12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਮਹਿਲਾਵਾਂ ਦਾ ਸਮਾਗਮ ਹਲਕਾ ਫ਼ਤਹਿਗੜ੍ਹ ਸਾਹਿਬ ’ਚ ਜਲਦ ਕਰਵਾਇਆ ਜਾਵੇਗਾ- ਢਿੱਲੋਂ

ਫ਼ਤਹਿਗੜ੍ਹ ਸਾਹਿਬ, 11 ਅਗਸਤ (ਮਨਪ੍ਰੀਤ ਸਿੰਘ)-ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਹਲਕਾ ਫ਼ਤਹਿਗੜ੍ਹ ਸਾਹਿਬ ਵਿਚ ਮਹਿਲਾਵਾਂ ਲਈ ਜਲਦ ਹੀ ਇਕ ਵੱਡਾ ਵਿਸ਼ੇਸ਼ ਸਮਾਗਮ ਕਰਵਾਇਆ ਜਾਵੇਗਾ। ਇਸ ਸਮਾਗਮ ਵਿਚ ਵੱਡੀ ਗਿਣਤੀ ਵਿਚ ਮਹਿਲਾਵਾਂ ਵਲੋਂ ਸ਼ਿਰਕਤ ਕੀਤੇ ਜਾਣ ਦੀ ਉਮੀਦ ਹੈ।

ਅਜੀਤ ਡੈਸਕ 12-08-2026

ਫ਼ਤਹਿਗੜ੍ਹ ਸਾਹਿਬ, 11 ਅਗਸਤ (ਮਨਪ੍ਰੀਤ ਸਿੰਘ)-ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਹਲਕਾ ਫ਼ਤਹਿਗੜ੍ਹ ਸਾਹਿਬ ਵਿਚ ਮਹਿਲਾਵਾਂ ਲਈ ਜਲਦ ਹੀ ਇਕ ਵੱਡਾ ਵਿਸ਼ੇਸ਼ ਸਮਾਗਮ ਕਰਵਾਇਆ ਜਾਵੇਗਾ। ਇਸ ਸਮਾਗਮ ਵਿਚ ਵੱਡੀ ਗਿਣਤੀ ਵਿਚ ਮਹਿਲਾਵਾਂ ਵਲੋਂ ਸ਼ਿਰਕਤ ਕੀਤੇ ਜਾਣ ਦੀ ਉਮੀਦ ਹੈ। ਸਮਾਗਮ ਦੌਰਾਨ ਮਹਿਲਾਵਾਂ ਦੀ ਰਾਜਨੀਤੀ ਵਿਚ ਭੂਮਿਕਾ, ਪਾਰਟੀ ਦੇ ਆਉਣ ਵਾਲੇ ਰਾਜਨੀਤਿਕ ਸਫ਼ਰ ਅਤੇ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਇਹ ਜਾਣਕਾਰੀ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਸੀਨੀਅਰ ਆਗੂ ਐਡਵੋਕੇਟ ਵਰਿੰਦਰ ਸਿੰਘ ਢਿੱਲੋਂ ਨੇ ਸਰਹਿੰਦ ਵਿਖੇ ਮਹਿਲਾਵਾਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ। ਐਡ. ਢਿੱਲੋਂ ਨੇ ਕਿਹਾ ਕਿ ਅੱਜ ਦੀ ਮਹਿਲਾ ਕਿਸੇ ਵੀ ਖੇਤਰ ਵਿਚ ਮਰਦਾਂ ਨਾਲੋਂ ਘੱਟ ਨਹੀਂ ਹੈ, ਸਗੋਂ ਕਈ ਖੇਤਰਾਂ ਵਿਚ ਮਹਿਲਾਵਾਂ ਨੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ ਹੈ। ਉਨ੍ਹਾਂ ਕਿਹਾ ਕਿ ਸਿੱਖ ਧਰਮ ਵਿਚ ਵੀ ਮਹਿਲਾ ਨੂੰ ਬਹੁਤ ਉੱਚਾ ਸਥਾਨ ਦਿੱਤਾ ਗਿਆ ਹੈ ਅਤੇ ਗੁਰਬਾਣੀ ਵਿਚ ਔਰਤ ਨੂੰ ‘ਜਗਤ ਜਨਨੀ’ ਵਜੋਂ ਸਤਿਕਾਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਦੀ ਸਮਾਜ ਅਤੇ ਰਾਜਨੀਤੀ ਵਿਚ ਭੂਮਿਕਾ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ। ਇਸੇ ਉਦੇਸ਼ ਨਾਲ ਅਕਾਲੀ ਦਲ ਵਾਰਿਸ ਪੰਜਾਬ ਵਲੋਂ ਇਕ ਵਿਸ਼ੇਸ਼ ਰੂਪ-ਰੇਖਾ ਤਿਆਰ ਕੀਤੀ ਗਈ ਹੈ, ਜਿਸ ਤਹਿਤ ਮਹਿਲਾਵਾਂ ਨੂੰ ਪਾਰਟੀ ਵਿਚ ਬਰਾਬਰ ਦੇ ਹੱਕ ਅਤੇ ਬਣਦਾ ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਮਹਿਲਾਵਾਂ ਨੂੰ ਸਿਰਫ਼ ਸਮਾਗਮਾਂ ਤੱਕ ਸੀਮਤ ਰੱਖਣ ਦੀ ਬਜਾਏ ਉਨ੍ਹਾਂ ਨੂੰ ਜਥੇਬੰਦਕ ਅਤੇ ਰਾਜਨੀਤਿਕ ਜ਼ਿੰਮੇਵਾਰੀਆਂ ਵਿਚ ਵੀ ਅੱਗੇ ਲਿਆਂਦਾ ਜਾਵੇਗਾ। ਐਡ. ਵਰਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਮਹਿਲਾ ਆਗੂਆਂ ਲਈ ਹੋਣ ਵਾਲਾ ਇਹ ਸਮਾਗਮ ਉਨ੍ਹਾਂ ਨੂੰ ਇਕ ਸਾਂਝਾ ਮੰਚ ਪ੍ਰਦਾਨ ਕਰੇਗਾ, ਜਿੱਥੇ ਉਹ ਆਪਣੇ ਵਿਚਾਰ ਪਾਰਟੀ ਆਗੂਆਂ ਨਾਲ ਸਾਂਝੇ ਕਰਨ ਦੇ ਨਾਲ-ਨਾਲ ਆਉਣ ਵਾਲੇ ਰਾਜਨੀਤਿਕ ਸਫ਼ਰ ਸਬੰਧੀ ਵੀ ਵਿਚਾਰ-ਵਟਾਂਦਰਾ ਕਰਨਗੀਆਂ। ਉਨ੍ਹਾਂ ਮਹਿਲਾਵਾਂ ਨੂੰ ਵੱਡੀ ਗਿਣਤੀ ਵਿਚ ਇਸ ਸਮਾਗਮ ਵਿਚ ਸ਼ਾਮਲ ਹੋਣ ਦੀ ਅਪੀਲ ਵੀ ਕੀਤੀ।

ਪਿਛਲੀ ਖ਼ਬਰ ਜਸਵੀਰ ਸਿੰਘ ਸੇਖੋਂ ਨੇ ਰਾਸ਼ਨ ਡਿਪੂ, ਸਕੂਲ ਤੇ ਆਂਗਣਵਾੜੀ ਸੈਂਟਰ ਦਾ ਕੀਤਾ ਅਚਨਚੇਤ ਨਿਰੀਖਣ ਅਗਲੀ ਖ਼ਬਰ ਸੜਕ ’ਤੇ ਖੜ੍ਹੇ ਸਕੂਟਰ ਦੇ ਚਲਾਨ ਨੂੰ ਲੈ ਕੇ ਕੀਤੀ ਜ਼ਿਲ੍ਹਾ ਪੁਲਿਸ ਮੁਖੀ ਨੂੰ ਸ਼ਿਕਾਇਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।