ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਕੀਤੀਆਂ ਜਾਣ ਵਾਲੀਆਂ ਰੈਲੀਆਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਦਾ ਮੁੱਢ ਬੰਨ੍ਹਣਗੀਆਂ-ਜਥੇਦਾਰ ਮੁਕਾਰੋਂਪੁਰ
ਫ਼ਤਹਿਗੜ੍ਹ ਸਾਹਿਬ, 13 ਅਗਸਤ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿਚ ਕੀਤੀਆਂ ਜਾਣ ਵਾਲੀਆਂ ਰੈਲੀਆਂ ਪਾਰਟੀ ਦੀਆਂ ਨੀਤੀਆਂ ਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਨਾਲ-ਨਾਲ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਅਹਿਮ ਭੂਮਿਕਾ ਨਿਭਾਉਣਗੀਆਂ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਨੇ ਪਿੰਡ ਬਲਾੜੀ ਖ਼ੁਰਦ ਵਿਖੇ ਸਾਬਕਾ ਸਰਪੰਚ ਦਲਵੀਰ ਸਿੰਘ ਗੋਲਾ ਅਤੇ ਪਿੰਡ ਕੋਟਲਾ ਪੀਰ ਜੈਨ ਵਿਖੇ ਬਿਕਰਮਜੀਤ ਸਿੰਘ ਦੇ ਗ੍ਰਹਿ ਵਿਖੇ ਹੋਈ ਮੀਟਿੰਗ ਦੌਰਾਨ ਵੀ ਵਰਕਰਾਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਕੀਤਾ।
ਫ਼ਤਹਿਗੜ੍ਹ ਸਾਹਿਬ, 13 ਅਗਸਤ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿਚ ਕੀਤੀਆਂ ਜਾਣ ਵਾਲੀਆਂ ਰੈਲੀਆਂ ਪਾਰਟੀ ਦੀਆਂ ਨੀਤੀਆਂ ਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਨਾਲ-ਨਾਲ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਅਹਿਮ ਭੂਮਿਕਾ ਨਿਭਾਉਣਗੀਆਂ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਨੇ ਪਿੰਡ ਬਲਾੜੀ ਖ਼ੁਰਦ ਵਿਖੇ ਸਾਬਕਾ ਸਰਪੰਚ ਦਲਵੀਰ ਸਿੰਘ ਗੋਲਾ ਅਤੇ ਪਿੰਡ ਕੋਟਲਾ ਪੀਰ ਜੈਨ ਵਿਖੇ ਬਿਕਰਮਜੀਤ ਸਿੰਘ ਦੇ ਗ੍ਰਹਿ ਵਿਖੇ ਹੋਈ ਮੀਟਿੰਗ ਦੌਰਾਨ ਵੀ ਵਰਕਰਾਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਕੀਤਾ। ਜਥੇਦਾਰ ਮੁਕਾਰੋਂਪੁਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਮਿੱਟੀ ਨਾਲ ਜੁੜੀ ਹੋਈ ਪਾਰਟੀ ਹੈ ਤੇ ਇਸ ਨੇ ਹਮੇਸ਼ਾ ਪੰਜਾਬ ਦੇ ਹੱਕਾਂ, ਕਿਸਾਨਾਂ, ਮਜ਼ਦੂਰਾਂ, ਵਪਾਰੀਆਂ ਅਤੇ ਹਰ ਵਰਗ ਦੀ ਆਵਾਜ਼ ਬੁਲੰਦ ਕੀਤੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਪਾਰਟੀ ਵਲੋਂ ਜ਼ਮੀਨੀ ਪੱਧਰ ’ਤੇ ਗਤੀਵਿਧੀਆਂ ਹੋਰ ਤੇਜ਼ ਕੀਤੀਆਂ ਜਾਣਗੀਆਂ ਤੇ ਵਰਕਰਾਂ ਨੂੰ ਲਾਮਬੰਦ ਕਰਕੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰੈਲੀਆਂ ਰਾਹੀਂ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਦੇ ਨਾਲ-ਨਾਲ ਆਗੂਆਂ ਤੇ ਵਰਕਰਾਂ ਨੂੰ ਹੋਰ ਮਜ਼ਬੂਤੀ ਨਾਲ ਇਕਜੁੱਟ ਕੀਤਾ ਜਾਵੇਗਾ। ਇਹ ਵੀ ਦਾਅਵਾ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ 2027 ਵਿਚ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਲਈ ਇਹ ਰੈਲੀਆਂ ਇਕ ਮਜ਼ਬੂਤ ਮੁੱਢ ਬੰਨ੍ਹਣਗੀਆਂ ਜਿਸ ਵਿਚ ਪਾਰਟੀ ਦਾ ਹਰ ਵਰਕਰ ਪੂਰੀ ਤਨਦੇਹੀ ਅਤੇ ਇਕਜੁੱਟਤਾ ਨਾਲ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰੇਗਾ। ਇਸ ਮੌਕੇ ਦਲਵੀਰ ਸਿੰਘ ਬਲਾੜੀ ਖ਼ੁਰਦ, ਗੁਰਦੀਪ ਸਿੰਘ, ਸੁਰਿੰਦਰ ਸਿੰਘ , ਹਰਪ੍ਰੀਤ ਸਿੰਘ, ਹਰਭਜਨ ਸਿੰਘ ਸਾਬਕਾ ਡਾਇਰੈਕਟਰ, ਮਿਲਕ ਪਲਾਂਟ ਮੁਹਾਲੀ, ਜਗਵਿੰਦਰ ਸਿੰਘ ਸਾਬਕਾ ਪ੍ਰਧਾਨ ਬਲਾੜੀ ਕਲਾਂ, ਜਸਪਾਲ ਸਿੰਘ, ਭੁਪਿੰਦਰ ਸਿੰਘ ਰੰਧਾਵਾ, ਨਿਰਮਲ ਸਿੰਘ, ਦਲਜੀਤ ਸਿੰਘ, ਕਿਰਪਾਲ ਸਿੰਘ ਰੰਧਾਵਾ, ਪਰਵਿੰਦਰ ਸਿੰਘ ਰੰਧਾਵਾ, ਦਵਿੰਦਰ ਸਿੰਘ ਬਲਾੜੀ ਖ਼ੁਰਦ, ਕੁਲਵੀਰ ਸਿੰਘ, ਚਰਨਜੀਤ ਸਿੰਘ , ਅਰਵਿੰਦ ਕੁਮਾਰ, ਬਲਵਿੰਦਰ ਸਿੰਘ, ਤਜਿੰਦਰਪਾਲ ਸਿੰਘ, ਨਸੀਬ ਸਿੰਘ, ਗੁਰਛਿੰਦਰ ਸਿੰਘ, ਜਰਨੈਲ ਸਿੰਘ, ਧਰਮਿੰਦਰ ਸਿੰਘ, ਬਿਕਰਮਜੀਤ ਸਿੰਘ ਕੋਟਲਾ ਫਾਜ਼ਲ, ਪਰਮਜੀਤ ਸਿੰਘ, ਕੁਲਵੰਤ ਸਿੰਘ, ਪਰਵਿੰਦਰ ਸਿੰਘ, ਕਮਲਜੀਤ ਸਿੰਘ, ਕਰਨੈਲ ਸਿੰਘ ਡਡਿਆਣਾ, ਪ੍ਰਦੀਪ ਸਿੰਘ, ਸੱਜਣ ਸਿੰਘ, ਸੁਰਿੰਦਰ ਸਿੰਘ ਰੈਲੋਂ, ਗੁਰਮੀਤ ਸਿੰਘ, ਨਵਜੋਤ ਸਿੰਘ ਨੰਬਰਦਾਰ, ਗੁਰਮੀਤ ਸਿੰਘ ਧੁੱਪਸੜੀ ਅਤੇ ਹਰਪ੍ਰੀਤ ਸਿੰਘ ਰੈਲੋਂ ਸਮੇਤ ਸਮੂਹ ਨਗਰ ਨਿਵਾਸੀ ਹਾਜ਼ਰ ਸਨ।