਰ ਨੇ ਕਿਹਾ ਕਿ ਸਮਾਜ ਨੂੰ ਸਿੱਖਿਆ, ਰੁਜ਼ਗਾਰ, ਰਿਹਾਇਸ਼ ਅਤੇ ਹੋਰ ਬੁਨਿਆਦੀ ਸਹੂਲਤਾਂ ਦੇਣ ਲਈ ਵਿਸ਼ੇਸ਼ ਯੋਜਨਾਵਾਂ ਬਣਾਈਆਂ ਜਾਣੀਆਂ ਚਾਹੀਦੀਆਂ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਬਾਜ਼ੀਗਰ ਸਮਾਜ ਦੀਆਂ ਜਾਇਜ਼ ਮੰਗਾਂ ਨੂੰ ਜਲਦ ਪੂਰਾ ਨਾ ਕੀਤਾ ਤਾਂ ਆਉਣ ਵਾਲੇ ਸਮੇਂ ਵਿਚ ਭਾਈਚਾਰੇ ਵਲੋਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਮੈਮੋਰੀਅਲ ਕਲੱਬ ਨੇ ਨਗਰ ਕੌਂਸਲ ਪ੍ਰਧਾਨ ਨੂੰ ਸੌਂਪਿਆ ਮੰਗ ਪੱਤਰ ਅਗਲੀ ਖ਼ਬਰ ਪੈਰਾ ਉਲੰਪਿਕ ਸੋਨ ਤਗਮਾ ਜੇਤੂ ਨਿਤਿਨ ਇੰਸਾਂ ਦਾ ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ ਵਲੋਂ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।