ਸੰਤ ਬਾਬਾ ਅਜੀਤ ਸਿੰਘ ਨਥਮੱਲਪੁਰ ਵਾਲਿਆਂ ਦੀ 47ਵੀਂ ਬਰਸੀ 24 ਨੂੰ ਮਨਾਈ ਜਾਵੇਗੀ
ਫ਼ਤਹਿਗੜ੍ਹ ਸਾਹਿਬ, 11 ਅਗਸਤ (ਬਲਜਿੰਦਰ ਸਿੰਘ)-ਸੰਤ ਬਾਬਾ ਅਜੀਤ ਸਿੰਘ ਨਥਮੱਲਪੁਰ ਵਾਲਿਆਂ ਦੀ ਯਾਦ ਵਿਚ 47ਵੀਂ ਬਰਸੀ ਸਮਾਗਮ 24 ਅਗਸਤ ਨੂੰ ਡੇਰਾ ਯਾਦਗਾਰ ਸੰਤ ਬਾਬਾ ਅਜੀਤ ਸਿੰਘ ਜੀ ਨਥਮੱਲਪੁਰ ਵਾਲੇ ਫ਼ਤਹਿਗੜ੍ਹ ਸਾਹਿਬ ਵਿਖੇ ਸੰਤ ਬਾਬਾ ਮੇਜਰ ਸਿੰਘ ਭੁੱਚੀ ਵਾਲਿਆਂ ਦੀ ਸਰਪ੍ਰਸਤੀ ਹੇਠ ਬੜੇ ਪ੍ਰੇਮ ਅਤੇ ਸ਼ਰਧਾ ਨਾਲ ਮਨਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਤ ਬਾਬਾ ਮੇਜਰ ਸਿੰਘ ਭੁੱਚੀ ਵਾਲਿਆਂ ਨੇ ਦੱਸਿਆ ਕਿ ਬਰਸੀ ਸਮਾਗਮ ਦੌਰਾਨ 5 ਸ੍ਰੀ ਅਖੰਡ ਪਾਠਾਂ ਦੀ ਲੜੀ ਦੇ ਭੋਗ ਪਾਏ ਜਾਣਗੇ।
ਸੰਤ ਬਾਬਾ ਅਜੀਤ ਸਿੰਘ ਨਥਮੱਲਪੁਰ ਵਾਲੇ।
12-08-2026