10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਅਜੀਤ, ਜਲੰਧਰ ਸਨਿਚਰਵਾਰ, 1 ਅਗਸਤ, 2026

ਬਨੂੜ, 9 ਅਗਸਤ (ਭੁਪਿੰਦਰ ਸਿੰਘ)-ਬਨੂੜ ਤੇਪਲਾ ਕੌਮੀ ਮਾਰਗ ’ਤੇ ਵਾਪਰੇ ਸੜਕੀ ਹਾਦਸੇ ਵਿਚ ਐਕਟਿਵਾ ਸਵਾਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਬੀਤੀ ਸ਼ਾਮ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜ਼ਿਲ੍ਹਾ ਮੁਹਾਲੀ ਦੇ ਜਨਰਲ ਸਕੱਤਰ ਜਸਬੀਰ ਸਿੰਘ ਖਲੋਰ ਦਾ 55 ਸਾਲਾਂ ਭਰਾ ਰਾਜਿੰਦਰ ਸਿੰਘ ਪੁੱਤਰ ਗੁਰਨਾਮ ਸਿੰਘ ਪਿੰਡ ਖੇੜੀ ਗੁਰਨਾ ਵਿਖੇ ਚੱਲ ਰਹੇ ਗੁੱਗਾ ਮਾੜੀ ਦੇ ਮੇਲੇ ’ਚੋਂ ਆਪਣੀ ਐਕਟੀਵਾ ’ਤੇ ਸਵਾਰ ਹੋ ਕੇ ਆਪਣੇ ਪਿੰਡ ਖਲੋਰ ਵੱਲ ਨੂੰ ਆ ਰਿਹਾ ਸੀ।

ਮ੍ਰਿਤਕ ਰਾਜਿੰਦਰ ਸਿੰਘ ਦੀ ਪੁਰਾਣੀ ਤਸਵੀਰ। 10-08-2026
ਬਨੂੜ, 9 ਅਗਸਤ (ਭੁਪਿੰਦਰ ਸਿੰਘ)-ਬਨੂੜ ਤੇਪਲਾ ਕੌਮੀ ਮਾਰਗ ’ਤੇ ਵਾਪਰੇ ਸੜਕੀ ਹਾਦਸੇ ਵਿਚ ਐਕਟਿਵਾ ਸਵਾਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਬੀਤੀ ਸ਼ਾਮ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜ਼ਿਲ੍ਹਾ ਮੁਹਾਲੀ ਦੇ ਜਨਰਲ ਸਕੱਤਰ ਜਸਬੀਰ ਸਿੰਘ ਖਲੋਰ ਦਾ 55 ਸਾਲਾਂ ਭਰਾ ਰਾਜਿੰਦਰ ਸਿੰਘ ਪੁੱਤਰ ਗੁਰਨਾਮ ਸਿੰਘ ਪਿੰਡ ਖੇੜੀ ਗੁਰਨਾ ਵਿਖੇ ਚੱਲ ਰਹੇ ਗੁੱਗਾ ਮਾੜੀ ਦੇ ਮੇਲੇ ’ਚੋਂ ਆਪਣੀ ਐਕਟੀਵਾ ’ਤੇ ਸਵਾਰ ਹੋ ਕੇ ਆਪਣੇ ਪਿੰਡ ਖਲੋਰ ਵੱਲ ਨੂੰ ਆ ਰਿਹਾ ਸੀ। ਜਦੋਂ ਉਹ ਆਪਣੇ ਪਿੰਡ ਖਲੋਰ ਦੇ ਬੱਸ ਸਟੈਂਡ ’ਤੇ ਪਹੁੰਚਿਆ ਤਾਂ ਤੇਪਲਾ ਵਲੋਂ ਆ ਰਹੀ ਇਕ ਕਾਰ ਨੇ ਐਕਟਿਵਾ ਨੂੰ ਟੱਕਰ ਮਾਰੀ। ਇਹ ਟੱਕਰ ਇੰਨੀ ਭਿਆਨਕ ਸੀ ਕਿ ਐਕਟਿਵਾ ਚਾਲਕ ਕਈ ਫੁੱਟ ਉੱਚੇ ਉੱਠ ਕੇ ਸੜਕ ’ਤੇ ਵੱਜਿਆ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਵਿਅਕਤੀ ਦੀ ਲਾਸ਼ ਨੂੰ ਥਾਣਾ ਬਨੂੜ ਦੀ ਪੁਲਿਸ ਨੇ ਆਪਣੇ ਕਬਜ਼ੇ ਵਿਚ ਲੈ ਕੇ ਡੇਰਾਬਸੀ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ ਗਿਆ ਹੈ। ਕਿਸਾਨ ਆਗੂ ਜਸਵੀਰ ਸਿੰਘ ਖਲੋਰ ਨੇ ਦੱਸਿਆ ਕਿ ਮ੍ਰਿਤਕ ਰਾਜਿੰਦਰ ਸਿੰਘ ਦਾ ਅੰਤਿਮ ਸੰਸਕਾਰ ਸੋਮਵਾਰ ਨੂੰ ਪਿੰਡ ਖਲੋਰ ਵਿਚ ਕੀਤਾ ਜਾਵੇਗਾ। ਕਿਸਾਨ ਆਗੂ ਨਾਲ ਜਥੇਬੰਦੀ ਦੇ ਜ਼ਿਲ੍ਹਾ ਮੋਹਾਲੀ ਦੇ ਪ੍ਰਧਾਨ ਜਗਜੀਤ ਸਿੰਘ ਜੱਗੀ ਕਰਾਲਾ, ਕਿਰਪਾਲ ਸਿੰਘ ਸਿਆਊ, ਨੰਬਰਦਾਰ ਸਤਨਾਮ ਸਿੰਘ ਸੱਤਾ ਖਲੋਰ, ਮੱਖਣ ਸਿੰਘ ਗੀਗੇਮਾਜਰਾ, ਗੁਰਦੀਪ ਸਿੰਘ ਮਰਦਾਂਪੁਰ, ਲਖਵਿੰਦਰ ਸਿੰਘ ਲੱਖੀ ਸਰਪੰਚ ਕਰਾਲਾ, ਤਰਲੋਚਨ ਸਿੰਘ ਨੰਡਿਆਲੀ, ਗੁਰਪ੍ਰੀਤ ਸਿੰਘ ਸੇਖਣ ਮਾਜਰਾ ਨੇ ਪਹੁੰਚ ਕੇ ਹਮਦਰਦੀ ਦਾ ਪ੍ਰਗਟਾਵਾ ਕੀਤਾ।
ਪਿਛਲੀ ਖ਼ਬਰ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਔਰਤ ਦੇ ਕੰਨਾਂ ’ਚੋਂ ਸੋਨੇ ਦੀਆਂ ਵਾਲੀਆਂ ਝਪਟੀਆਂ ਅਗਲੀ ਖ਼ਬਰ ਲੌਟ ’ਚ ਵੱਖ-ਵੱਖ ਪਰਿਵਾਰ ਕਾਂਗਰਸ ’ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।