14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਸੁਖਬੀਰ ਨੇ ਪੰਜਾਬ ਦੇ ਹਿਤਾਂ ਨਾਲ ਸੌਦਾ ਕੀਤਾ-ਜੌੜਾਮਾਜਰਾ

ਸਮਾਣਾ, 13 ਅਗਸਤ (ਸਾਹਿਬ ਸਿੰਘ)-ਕਾਂਗਰਸ ਦੇ ਕਿਸਾਨ ਸੈੱਲ ਦੇ ਸੰਯੋਜਕ ਰਛਪਾਲ ਸਿੰਘ ਜੌੜਾਮਾਜਰਾ ਨੇ ਦੋਸ਼ ਲਗਾਇਆ ਹੈ ਕਿ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਹਿਤਾਂ ਦਾ ਸੌਦਾ ਕੀਤਾ ਹੈ। ਉਨ੍ਹਾਂ ਆਖਿਆ ਕਿ ਹਲਕਿਆਂ ਦੀ ਹੱਦਬੰਦੀ ਦੇ ਕਾਨੂੰਨ ਦੀ ਹਮਾਇਤ ਕਰਕੇ ਸੁਖਬੀਰ ਬਾਦਲ ਨੇ ਪੰਜਾਬ ਦੇ ਲੋਕਾਂ ਦੀ ਪਿੱਠ ਵਿਚ ਛੁਰਾ ਮਾਰਿਆ ਹੈ।

ਅਜੀਤ ਡੈਸਕ 14-08-2026
ਸਮਾਣਾ, 13 ਅਗਸਤ (ਸਾਹਿਬ ਸਿੰਘ)-ਕਾਂਗਰਸ ਦੇ ਕਿਸਾਨ ਸੈੱਲ ਦੇ ਸੰਯੋਜਕ ਰਛਪਾਲ ਸਿੰਘ ਜੌੜਾਮਾਜਰਾ ਨੇ ਦੋਸ਼ ਲਗਾਇਆ ਹੈ ਕਿ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਹਿਤਾਂ ਦਾ ਸੌਦਾ ਕੀਤਾ ਹੈ। ਉਨ੍ਹਾਂ ਆਖਿਆ ਕਿ ਹਲਕਿਆਂ ਦੀ ਹੱਦਬੰਦੀ ਦੇ ਕਾਨੂੰਨ ਦੀ ਹਮਾਇਤ ਕਰਕੇ ਸੁਖਬੀਰ ਬਾਦਲ ਨੇ ਪੰਜਾਬ ਦੇ ਲੋਕਾਂ ਦੀ ਪਿੱਠ ਵਿਚ ਛੁਰਾ ਮਾਰਿਆ ਹੈ। ਜੇਕਰ ਹਲਕਿਆਂ ਦੀ ਨਵੀਂ ਹੱਦਬੰਦੀ ਹੁੰਦੀ ਹੈ ਤਾਂ ਇਸ ਦਾ ਪੰਜਾਬ ਨੂੰ ਨੁਕਸਾਨ ਹੋਵੇਗਾ। ਉਨ੍ਹਾਂ ਖ਼ੁਲਾਸਾ ਕੀਤਾ ਕਿ ਹੋਰ ਰਾਜਾਂ ਵਿਚ ਆਬਾਦੀ ਬਹੁਤ ਵਧ ਗਈ ਹੈ ਪਰ ਪੰਜਾਬ ਦੀ ਆਬਾਦੀ ਘੱਟ ਹੋਈ ਹੈ। ਜੇਕਰ ਨਵੀਂ ਹੱਦਬੰਦੀ ਹੁੰਦੀ ਹੈ ਤਾਂ ਪੰਜਾਬ ਦੀਆਂ ਲੋਕ ਸਭਾ ਸੀਟਾਂ 13 ਤੋਂ ਘੱਟ ਹੋ ਸਕਦੀਆਂ ਹਨ ਅਤੇ ਵਿਧਾਨ ਸਭਾ ਦੀਆਂ ਸੀਟਾਂ 117 ਤੋਂ ਘੱਟ ਹੋ ਸਕਦੀਆਂ ਹਨ ਜਦੋਂ ਕਿ ਉੱਤਰ ਪ੍ਰਦੇਸ਼ ਅਤੇ ਹੋਰ ਰਾਜਾਂ ਦੀਆਂ ਸੀਟਾਂ ਬਹੁਤ ਵਧ ਜਾਣਗੀਆਂ। ਇਸ ਤਰ੍ਹਾਂ ਲੋਕ ਸਭਾ ਵਿਚ ਪੰਜਾਬ ਦੀ ਨੁਮਾਇੰਦੀ ਘੱਟ ਹੋਵੇਗੀ। ਭਾਜਪਾ ਪਹਿਲਾਂ ਹੀ ਪੰਜਾਬ ਨਾਲ ਧੱਕਾ ਕਰਦੀ ਆ ਰਹੀ ਹੈ ਅਤੇ ਬਾਦਲ ਨੇ ਭਾਜਪਾ ਨੂੰ ਪੰਜਾਬ ਵਿਰੋਧੀ ਨੀਤੀਆਂ ਲਾਗੂ ਕਰਨ ਲਈ ਮਜ਼ਬੂਤ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਖੇਤਰੀ ਪਾਰਟੀ ਦਾ ਦਾਅਵਾ ਕਰਨ ਵਾਲੇ ਬਾਦਲ ਦਲ ਤੋਂ ਚੌਕਸ ਰਹਿਣ ਅਤੇ ਉਨ੍ਹਾਂ ਨੂੰ ਪੰਜਾਬ ਵਿਰੋਧੀ ਕਾਰਜ ਕਰਨ ਦਾ ਸਬਕ ਸਿਖਾਉਣ।
ਪਿਛਲੀ ਖ਼ਬਰ ਸੁਰਜੀਤ ਸਿੰਘ ਰੱਖੜਾ ਦੀ ਅਗਵਾਈ ’ਚ ਜ਼ਿਲ੍ਹਾ ਆੜ੍ਹਤੀਆਂ ਐਸੋਸੀਏਸ਼ਨ ਨਾਲ ਹੋਈ ਮੀਟਿੰਗ ਅਗਲੀ ਖ਼ਬਰ ਕੇਂਦਰ ਦੀ ਭਾਜਪਾ ਸਰਕਾਰ ਨੇ ਦੇਸ਼ ਦੀ ਅਰਥਵਿਵਸਥਾ ਨੂੰ ਡਾਂਵਾਡੋਲ ਕਰ ਦਿੱਤਾ-ਧਰਮਸੋਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।