11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਸਰਕਾਰੀ ਐਲੀਮੈਂਟਰੀ ਸਕੂਲ ਅਨਾਇਤਪੁਰਾ ਵਿਖੇ ਦਸਤਾਰਬੰਦੀ ਮੁਕਾਬਲੇ ਕਰਵਾਏ

ਫ਼ਤਹਿਗੜ੍ਹ ਸਾਹਿਬ, 10 ਅਗਸਤ (ਬਲਜਿੰਦਰ ਸਿੰਘ)-ਸਰਕਾਰੀ ਐਲੀਮੈਂਟਰੀ ਸਕੂਲ ਪਿੰਡ ਅਨਾਇਤਪੁਰਾ ਵਿਖੇ ਦਸਤਾਰਬੰਦੀ ਮੁਕਾਬਲੇ ਕਰਵਾਏ ਗਏ ਤੇ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਸਾਬਕਾ ਵਿਧਾਇਕ ਤੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਕੁਲਜੀਤ ਸਿੰਘ ਨਾਗਰਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

ਅਜੀਤ, ਜਲੰਧਰ ਸਨਿਚਰਵਾਰ, 1 ਅਗਸਤ, 2026 11-08-2026
ਫ਼ਤਹਿਗੜ੍ਹ ਸਾਹਿਬ, 10 ਅਗਸਤ (ਬਲਜਿੰਦਰ ਸਿੰਘ)-ਸਰਕਾਰੀ ਐਲੀਮੈਂਟਰੀ ਸਕੂਲ ਪਿੰਡ ਅਨਾਇਤਪੁਰਾ ਵਿਖੇ ਦਸਤਾਰਬੰਦੀ ਮੁਕਾਬਲੇ ਕਰਵਾਏ ਗਏ ਤੇ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਸਾਬਕਾ ਵਿਧਾਇਕ ਤੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਕੁਲਜੀਤ ਸਿੰਘ ਨਾਗਰਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਬੱਚਿਆਂ ਤੇ ਨੌਜਵਾਨਾਂ ਵਲੋਂ ਦਸਤਾਰ ਬੰਦੀ ਮੁਕਾਬਲਿਆਂ ਵਿਚ ਉਤਸ਼ਾਹ ਨਾਲ ਭਾਗ ਲਿਆ। ਜਿਸ ਦੌਰਾਨ ਕੁਲਜੀਤ ਸਿੰਘ ਨਾਗਰਾ ਨੇ ਮੁਕਾਬਲਿਆਂ ਵਿਚ ਜੇਤੂ ਰਹੇ ਨੌਜਵਾਨਾਂ ਨੂੰ ਇਨਾਮਾਂ ਦੀ ਵੰਡ ਕਰਦਿਆਂ ਉਨ੍ਹਾਂ ਦੀ ਹੌਸਲਾ ਅਫ਼ਜਾਈ ਕੀਤੀ। ਨਾਗਰਾ ਨੇ ਕਿਹਾ ਕਿ ਦਸਤਾਰ ਸਿੱਖ ਕੌਮ ਦੀ ਪਹਿਚਾਣ, ਸਵੈਮਾਣ ਤੇ ਸ਼ਾਨ ਦਾ ਪ੍ਰਤੀਕ ਹੈ। ਅਜਿਹੇ ਮੁਕਾਬਲੇ ਕਰਵਾਉਣ ਨਾਲ ਬੱਚਿਆਂ ਤੇ ਨੌਜਵਾਨਾਂ ਵਿਚ ਆਪਣੇ ਅਮੀਰ ਸੱਭਿਆਚਾਰਕ ਅਤੇ ਧਾਰਮਿਕ ਵਿਰਸੇ ਪ੍ਰਤੀ ਮਾਣ ਦੀ ਭਾਵਨਾ ਪੈਦਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਆਪਣੇ ਵਿਰਸੇ ਅਤੇ ਸੱਭਿਆਚਾਰ ਨਾਲ ਜੋੜਨ ਲਈ ਅਜਿਹੇ ਉਪਰਾਲੇ ਲਗਾਤਾਰ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਤੀਆਂ ਦੇ ਤਿਉਹਾਰ ਦੀ ਵਧਾਈ ਦਿੰਦਿਆਂ ਕਿਹਾ ਕਿ ਪੰਜਾਬੀ ਸੱਭਿਆਚਾਰ ਵਿਚ ਤੀਆਂ ਦਾ ਤਿਉਹਾਰ ਵਿਸ਼ੇਸ਼ ਮਹੱਤਵ ਰੱਖਦਾ ਹੈ। ਇਹ ਤਿਉਹਾਰ ਪੰਜਾਬ ਦੀਆਂ ਧੀਆਂ, ਭੈਣਾਂ ਅਤੇ ਮਹਿਲਾਵਾਂ ਦੀ ਖੁਸ਼ੀ, ਸਾਂਝ ਅਤੇ ਸਭਿਆਚਾਰਕ ਰੰਗਾਂ ਨੂੰ ਦਰਸਾਉਂਦਾ ਹੈ। ਅਜਿਹੇ ਸਮਾਗਮ ਸਾਡੀ ਨਵੀਂ ਪੀੜ੍ਹੀ ਨੂੰ ਪੰਜਾਬੀ ਸਭਿਆਚਾਰ ਅਤੇ ਰਵਾਇਤਾਂ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਸਕੂਲ ਸਟਾਫ਼, ਪਿੰਡ ਵਾਸੀਆਂ, ਬੱਚਿਆਂ ਅਤੇ ਇਲਾਕੇ ਦੀਆਂ ਮਹਿਲਾਵਾਂ ਵਲੋਂ ਕੁਲਜੀਤ ਸਿੰਘ ਨਾਗਰਾ ਦਾ ਸਵਾਗਤ ਕੀਤਾ ਗਿਆ। ਸਮਾਗਮ ਦੌਰਾਨ ਪੰਜਾਬੀ ਸਭਿਆਚਾਰ ਦੀਆਂ ਵੱਖ-ਵੱਖ ਝਲਕੀਆਂ ਵੀ ਦੇਖਣ ਨੂੰ ਮਿਲੀਆਂ। ਸਮਾਗਮ ਵਿਚ ਗ੍ਰਾਮ ਪੰਚਾਇਤ ਅਨਾਇਤਪੁਰਾ ਦੀ ਸਰਪੰਚ ਰਣਜੀਤ ਕੌਰ, ਸੁਰਿੰਦਰ ਕੌਰ, ਕਰਮਜੀਤ ਕੌਰ, ਹਰਜਿੰਦਰ ਸਿੰਘ, ਜਸਪਾਲ ਸਿੰਘ ਤੇ ਜਗਰੂਪ ਸਿੰਘ (ਸਾਰੇ ਪੰਚ), ਨੰਬਰਦਾਰ ਰਣਧੀਰ ਸਿੰਘ, ਜਸਵੀਰ ਸਿੰਘ, ਮੋਹਣ ਸਿੰਘ, ਸਜਣ ਸਿੰਘ, ਨੰਬਰਦਾਰ ਜਸਬੀਰ ਸਿੰਘ, ਹਰਮਿੰਦਰ ਸਿੰਘ, ਰਣਜੀਤ ਸਿੰਘ, ਸਰਵਰਿੰਦਰ ਸਿੰਘ, ਅਕਾਸ਼ਦੀਪ ਸਿੰਘ ਵੀ ਸ਼ਾਮਿਲ ਸਨ।
ਪਿਛਲੀ ਖ਼ਬਰ ਬ੍ਰਹਮਲੀਨ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੀ ਯਾਦ ’ਚ ਕਰਵਾਏ ਧਾਰਮਿਕ ਸਮਾਗਮ ਦੌਰਾਨ ਵੱਡੀ ਗਿਣਤੀ ’ਚ ਸੰਗਤਾਂ ਨੇ... ਅਗਲੀ ਖ਼ਬਰ ਚੇਅਰਮੈਨ ਢਿੱਲੋਂ ਨੇ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।