09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਵਾਈ. ਆਰ. ਐਸ. ਏ. ਨੈਸ਼ਨਲ ਫੈਡਰੇਸ਼ਨ ਕ੍ਰਿਕਟ ਕੱਪ ’ਚ ਮਾਤਾ ਗੁਜਰੀ ਸਕੂਲ ਦੇਵੀਗੜ੍ਹ ਦਾ ਸ਼ਾਨਦਾਰ ਪ੍ਰਦਰਸ਼ਨ

ਦੇਵੀਗੜ੍ਹ, 8 ਅਗਸਤ (ਰਾਜਿੰਦਰ ਸਿੰਘ ਮੌਜੀ)-ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਯੂਥ ਐਂਡ ਰੂਰਲ ਸਪੋਰਟਸ ਐਸੋਸੀਏਸ਼ਨ ਇੰਡੀਆ ਵਲੋਂ ਕਰਵਾਏ ਵਾਈ. ਆਰ.

ਅਜੀਤ ਡੈਸਕ 09-08-2026
ਦੇਵੀਗੜ੍ਹ, 8 ਅਗਸਤ (ਰਾਜਿੰਦਰ ਸਿੰਘ ਮੌਜੀ)-ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਯੂਥ ਐਂਡ ਰੂਰਲ ਸਪੋਰਟਸ ਐਸੋਸੀਏਸ਼ਨ ਇੰਡੀਆ ਵਲੋਂ ਕਰਵਾਏ ਵਾਈ. ਆਰ. ਐਸ. ਏ. ਨੈਸ਼ਨਲ ਫੈਡਰੇਸ਼ਨ ਕ੍ਰਿਕਟ ਕੱਪ ਵਿਚ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਦੇਵੀਗੜ੍ਹ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ। ਇਸ ਮੌਕੇ ਸਕੂਲ ਦੀ ਅੰਡਰ-14 ਕ੍ਰਿਕਟ ਟੀਮ ਨੇ ਪਹਿਲਾ ਸਥਾਨ ਹਾਸਿਲ ਕਰਕੇ ਚੈਂਪੀਅਨ ਟਰਾਫੀ ਆਪਣੇ ਨਾਂਅ ਕੀਤੀ, ਜਦਕਿ ਅੰਡਰ-17 ਕ੍ਰਿਕਟ ਟੀਮ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਕਾਂਸੀ ਦੀ ਟਰਾਫੀ ਜਿੱਤੀ। ਇਸ ਮੌਕੇ ਸਕੂਲ ਦੇ ਨਿਰਦੇਸ਼ਕ ਭੁਪਿੰਦਰ ਸਿੰਘ, ਪ੍ਰਧਾਨ ਰਵਿੰਦਰ ਕੌਰ, ਪ੍ਰਿੰਸੀਪਲ ਪੂਨਮ ਧੀਮਾਨ ਤੇ ਕ੍ਰਿਕਟ ਕੋਚ ਕੇਸ਼ਵ ਕਾਂਤ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਟੀਮ ਭਾਵਨਾ, ਲੀਡਰਸ਼ਿਪ ਤੇ ਆਤਮ-ਵਿਸ਼ਵਾਸ ਦਾ ਵਿਕਾਸ ਕਰਦੀਆਂ ਹਨ। ਉਨ੍ਹਾਂ ਵਿਦਿਆਰਥੀਆਂ ਦੀ ਮਿਹਨਤ ਤੇ ਕੋਚ ਦੀ ਲਗਨ ਦੀ ਸ਼ਲਾਘਾ ਕਰਦਿਆਂ ਭਵਿੱਖ ਵਿਚ ਵੀ ਇਸੇ ਤਰ੍ਹਾਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਸਫ਼ਲਤਾਵਾਂ ਹਾਸਿਲ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਸਰਕਾਰਾਂ ਦੀਆਂ ਨਸ਼ਾ-ਵਿਰੋਧੀ ਨੀਤੀਆਂ ਨੌਜਵਾਨਾਂ ਦੀ ਜ਼ਿੰਦਗੀ ਬਚਾਉਣ ਵਿਚ ਨਾਕਾਮ ਸਾਬਤ ਹੋਈਆਂ-ਭੱਟੀ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀਆਂ ਲੋਕ ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਇਆ ਜਾ ਰਿਹਾ ਹੈ-ਜਥੇਦਾਰ ਮੁਕਾਰੋਂਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।