12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਪਾਈਨ ਗਰੋਵ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰ ਲਈ ਕੀਤਾ ਕੁਆਲੀਫ਼ਾਈ

ਬਸੀ ਪਠਾਣਾਂ, 11 ਅਗਸਤ (ਰਜਿੰਦਰ ਸ਼ਰਮਾ)- ਪਾਈਨ ਗਰੋਵ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜ਼ੋਨ ਪੱਧਰੀ ਖੇਡ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜਿੱਥੇ ਆਪਣਾ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ, ਉੱਥੇ ਹੀ ਜ਼ਿਲ੍ਹਾ ਪੱਧਰ ਲਈ ਵੀ ਕੁਆਲੀਫ਼ਾਈ ਕੀਤਾ। ਬੈਡਮਿੰਟਨ ਮੁਕਾਬਲਿਆਂ ’ਚ ਲੜਕਿਆਂ ਨੇ ਅੰਡਰ-14 ਅਤੇ ਅੰਡਰ-19 ਚ ਪਹਿਲਾ, ਅੰਡਰ-17 ’ਚ ਦੂਜਾ ਸਥਾਨ ਹਾਸਲ ਕੀਤਾ, ਜਦਕਿ ਲੜਕੀਆਂ ਨੇ ਅੰਡਰ-14, ਅੰਡਰ-19 ’ਚ ਪਹਿਲਾ ਅਤੇ ਅੰਡਰ-17 ’ਚ ਦੂਜਾ ਸਥਾਨ ਹਾਸਿਲ ਕੀਤਾ।

ਅਜੀਤ ਡੈਸਕ 12-08-2026
ਬਸੀ ਪਠਾਣਾਂ, 11 ਅਗਸਤ (ਰਜਿੰਦਰ ਸ਼ਰਮਾ)- ਪਾਈਨ ਗਰੋਵ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜ਼ੋਨ ਪੱਧਰੀ ਖੇਡ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜਿੱਥੇ ਆਪਣਾ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ, ਉੱਥੇ ਹੀ ਜ਼ਿਲ੍ਹਾ ਪੱਧਰ ਲਈ ਵੀ ਕੁਆਲੀਫ਼ਾਈ ਕੀਤਾ। ਬੈਡਮਿੰਟਨ ਮੁਕਾਬਲਿਆਂ ’ਚ ਲੜਕਿਆਂ ਨੇ ਅੰਡਰ-14 ਅਤੇ ਅੰਡਰ-19 ਚ ਪਹਿਲਾ, ਅੰਡਰ-17 ’ਚ ਦੂਜਾ ਸਥਾਨ ਹਾਸਲ ਕੀਤਾ, ਜਦਕਿ ਲੜਕੀਆਂ ਨੇ ਅੰਡਰ-14, ਅੰਡਰ-19 ’ਚ ਪਹਿਲਾ ਅਤੇ ਅੰਡਰ-17 ’ਚ ਦੂਜਾ ਸਥਾਨ ਹਾਸਿਲ ਕੀਤਾ। ਵਾਲੀਬਾਲ ’ਚ ਲੜਕਿਆਂ ਦੀ ਅੰਡਰ-14 ਟੀਮ ਨੇ ਪਹਿਲਾ ਅਤੇ ਅੰਡਰ-17 ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਕ੍ਰਿਕਟ ’ਚ ਅੰਡਰ-14 ਟੀਮ ਨੇ ਪਹਿਲਾ ਅਤੇ ਅੰਡਰ-17 ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਸ਼ਤਰੰਜ ਦੇ ਮੁਕਾਬਲਿਆਂ ’ਚ ਅੰਡਰ-17 ਅਤੇ ਅੰਡਰ-19 ਵਰਗਾਂ ’ਚ ਦੂਜੇ ਸਥਾਨ ’ਤੇ ਰਹਿ ਕੇ ਖਿਡਾਰੀਆਂ ਨੇ ਆਪਣੀ ਕਾਬਲੀਅਤ ਦਾ ਪ੍ਰਦਰਸ਼ਨ ਕੀਤਾ। ਕੁਸ਼ਤੀ ਦੇ ਅੰਡਰ-14 ਵਰਗ ’ਚ ਗੁਰਤੁਫ਼ਾਨ ਸਿੰਘ ਨੇ 68 ਕਿੱਲੋਗਰਾਮ ਅਤੇ ਗੁਰਨੂਰ ਸਿੰਘ ਨੇ 62 ਕਿੱਲੋਗਰਾਮ ਵਰਗ ’ਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਨੂੰ ਮਾਣ ਦਿਵਾਇਆ। ਇਸ ਮੌਕੇ ਸਕੂਲ ਪ੍ਰੈਜ਼ੀਡੈਂਟ ਵਿਜੇ ਕੌਸ਼ਲ, ਡਾਇਰੈਕਟਰ ਵਿਕਾਸ ਕੌਸ਼ਲ, ਚੇਅਰਪਰਸਨ ਵੀਨਾ ਕੌਸ਼ਲ ਅਤੇ ਪ੍ਰਿੰਸੀਪਲ ਨੀਤੂ ਕੁਮਾਰ ਨੇ ਸਾਰੇ ਜੇਤੂ ਖਿਡਾਰੀਆਂ, ਕੋਚਾਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਉਣ ਵਾਲੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ’ਚ ਅਨੁਸ਼ਾਸਨ, ਆਤਮ-ਵਿਸ਼ਵਾਸ, ਟੀਮ ਭਾਵਨਾ ਅਤੇ ਲੀਡਰਸ਼ਿਪ ਦੇ ਗੁਣ ਵਿਕਸਿਤ ਕਰਨ ’ਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ।
ਪਿਛਲੀ ਖ਼ਬਰ ਭਾਈ ਸਤਵੰਤ ਸਿੰਘ ਨੂੰ ਬਸੀ ਪਠਾਣਾਂ ਤੋਂ ਉਮੀਦਵਾਰ ਬਣਾਏ ਜਾਣ ਦਾ ਸਾਬਕਾ ਚੇਅਰਮੈਨ ਥਾਬਲਾਂ ਨੇ ਕੀਤਾ ਸਵਾਗਤ ਅਗਲੀ ਖ਼ਬਰ ਮਾਤਾ ਨੈਣਾ ਦੇਵੀ ਦੀ ਪੈਦਲ ਯਾਤਰਾ ਦੇ ਜਥੇ ਨੂੰ ਜ਼ਿਲ੍ਹਾ ਪੁਲਿਸ ਮੁਖੀ ਨੇ ਝੰਡੀ ਦਿਖਾ ਕੇ ਕੀਤਾ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।