11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਬ੍ਰਹਮਲੀਨ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੀ ਯਾਦ ’ਚ ਕਰਵਾਏ ਧਾਰਮਿਕ ਸਮਾਗਮ ਦੌਰਾਨ ਵੱਡੀ ਗਿਣਤੀ ’ਚ ਸੰਗਤਾਂ ਨੇ ਲੁਆਈ ਹਾਜ਼ਰੀ ਅੱਖਾਂ, ਦਿਨ, ਸ਼ੂਗਰ ਦੇ ਮਾਹਿਰ ਡਾਕਟਰਾਂ ਵਲੋਂ ਕੈਂਪ ਦੌਰਾਨ ਸੈਂਕੜੇ ਮਰੀਜ਼ਾਂ ਦਾ ਨਿਰੀਖਣ

ਫ਼ਤਹਿਗੜ੍ਹ ਸਾਹਿਬ, 10 ਅਗਸਤ (ਮਨਪ੍ਰੀਤ ਸਿੰਘ)-ਬ੍ਰਹਮਲੀਨ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੀ ਯਾਦ ਨੂੰ ਸਮਰਪਿਤ ਸੰਤ ਨਿਰਮਲ ਡੇਰਾ ਹੰਸਾਲੀ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਏ ਗਏ, ਜਿਨ੍ਹਾਂ ਦੀ ਸਮਾਪਤੀ ਉਪਰੰਤ ਸਾਰਾ ਦਿਨ ਧਾਰਮਿਕ ਦੀਵਾਨ ਸਜਾਏ ਗਏ। ਜਿਸ ਵਿਚ ਵੱਖ-ਵੱਖ ਸੰਪਰਦਾਵਾਂ ਦੇ ਸੰਤ ਮਹਾਂਪੁਰਖ, ਰਾਗੀ, ਢਾਡੀ, ਕਵੀਸ਼ਰੀ ਤੇ ਕਥਾ ਵਾਚਕਾਂ ਵਲੋਂ ਬਾਬਾ ਜੀ ਦੇ ਜੀਵਨ ’ਤੇ ਚਾਨਣਾ ਪਾਇਆ ਅਤੇ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਨਿਹਾਲ ਕੀਤਾ।

ਸੰਤ ਬਾਬਾ ਪਰਮਜੀਤ ਸਿੰਘ ਹੰਸਾਲੀ ਵਾਲੇ ਆਈਆਂ ਸੰਗਤਾਂ ਨੂੰ ਆਸ਼ੀਰਵਾਦ ਦਿੰਦੇ ਹੋਏ। 11-08-2026
ਫ਼ਤਹਿਗੜ੍ਹ ਸਾਹਿਬ, 10 ਅਗਸਤ (ਮਨਪ੍ਰੀਤ ਸਿੰਘ)-ਬ੍ਰਹਮਲੀਨ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੀ ਯਾਦ ਨੂੰ ਸਮਰਪਿਤ ਸੰਤ ਨਿਰਮਲ ਡੇਰਾ ਹੰਸਾਲੀ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਏ ਗਏ, ਜਿਨ੍ਹਾਂ ਦੀ ਸਮਾਪਤੀ ਉਪਰੰਤ ਸਾਰਾ ਦਿਨ ਧਾਰਮਿਕ ਦੀਵਾਨ ਸਜਾਏ ਗਏ। ਜਿਸ ਵਿਚ ਵੱਖ-ਵੱਖ ਸੰਪਰਦਾਵਾਂ ਦੇ ਸੰਤ ਮਹਾਂਪੁਰਖ, ਰਾਗੀ, ਢਾਡੀ, ਕਵੀਸ਼ਰੀ ਤੇ ਕਥਾ ਵਾਚਕਾਂ ਵਲੋਂ ਬਾਬਾ ਜੀ ਦੇ ਜੀਵਨ ’ਤੇ ਚਾਨਣਾ ਪਾਇਆ ਅਤੇ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਨਿਹਾਲ ਕੀਤਾ। ਕਥਾ ਵਾਚਕਾਂ ਨੇ ਦੱਸਿਆ ਕਿ ਬਾਬਾ ਜੀ ਦੇ ਮੁੱਖੋਂ ਨਿਕਲਿਆ ਹਰ ਬਚਨ ਸੱਚ ਹੁੰਦਾ ਸੀ, ਉਹ ਸੰਗਤਾਂ ਨੂੰ ਸੁਖਮਨੀ ਸਾਹਿਬ ਤੇ ਜਪੁਜੀ ਸਾਹਿਬ ਦੇ ਪਾਠ ਕਰਨ ਲਈ ਪ੍ਰੇਰਦੇ ਸਨ। ਸੰਗਤਾਂ ਦੀ ਸਹੂਲਤ ਲਈ ਗੁਰਦੁਆਰਾ ਕੰਪਲੈਕਸ ਵਿਖੇ ਸਾਰਾ ਦਿਨ ਵਿਸ਼ਾਲ ਮੁਫ਼ਤ ਮੈਡੀਕਲ ਕੈਂਪ ਲਗਾਇਆ, ਜਿੱਥੇ ਅੱਖਾਂ, ਦਿਲ, ਸ਼ੂਗਰ ਦੇ ਮਾਹਿਰ ਡਾਕਟਰਾਂ ਵਲੋਂ 1100 ਦੇ ਕਰੀਬ ਲੋੜਵੰਦ ਵਿਅਕਤੀਆਂ ਦੀ ਮੁਫ਼ਤ ਜਾਂਚ ਤੇ ਦਵਾਈਆਂ ਦਿੱਤੀਆਂ ਗਈਆਂ। ਉੱਥੇ ਹੀ ਮੁਹਾਲੀ ਹੈਲਥ ਕੇਅਰ ਬਲੱਡ ਸੈਂਟਰ ਪੰਚਮ ਹਸਪਤਾਲ ਪੀ. ਵੀ. ਟੀ., ਐਲ. ਟੀ. ਡੀ., ਲੁਧਿਆਣਾ ਵਲੋਂ 95 ਦੇ ਕਰੀਬ ਯੂਨਿਟ ਖ਼ੂਨ ਇਕੱਤਰ ਕੀਤਾ ਅਤੇ ਚੰਡੀਗੜ੍ਹ ਹਸਪਤਾਲ 32 ਦੀ ਟੀਮ ਵਲੋਂ 105 ਦੇ ਕਰੀਬ ਯੂਨਿਟ ਖ਼ੂਨ ਇਕੱਤਰ ਕੀਤੇ ਗਏ। ਸਮਾਗਮ ਦੌਰਾਨ ਵੱਖ-ਵੱਖ ਪ੍ਰਕਾਰ ਪਕਵਾਨਾਂ ਦਾ ਲੰਗਰ ਅਤੁੱਟ ਲੰਗਰ ਵਰਤਾਇਆ। ਇਸ ਮੌਕੇ ਪੰਜਾਬ ਭਰ ਤੋਂ ਹਜ਼ਾਰਾਂ ਸੰਗਤਾਂ ਨੇ ਡੇਰਾ ਹੰਸਾਲੀ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੰਤ ਬਾਬਾ ਪਰਮਜੀਤ ਸਿੰਘ ਹੰਸਾਲੀ ਵਾਲਿਆਂ ਦੀ ਅਗਵਾਈ ਹੇਠ ਸਮੂਹ ਸਾਧ ਸੰਗਤ ਨੇ ਹਾਜ਼ਰੀ ਭਰੀ। ਇਸ ਮੌਕੇ ਰਜਿੰਦਰ ਸਿੰਘ ਗਰੇਵਾਲ, ਮੈਨੇਜਰ ਸਾਧੂ ਰਾਮ ਭੱਟਮਾਜਰਾ, ਸੈਕਟਰੀ ਤਰਲੋਚਨ ਸਿੰਘ, ਮੈਨੇਜਰ ਮਹਿੰਦਰ ਸਿੰਘ, ਹਰਿੰਦਰ ਸਿੰਘ ਰੰਧਾਵਾ, ਸੁਰਿੰਦਰ ਸਿੰਘ ਰੰਧਾਵਾ , ਤੇਜੀ ਅੰਬਾਲਾ, ਪਿਆਰਾ ਸਿੰਘ, ਮਲਾਰਾ ਸਿੰਘ, ਗੁਰਦੇਵ ਸਿੰਘ, ਸਾਬਕਾ ਵਿਧਾਇਕ ਦੀਦਾਰ ਸਿੰਘ ਭੱਟੀ, ਸਾਬਕਾ ਮੰਤਰੀ ਡਾ. ਹਰਬੰਸ ਲਾਲ, ਸਾਬਕਾ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ, ਭੁਪਿੰਦਰ ਸਿੰਘ ਕਾਲਾ, ਸਾਬਕਾ ਵਿਧਾਇਕ ਲਖਬੀਰ ਸਿੰਘ ਪਾਇਲ, ਸਾਬਕਾ ਆਈ.ਜੀ, ਪਰਮਜੀਤ ਸਿੰਘ ਗਰੇਵਾਲ ਆਦਿ ਤੋਂ ਇਲਾਵਾ ਪੰਜਾਬ ਅਤੇ ਨਾਲ ਲੱਗਦੇ ਸੂਬਿਆਂ ਵਿਚੋਂ ਵੱਡੀ ਗਿਣਤੀ ’ਚ ਸੰਗਤਾਂ ਨੇ ਹਾਜ਼ਰੀ ਭਰੀ।
ਪਿਛਲੀ ਖ਼ਬਰ ਖਮਾਣੋਂ ਵਿਖੇ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਸਰਕਾਰੀ ਐਲੀਮੈਂਟਰੀ ਸਕੂਲ ਅਨਾਇਤਪੁਰਾ ਵਿਖੇ ਦਸਤਾਰਬੰਦੀ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।