13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਬਸੀ ਪਠਾਣਾਂ ਪੁਲਿਸ ਵਲੋਂ ਡੀ.ਐਸ.ਪੀ.ਰਾਜ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਵਾਹਨਾਂ ਦੀ ਚੈਕਿੰਗ

ਬਸੀ ਪਠਾਣਾਂ,12 ਅਗਸਤ (ਰਜਿੰਦਰ ਸ਼ਰਮਾ)- ਸ਼ਹਿਰ ’ਚ ਆਜ਼ਾਦੀ ਦਿਹਾੜੇ 15 ਅਗਸਤ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਵਲੋਂ ਡੀ. ਐਸ.

ਬਸੀ ਪਠਾਣਾਂ ਪੁਲਿਸ ਵਲੋਂ ਡੀ.ਐਸ.ਪੀ.ਰਾਜ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਐਸ.ਐਚ.ਓ.ਬਲਬੀਰ ਸਿੰਘ ਸਮੇਤ ਹੋਰ ਕਰਮਚਾਰੀ ਵਾਹਨਾਂ ਦੀ ਚੈਕਿੰਗ ਕਰਦੇ ਹੋਏ। ਅਜੀਤ ਤਸਵੀਰ 13-08-2026
ਬਸੀ ਪਠਾਣਾਂ,12 ਅਗਸਤ (ਰਜਿੰਦਰ ਸ਼ਰਮਾ)- ਸ਼ਹਿਰ ’ਚ ਆਜ਼ਾਦੀ ਦਿਹਾੜੇ 15 ਅਗਸਤ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਵਲੋਂ ਡੀ.ਐਸ.ਪੀ.ਰਾਜ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਦਿਆਂ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ’ਚ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਮੌਕੇ ਡੀ.ਐਸ.ਪੀ.ਰਾਜ ਕੁਮਾਰ ਸ਼ਰਮਾ ਨਾਲ ਐਸ.ਐਚ.ਓ.ਬਲਬੀਰ ਸਿੰਘ ਸਮੇਤ ਹੋਰਨਾਂ ਪੁਲਿਸ ਮੁਲਜ਼ਮਾ ਦੀਆਂ ਟੀਮਾਂ ਵਲੋਂ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਕਰਕੇ ਆਉਣ-ਜਾਣ ਵਾਲੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਪੁਲਿਸ ਵਲੋਂ ਚੈਕਿੰਗ ਦੌਰਾਨ ਵਾਹਨਾਂ ਚਾਲਕਾਂ ਦੇ ਦਸਤਾਵੇਜ਼ਾਂ ਤੋਂ ਇਲਾਵਾ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਵੀ ਤਲਾਸ਼ੀ ਲਈ ਗਈ। ਇਸ ਮੌਕੇ ਪੁਲਿਸ ਅਧਿਕਾਰੀਆਂ ਨੇ ਵਾਹਨ ਚਾਲਕਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਸੂਚਨਾ ਤੁਰੰਤ ਪੁਲਿਸ ਨੂੰ ਦੇਣ ਦੀ ਅਪੀਲ ਕੀਤੀ। ਡੀ.ਐਸ.ਪੀ.ਰਾਜ ਕੁਮਾਰ ਸ਼ਰਮਾ ਨੇ ਕਿਹਾ ਕਿ 15 ਅਗਸਤ ਦੇ ਸਮਾਗਮਾਂ ਨੂੰ ਸ਼ਾਂਤੀਪੂਰਨ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੁਲਿਸ ਵਲੋਂ ਪੂਰੀ ਚੌਕਸੀ ਵਰਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਲਾਕੇ ’ਚ ਸੁਰੱਖਿਆ ਪ੍ਰਬੰਧਾਂ ਤਹਿਤ ਚੈਕਿੰਗ ਅਤੇ ਗਸ਼ਤ ਨੂੰ ਲਗਾਤਾਰ ਜਾਰੀ ਰੱਖਿਆ ਜਾਵੇਗਾ।
ਪਿਛਲੀ ਖ਼ਬਰ ਟ੍ਰੈਫ਼ਿਕ ਜਾਮ, ਹੁੱਲ੍ਹੜਬਾਜ਼ੀ ਤੇ ਨਸ਼ਿਆਂ ਖ਼ਿਲਾਫ਼ ਸਖ਼ਤ ਮੁਹਿੰਮ ਵਿੱਢੀ ਜਾਵੇਗੀ- ਪ੍ਰਿੰਸ ਆਵਾਜਾਈ ਵਿਵਸਥਾ ਦਰੁਸਤ ਕਰਾਂਗੇ... ਅਗਲੀ ਖ਼ਬਰ ਹਰਿਦੁਆਰ ਤੋਂ ਕਾਂਵੜ ਲੈ ਕੇ ਪਰਤੇ ਸ਼ਿਵ ਭਗਤਾਂ ਦਾ ਕੀਤਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।