15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਜੀ. ਪੀ. ਸੀ. ਵਿਖੇ ਹਵਨ ਸਮਾਗਮ ਦਾ ਆਯੋਜਨ

ਮੰਡੀ ਗੋਬਿੰਦਗੜ੍ਹ, 14 ਅਗਸਤ (ਇਕਬਾਲਦੀਪ ਸੰਧੂ, ਰਾਜ਼ੇਸ ਸ਼ਰਮਾ)-ਗੋਬਿੰਦਗੜ੍ਹ ਪਬਲਿਕ ਕਾਲਜ ਵਿਖੇ ਨਵੇਂ ਅਕਾਦਮਿਕ ਸੈਸ਼ਨ ਲਈ ਵਿੱਦਿਅਕ, ਖੇਡਾਂ ਤੇ ਸਭਿਆਚਾਰਕ ਗਤੀਵਿਧੀਆਂ ਵਿਚ ਵਿਦਿਆਰਥੀਆਂ ਦੀ ਸਫਲਤਾ ਲਈ ਸਰਸਵਤੀ ਦੇਵੀ ਨੂੰ ਮੱਥਾ ਟੇਕਦਿਆਂ ਹਵਨ ਸਮਾਗਮ ਕਰਵਾਇਆ। ਇਸ ਮੌਕੇ ਨੈਕ ਮਾਨਤਾ ਪ੍ਰਾਪਤ ਸੰਸਥਾ ਵਿਚ ਨਵੇਂ ਆਏ ਵਿਦਿਆਰਥੀਆਂ ਨੂੰ ਕਾਲਜ ਦੇ ਅਨੁਸ਼ਾਸਨੀ ਨਿਯਮਾਂ ਬਾਰੇ ਜਾਣੂ ਕਰਵਾਇਆ ਅਤੇ ਪੁਰਾਣੇ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਦੀ ਪ੍ਰੀਖਿਆ ਵਿਚ ਵਧੀਆ ਪ੍ਰਦਰਸ਼ਨ ਕਰਨ ਲਈ ਵਧਾਈ ਦਿੱਤੀ।

ਅਜੀਤ ਡੈਸਕ 15-08-2026
ਮੰਡੀ ਗੋਬਿੰਦਗੜ੍ਹ, 14 ਅਗਸਤ (ਇਕਬਾਲਦੀਪ ਸੰਧੂ, ਰਾਜ਼ੇਸ ਸ਼ਰਮਾ)-ਗੋਬਿੰਦਗੜ੍ਹ ਪਬਲਿਕ ਕਾਲਜ ਵਿਖੇ ਨਵੇਂ ਅਕਾਦਮਿਕ ਸੈਸ਼ਨ ਲਈ ਵਿੱਦਿਅਕ, ਖੇਡਾਂ ਤੇ ਸਭਿਆਚਾਰਕ ਗਤੀਵਿਧੀਆਂ ਵਿਚ ਵਿਦਿਆਰਥੀਆਂ ਦੀ ਸਫਲਤਾ ਲਈ ਸਰਸਵਤੀ ਦੇਵੀ ਨੂੰ ਮੱਥਾ ਟੇਕਦਿਆਂ ਹਵਨ ਸਮਾਗਮ ਕਰਵਾਇਆ। ਇਸ ਮੌਕੇ ਨੈਕ ਮਾਨਤਾ ਪ੍ਰਾਪਤ ਸੰਸਥਾ ਵਿਚ ਨਵੇਂ ਆਏ ਵਿਦਿਆਰਥੀਆਂ ਨੂੰ ਕਾਲਜ ਦੇ ਅਨੁਸ਼ਾਸਨੀ ਨਿਯਮਾਂ ਬਾਰੇ ਜਾਣੂ ਕਰਵਾਇਆ ਅਤੇ ਪੁਰਾਣੇ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਦੀ ਪ੍ਰੀਖਿਆ ਵਿਚ ਵਧੀਆ ਪ੍ਰਦਰਸ਼ਨ ਕਰਨ ਲਈ ਵਧਾਈ ਦਿੱਤੀ। ਪ੍ਰਿੰਸੀਪਲ ਨੇ ਦੱਸਿਆ ਕਿ ਹਵਨ ਕਰਨਾ ਭਾਰਤੀ ਸਭਿਅਤਾ ਦੀ ਪੁਰਾਣੀ ਪਰੰਪਰਾ ਹੈ। ਕਾਲਜ ਪ੍ਰਿੰਸੀਪਲ ਤੇ ਟਰੱਸਟ ਦੇ ਮੈਂਬਰਾਂ ਨੇ ਯੂਨੀਵਰਸਿਟੀ ਦੇ ਪੁਜ਼ੀਸ਼ਨ ਹੋਲਡਰਾਂ ਅਤੇ ਵੱਖ-ਵੱਖ ਜਮਾਤਾਂ ਦੇ ਟਾਪਰਾਂ ਨੂੰ ਆਸ਼ੀਰਵਾਦ ਦਿੱਤਾ। ਰਾਜ ਗੋਇਲ ਪ੍ਰਧਾਨ ਗੋਬਿੰਦਗੜ੍ਹ ਐਜੂਕੇਸ਼ਨਲ ਸੋਸ਼ਲ ਵੈੱਲਫੇਅਰ ਟਰੱਸਟ, ਨਿਤਿਨ ਸੱਗੜ੍ਹ ਚੇਅਰਮੈਨ, ਪਿਆਰਾ ਸਿੰਘ ਕਲਸੀ, ਨਰੇਸ਼ ਅਗਰਵਾਲ, ਅਤੁਲ ਅਗਰਵਾਲ ਵੀ ਇਸ ਮੌਕੇ ਹਾਜ਼ਰ ਸਨ।
ਪਿਛਲੀ ਖ਼ਬਰ ਨਵ-ਨਿਯੁਕਤ ਕੌਂਸਲ ਪ੍ਰਧਾਨ ਹਰਿੰਦਰ ਕੌਰ ਚੀਮਾ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਕੀਤਾ ਸ਼ੁਕਰਾਨਾ ਅਗਲੀ ਖ਼ਬਰ ਰੋਜ਼ਾ ਸ਼ਰੀਫ਼ ਦੇ ਸਾਲਾਨਾ ਉਰਸ ਮੌਕੇ ਮਨਦੀਪ ਕੌਰ ਨਾਗਰਾ ਨੇ ਕੀਤੀ ਸ਼ਿਰਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।