08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਕਿਸਾਨ ਤੇ ਟਰੇਡ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਦੌਰਾਨ 10 ਦੇ ਜੇਲ੍ਹ ਭਰੋ ਅੰਦੋਲਨ ਨੂੰ ਸਫਲ ਬਣਾਉਣ ਦਾ ਲਿਆ ਅਹਿਦ

ਫ਼ਤਹਿਗੜ੍ਹ ਸਾਹਿਬ, 7 ਅਗਸਤ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀਆਂ ਵੱਖ-ਵੱਖ ਟਰੇਡ ਯੂਨੀਅਨਾਂ ਤੇ ਕਿਸਾਨ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਸਰਹਿੰਦ ਵਿਖੇ ਆਂਗਣਵਾੜੀ ਦਫ਼ਤਰ ਵਿਚ ਹੋਈ। ਮੀਟਿੰਗ ਦੌਰਾਨ ਕਿਸਾਨਾਂ, ਮਜ਼ਦੂਰਾਂ ਤੇ ਮੁਲਾਜ਼ਮਾਂ ਨਾਲ ਸੰਬੰਧਿਤ ਅਹਿਮ ਮੰਗਾਂ ਅਤੇ ਮੌਜੂਦਾ ਹਾਲਤਾਂ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ।

ਅਜੀਤ ਡੈਸਕ 08-08-2026
ਫ਼ਤਹਿਗੜ੍ਹ ਸਾਹਿਬ, 7 ਅਗਸਤ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀਆਂ ਵੱਖ-ਵੱਖ ਟਰੇਡ ਯੂਨੀਅਨਾਂ ਤੇ ਕਿਸਾਨ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਸਰਹਿੰਦ ਵਿਖੇ ਆਂਗਣਵਾੜੀ ਦਫ਼ਤਰ ਵਿਚ ਹੋਈ। ਮੀਟਿੰਗ ਦੌਰਾਨ ਕਿਸਾਨਾਂ, ਮਜ਼ਦੂਰਾਂ ਤੇ ਮੁਲਾਜ਼ਮਾਂ ਨਾਲ ਸੰਬੰਧਿਤ ਅਹਿਮ ਮੰਗਾਂ ਅਤੇ ਮੌਜੂਦਾ ਹਾਲਤਾਂ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਸੰਯੁਕਤ ਕਿਸਾਨ ਮੋਰਚਾ ਤੇ ਟਰੇਡ ਜਥੇਬੰਦੀਆਂ ਵਲੋਂ 10 ਅਗਸਤ ਨੂੰ ਦਿੱਤੇ ਗਏ ਜੇਲ੍ਹ ਭਰੋ ਅੰਦੋਲਨ ਦੇ ਸਾਂਝੇ ਪ੍ਰੋਗਰਾਮ ਨੂੰ ਕਾਮਯਾਬ ਬਣਾਉਣ ਲਈ ਵਿਸਥਾਰਪੂਰਵਕ ਰਣਨੀਤੀ ਤਿਆਰ ਕੀਤੀ ਗਈ। ਆਗੂਆਂ ਨੇ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰਾਂ ਵਲੋਂ ਲੋਕ ਮੰਗਾਂ ਨੂੰ ਅਣਡਿੱਠਾ ਕਰਨ ਬਦਲੇ ਹੀ ਉਨ੍ਹਾਂ ਨੂੰ ਸੰਘਰਸ਼ ਦਾ ਰਾਹ ਅਖ਼ਤਿਆਰ ਕਰਨਾ ਪੈ ਰਿਹਾ ਹੈ। ਉਨ੍ਹਾਂ ਸਮੂਹ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਤੇ ਇਨਸਾਫ਼ਪਸੰਦ ਲੋਕਾਂ ਨੂੰ 10 ਅਗਸਤ ਦੇ ਜੇਲ੍ਹ ਭਰੋ ਅੰਦੋਲਨ ਵਿਚ ਵੱਡੀ ਗਿਣਤੀ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ 10 ਅਗਸਤ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਤਹਿਗੜ੍ਹ ਸਾਹਿਬ ਦੇ ਬਾਹਰ ਪ੍ਰਦਰਸ਼ਨ ਕਰਕੇ ਜ਼ਿਲ੍ਹਾ ਪੱਧਰ ’ਤੇ ਇਸ ਅੰਦੋਲਨ ਦੀ ਸ਼ੁਰੂਆਤ ਕੀਤੀ ਜਾਵੇਗੀ ਕਿਉਂਕਿ ਪੰਜਾਬ ਤੇ ਕੇਂਦਰ ਸਰਕਾਰ ਵਲੋਂ ਮੁਲਾਜ਼ਮਾਂ, ਕਿਸਾਨਾਂ ਤੇ ਮਜਦੂਰਾਂ ਦੀਆਂ ਲੰਬਿਤ ਮੰਗਾਂ ਨੂੰ ਲਗਾਤਾਰ ਅਣਡਿੱਠ ਕੀਤਾ ਜਾ ਰਿਹਾ ਹੈ, ਜਿਸ ਕਾਰਨ ਸਾਰੇ ਵਰਗਾਂ ਵਿਚ ਰੋਹ ਦੀ ਲਹਿਰ ਪ੍ਰਚੰਡ ਹੋ ਰਹੀ ਹੈ। ਮੀਟਿੰਗ ’ਚ ਆਂਗਣਵਾੜੀ ਯੂਨੀਅਨ ਦੇ ਸੂਬਾ ਪ੍ਰਧਾਨ ਹਰਜੀਤ ਸਿੰਘ ਪੰਜੋਲਾ, ਸੁਖਪਿੰਦਰ ਕੌਰ ਗੁਰਬਚਨ ਕੌਰ, ਸ਼ਰਨਜੀਤ ਕੌਰ, ਚਰਨਜੀਤ ਕੌਰ, ਦਲਵੀਰ ਕੌਰ, ਲਾਲ ਝੰਡਾ ਭੱਠਾ ਵਰਕਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਗੁਰਦਰਸ਼ਨ ਸਿੰਘ ਮਹਿਮੂਦਪੁਰ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਹਰਿੰਦਰ ਸਿੰਘ ਚਨਾਰਥਲ, ਸੂਬਾ ਮੀਤ ਪ੍ਰਧਾਨ ਹਰਨੇਕ ਸਿੰਘ ਭੱਲਮਾਜਰਾ, ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਬਲਾਕ ਪ੍ਰਧਾਨ ਸਤਨਾਮ ਸਿੰਘ ਨੌਗਾਵਾਂ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਆਗੂ ਅਤੇ ਨੁਮਾਇੰਦੇ ਹਾਜ਼ਰ ਸਨ।
ਪਿਛਲੀ ਖ਼ਬਰ ਜੀ. ਪੀ. ਐਸ । ਦੇ ਵਿਦਿਆਰਥੀਆਂ ਨੇ ਸਕੂਲ ਨੇ ਜ਼ੋਨਲ ਖੇਡਾਂ ਵਿਚ 8 ਸੋਨੇ ਸਮੇਤ 18 ਤਗਮੇ ਜਿੱਤੇ ਅਗਲੀ ਖ਼ਬਰ ਪ੍ਰੈੱਸ ਕਲੱਬ ਮੰਡੀ ਗੋਬਿੰਦਗੜ੍ਹ ਦੀ ਨਵੀਂ ਕਾਰਜਕਾਰਨੀ ਦੀ ਸਰਬਸੰਮਤੀ ਨਾਲ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।