ਦੇਸ਼ ਭਗਤ ਯੂਨੀਵਰਸਿਟੀ ਦੇ ਨਰਸਿੰਗ ਸਕੂਲ ਨੇ ਵਿਸ਼ਵ ਬ੍ਰੈਸਟ ਫੀਡਿੰਗ ਵੀਕ ਮਨਾਇਆ
ਅਮਲੋਹ, 11 ਅਗਸਤ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)- ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ਼ ਨਰਸਿੰਗ ਵਲੋਂ ‘ਜੀਵਨ ਵਿਚ ਇਕ ਟਿਕਾਊ ਸ਼ੁਰੂਆਤ ਲਈ ਛਾਤੀ ਦਾ ਦੁੱਧ ਪਿਲਾਉਣ’ ਥੀਮ ਤਹਿਤ ਵਿਸ਼ਵ ਬ੍ਰੈਸਟ ਫੀਡਿੰਗ ਵੀਕ-2026 ਜਾਗਰੂਕਤਾ ਮੁਹਿੰਮ ਰਾਹੀਂ ਮਨਾਇਆ ਗਿਆ। ਇਸ ਹਫ਼ਤੇ ਦਾ ਮੁੱਖ ਉਦੇਸ਼ ਮਾਵਾਂ ਅਤੇ ਬੱਚਿਆਂ ਲਈ ਛਾਤੀ ਦਾ ਦੁੱਧ ਚੁੰਘਾਉਣ ਦੇ ਮਹੱਤਵ ਅਤੇ ਇਸ ਦੇ ਸਿਹਤ ਸਬੰਧੀ ਲਾਭਾਂ ਬਾਰੇ ਜਾਗਰੂਕਤਾ ਪੈਦਾ ਕਰਨਾ ਸੀ।
ਅਮਲੋਹ, 11 ਅਗਸਤ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)- ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ਼ ਨਰਸਿੰਗ ਵਲੋਂ ‘ਜੀਵਨ ਵਿਚ ਇਕ ਟਿਕਾਊ ਸ਼ੁਰੂਆਤ ਲਈ ਛਾਤੀ ਦਾ ਦੁੱਧ ਪਿਲਾਉਣ’ ਥੀਮ ਤਹਿਤ ਵਿਸ਼ਵ ਬ੍ਰੈਸਟ ਫੀਡਿੰਗ ਵੀਕ-2026 ਜਾਗਰੂਕਤਾ ਮੁਹਿੰਮ ਰਾਹੀਂ ਮਨਾਇਆ ਗਿਆ। ਇਸ ਹਫ਼ਤੇ ਦਾ ਮੁੱਖ ਉਦੇਸ਼ ਮਾਵਾਂ ਅਤੇ ਬੱਚਿਆਂ ਲਈ ਛਾਤੀ ਦਾ ਦੁੱਧ ਚੁੰਘਾਉਣ ਦੇ ਮਹੱਤਵ ਅਤੇ ਇਸ ਦੇ ਸਿਹਤ ਸਬੰਧੀ ਲਾਭਾਂ ਬਾਰੇ ਜਾਗਰੂਕਤਾ ਪੈਦਾ ਕਰਨਾ ਸੀ। ਇਸ ਮੌਕੇ ਵਿਦਿਆਰਥੀਆਂ ਦੇ ਗਿਆਨ ਅਤੇ ਸੰਚਾਰ ਹੁਨਰ ਨੂੰ ਨਿਖਾਰਨ ਲਈ ਸਿੰਪੋਜ਼ੀਅਮ, ਕੁਇਜ਼ ਮੁਕਾਬਲਾ, ਪੋਸਟਰ ਮੇਕਿੰਗ ਅਤੇ ਪਾਵਰ ਪੁਆਇੰਟ ਪੇਸ਼ਕਾਰੀਆਂ ਕਰਵਾਈਆਂ ਗਈਆਂ। ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਰਾਹੀਂ ਛਾਤੀ ਦਾ ਦੁੱਧ ਪਿਲਾਉਣ ਦੀ ਮਹੱਤਤਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਜਾਗਰ ਕੀਤਾ। ਯੂਨੀਵਰਸਿਟੀ ਦੇ ਚਾਂਸਲਰ ਡਾ. ਜ਼ੋਰਾ ਸਿੰਘ ਅਤੇ ਪ੍ਰ-ਚਾਂਸਲਰ ਡਾ. ਤਜਿੰਦਰ ਕੌਰ ਨੇ ਇਸ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਫੈਕਲਟੀ ਅਤੇ ਵਿਦਿਆਰਥੀਆਂ ਦੇ ਯਤਨਾਂ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਜਾਗਰੂਕਤਾ ਮੁਹਿੰਮਾਂ ਸਮਾਜ ਵਿਚ ਸਿਹਤ ਪ੍ਰਤੀ ਜਾਗਰੂਕਤਾ ਵਧਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਸਮਾਗਮ ਦੀ ਅਗਵਾਈ ਸਕੂਲ ਆਫ਼ ਨਰਸਿੰਗ ਦੀ ਪ੍ਰਿੰਸੀਪਲ ਡਾ. ਲਵਸੰਪੂਰਨਜੋਤ ਕੌਰ ਅਤੇ ਡਿਪਟੀ ਡਾਇਰੈਕਟਰ ਡਾ. ਪ੍ਰਭਜੋਤ ਸਿੰਘ ਨੇ ਕੀਤੀ। ਪ੍ਰੋਗਰਾਮ ਦੀ ਸਫਲਤਾ ਲਈ ਫੈਕਲਟੀ ਮੈਂਬਰਾਂ, ਵਿਦਿਆਰਥੀਆਂ ਅਤੇ ਪ੍ਰਬੰਧਕਾਂ ਦੇ ਸਮੂਹਿਕ ਯਤਨਾਂ ਦੀ ਸ਼ਲਾਘਾ ਕੀਤੀ ਗਈ।