ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਲੋਕਾਂ ’ਤੇ ਲਾਠੀਚਾਰਜ ਕਰਨ ਵਾਲੀ ‘ਆਪ’ ਸਰਕਾਰ ਤੋਂ ਲੋਕ ਦੁਖੀ-ਕਿਰਨਦੀਪ ਕੌਰ ਖੰਨਾ
ਅਮਲੋਹ, 8 ਅਗਸਤ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)-ਇਸਤਰੀ ਅਕਾਲੀ ਦਲ ਦੀ ਸੀਨੀਅਰ ਆਗੂ ਬੀਬੀ ਕਿਰਨਦੀਪ ਕੌਰ ਖੰਨਾ ਨੇ ਹਲਕਾ ਅਮਲੋਹ ਦੇ ਪਿੰਡ ਅਲਾਦਾਦਪੁਰ, ਖਨਿਆਣ, ਚੈਹਿਲਾ, ਧਰਮਗੜ੍ਹ ਤੇ ਮਛਰਾਏ ਕਲਾਂ ਵਿਚ ਔਰਤਾਂ ਨਾਲ ਜ਼ਮੀਨੀ ਪੱਧਰ ਦੀਆਂ ਮੀਟਿੰਗਾਂ ਕਰਕੇ ਪਾਰਟੀ ਦੀ ਮਜ਼ਬੂਤੀ ਲਈ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਤਿੱਖੇ ਸਵਾਲ ਚੁੱਕਦਿਆਂ ਕਿਹਾ ਕਿ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਹਰ ਵਰਗ ਨੂੰ ਸਰਕਾਰ ਵਲੋਂ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਕਾਰਨ ਲੋਕਾਂ ਵਿਚ ਭਾਰੀ ਰੋਸ ਹੈ।
ਮ
ਮੀਟਿੰਗ ਕਰਨ ਉਪਰੰਤ ਬੀਬੀ ਕਿਰਨਦੀਪ ਕੌਰ ਖੰਨਾ।
09-08-2026
ਅਮਲੋਹ, 8 ਅਗਸਤ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)-ਇਸਤਰੀ ਅਕਾਲੀ ਦਲ ਦੀ ਸੀਨੀਅਰ ਆਗੂ ਬੀਬੀ ਕਿਰਨਦੀਪ ਕੌਰ ਖੰਨਾ ਨੇ ਹਲਕਾ ਅਮਲੋਹ ਦੇ ਪਿੰਡ ਅਲਾਦਾਦਪੁਰ, ਖਨਿਆਣ, ਚੈਹਿਲਾ, ਧਰਮਗੜ੍ਹ ਤੇ ਮਛਰਾਏ ਕਲਾਂ ਵਿਚ ਔਰਤਾਂ ਨਾਲ ਜ਼ਮੀਨੀ ਪੱਧਰ ਦੀਆਂ ਮੀਟਿੰਗਾਂ ਕਰਕੇ ਪਾਰਟੀ ਦੀ ਮਜ਼ਬੂਤੀ ਲਈ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਤਿੱਖੇ ਸਵਾਲ ਚੁੱਕਦਿਆਂ ਕਿਹਾ ਕਿ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਹਰ ਵਰਗ ਨੂੰ ਸਰਕਾਰ ਵਲੋਂ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਕਾਰਨ ਲੋਕਾਂ ਵਿਚ ਭਾਰੀ ਰੋਸ ਹੈ। ਕਿਰਨਦੀਪ ਕੌਰ ਖੰਨਾ ਨੇ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਬਕਾਇਆ ਡੀ. ਏ. ਦੀਆਂ ਕਿਸ਼ਤਾਂ ਜਾਰੀ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਅਤੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀਆਂ ਮੰਗਾਂ ਲੰਬੇ ਸਮੇਂ ਤੋਂ ਲਟਕ ਰਹੀਆਂ ਹਨ। ਉਨ੍ਹਾਂ ਚੰਡੀਗੜ੍ਹ ਵਿਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਕੀਤੇ ਰੋਸ ਪ੍ਰਦਰਸ਼ਨ ਦਾ ਹਵਾਲਾ ਦਿੰਦਿਆਂ ਦੋਸ਼ ਲਗਾਇਆ ਕਿ ਵਿਧਾਨ ਸਭਾ ਵੱਲ ਮਾਰਚ ਕਰ ਰਹੇ ਪ੍ਰਦਰਸ਼ਨਕਾਰੀਆਂ ਨੂੰ ਪੁਲਿਸ ਬੈਰੀਕੇਡਾਂ ਤੇ ਵਾਟਰ ਕੈਨਨਾਂ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਆਗੂ ਲੋਕਾਂ ਤੋਂ ਵੋਟਾਂ ਮੰਗਣ ਲਈ ਘਰ-ਘਰ ਗਏ ਸਨ ਪਰ ਸੱਤਾ ਵਿਚ ਆਉਣ ਤੋਂ ਬਾਅਦ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਦੀ ਬਜਾਏ ਉਨ੍ਹਾਂ ਦੇ ਸੰਘਰਸ਼ਾਂ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸਰਕਾਰ ਲਈ ਚਿੰਤਾ ਦਾ ਵਿਸ਼ਾ ਹੈ। ਅਕਾਲੀ ਆਗੂ ਨੇ ਪੰਜਾਬ ਵਿਚ ਸਾਹਮਣੇ ਆ ਰਹੇ ਪੇਪਰ ਲੀਕ ਮਾਮਲਿਆਂ ਨੂੰ ਲੈ ਕੇ ਵੀ ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕੋਲ ਪੰਜਾਬ ਦੇ ਵਿਕਾਸ ਤੇ ਲੋਕ ਭਲਾਈ ਲਈ ਲੰਮਾ ਤਜਰਬਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਆਟਾ-ਦਾਲ ਸਕੀਮ, ਸਾਂਝ ਕੇਂਦਰਾਂ ਤੇ ਸਿੱਖਿਆ ਤੇ ਖੇਡਾਂ ਨਾਲ ਸੰਬੰਧਿਤ ਭਲਾਈ ਯੋਜਨਾਵਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪਿੰਡਾਂ ਦੀਆਂ ਮੀਟਿੰਗਾਂ ਵਿਚ ਔਰਤਾਂ ਅਤੇ ਹੋਰ ਲੋਕਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਤੇ ਪਾਰਟੀ ਪ੍ਰਤੀ ਸਮਰਥਨ ਪ੍ਰਗਟਾਇਆ। ਉਨ੍ਹਾਂ ਕਿਹਾ ਕਿ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਨੂੰ ਮੁੜ ਸੱਤਾ ਵਿਚ ਲਿਆਉਣ ਲਈ ਤਿਆਰ ਹਨ।