14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਸਿਮਰਨਜੀਤ ਸਿੰਘ ਰਸੂਲਪੁਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸੰਯੁਕਤ ਸਕੱਤਰ ਵਜੋਂ ਮਿਲੀ ਜ਼ਿੰਮੇਵਾਰੀ

ਫ਼ਤਹਿਗੜ੍ਹ ਸਾਹਿਬ, 13 ਅਗਸਤ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਕੀਤੀਆਂ ਗਈਆਂ ਨਵੀਆਂ ਨਿਯੁਕਤੀਆਂ ਤਹਿਤ ਪਾਰਟੀ ਦੇ ਸਰਗਰਮ ਆਗੂ ਸਿਮਰਨਜੀਤ ਸਿੰਘ ਰਸੂਲਪੁਰ ਨੂੰ ਸੰਯੁਕਤ ਸਕੱਤਰ ਨਿਯੁਕਤ ਕੀਤਾ ਗਿਆ ਹੈ। ਨਵੀਂ ਜ਼ਿੰਮੇਵਾਰੀ ਮਿਲਣ ’ਤੇ ਸਿਮਰਨਜੀਤ ਸਿੰਘ ਰਸੂਲਪੁਰ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹਲਕਾ ਬਸੀ ਪਠਾਣਾਂ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ’ਤੇ ਜਤਾਏ ਗਏ ਵਿਸ਼ਵਾਸ ਲਈ ਉਹ ਹਮੇਸ਼ਾ ਰਿਣੀ ਰਹਿਣਗੇ।

ਅਜੀਤ ਡੈਸਕ 14-08-2026
ਫ਼ਤਹਿਗੜ੍ਹ ਸਾਹਿਬ, 13 ਅਗਸਤ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਕੀਤੀਆਂ ਗਈਆਂ ਨਵੀਆਂ ਨਿਯੁਕਤੀਆਂ ਤਹਿਤ ਪਾਰਟੀ ਦੇ ਸਰਗਰਮ ਆਗੂ ਸਿਮਰਨਜੀਤ ਸਿੰਘ ਰਸੂਲਪੁਰ ਨੂੰ ਸੰਯੁਕਤ ਸਕੱਤਰ ਨਿਯੁਕਤ ਕੀਤਾ ਗਿਆ ਹੈ। ਨਵੀਂ ਜ਼ਿੰਮੇਵਾਰੀ ਮਿਲਣ ’ਤੇ ਸਿਮਰਨਜੀਤ ਸਿੰਘ ਰਸੂਲਪੁਰ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹਲਕਾ ਬਸੀ ਪਠਾਣਾਂ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ’ਤੇ ਜਤਾਏ ਗਏ ਵਿਸ਼ਵਾਸ ਲਈ ਉਹ ਹਮੇਸ਼ਾ ਰਿਣੀ ਰਹਿਣਗੇ। ਰਸੂਲਪੁਰ ਨੇ ਸਮੁੱਚੀ ਸੀਨੀਅਰ ਲੀਡਰਸ਼ਿਪ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਵਫ਼ਾਦਾਰੀ, ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਪਿੰਡ ਪੱਧਰ ਤੋਂ ਲੈ ਕੇ ਸੂਬਾ ਪੱਧਰ ਤੱਕ ਵਰਕਰਾਂ ਨੂੰ ਹੋਰ ਸਰਗਰਮ ਕੀਤਾ ਜਾਵੇਗਾ ਤੇ ਪਾਰਟੀ ਦੀਆਂ ਨੀਤੀਆਂ ਤੇ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪੂਰੀ ਮਿਹਨਤ ਕੀਤੀ ਜਾਵੇਗੀ। ਰਸੂਲਪੁਰ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਅਤੇ ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਹ ਪਾਰਟੀ ਦੇ ਹਰ ਹੁਕਮ ਨੂੰ ਸਮਰਪਿਤ ਭਾਵਨਾ ਨਾਲ ਲਾਗੂ ਕਰਨਗੇ।
ਪਿਛਲੀ ਖ਼ਬਰ ਸਾਬਕਾ ਸੈਨਿਕਾਂ ਦੇ ਮਸਲਿਆਂ ਸੰਬੰਧੀ 20 ਨੂੰ ਫ਼ਤਹਿਗੜ੍ਹ ਸਾਹਿਬ ’ਚ ਹੋਵੇਗੀ ਮੀਟਿੰਗ-ਡਾ. ਹਰਬੰਸ ਲਾਲ ਅਗਲੀ ਖ਼ਬਰ ਬਾਦਲ ’ਤੇ ਹੋਏ ਹਮਲੇ ਦੀ ਡੂੰਘਾਈ ਨਾਲ ਜਾਂਚ ਹੋਵੇ-ਭੁੱਟਾ, ਰਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।