15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਸ਼੍ਰੋਮਣੀ ਕਮੇਟੀ ਵਲੋਂ ਭੇਜੀ ਮਾਲੀ ਸਹਾਇਤਾ ਦਾ ਚੈੱਕ ਅਵਤਾਰ ਸਿੰਘ ਰਿਆ ਨੇ ਲੋੜਵੰਦ ਪਰਿਵਾਰ ਨੂੰ ਸੌਂਪਿਆ

ਖਮਾਣੋਂ, 14 ਅਗਸਤ (ਮਨਮੋਹਣ ਸਿੰਘ ਕਲੇਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮਨੁੱਖਤਾ ਦੀ ਸੇਵਾ ਤੇ ਲੋੜਵੰਦਾਂ ਦੀ ਮਦਦ ਲਈ ਸ਼ੁਰੂ ਕੀਤੇ ਕਾਰਜ ਤਹਿਤ ਸ਼੍ਰੋਮਣੀ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ ਤੇ ਅਮਰੀਕ ਸਿੰਘ ਸਾਬਕਾ ਸਰਪੰਚ ਨੇ ਹਰਪ੍ਰੀਤ ਸਿੰਘ ਨੂੰ ਮਾਲੀ ਸਹਾਇਤਾ ਦਾ ਚੈੱਕ ਸੌਂਪਿਆ। ਇਸ ਮੌਕੇ ਜਥੇਦਾਰ ਰਿਆ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਗੁਰੂ ਸਾਹਿਬਾਨ ਵਲੋਂ ਦਰਸਾਏ ਸੇਵਾ, ਸਿਮਰਨ ਤੇ ਸਰਬੱਤ ਦੇ ਭਲੇ ਦੇ ਮਾਰਗ ’ਤੇ ਚੱਲਦਿਆਂ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸਮੇਂ-ਸਮੇਂ ’ਤੇ ਲੋੜਵੰਦ ਪਰਿਵਾਰਾਂ ਦੀ ਹਰ ਸੰਭਵ ਮਦਦ ਕੀਤੀ ਜਾਂਦੀ ਹੈ।

ਅਜੀਤ ਡੈਸਕ 15-08-2026
ਖਮਾਣੋਂ, 14 ਅਗਸਤ (ਮਨਮੋਹਣ ਸਿੰਘ ਕਲੇਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮਨੁੱਖਤਾ ਦੀ ਸੇਵਾ ਤੇ ਲੋੜਵੰਦਾਂ ਦੀ ਮਦਦ ਲਈ ਸ਼ੁਰੂ ਕੀਤੇ ਕਾਰਜ ਤਹਿਤ ਸ਼੍ਰੋਮਣੀ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ ਤੇ ਅਮਰੀਕ ਸਿੰਘ ਸਾਬਕਾ ਸਰਪੰਚ ਨੇ ਹਰਪ੍ਰੀਤ ਸਿੰਘ ਨੂੰ ਮਾਲੀ ਸਹਾਇਤਾ ਦਾ ਚੈੱਕ ਸੌਂਪਿਆ। ਇਸ ਮੌਕੇ ਜਥੇਦਾਰ ਰਿਆ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਗੁਰੂ ਸਾਹਿਬਾਨ ਵਲੋਂ ਦਰਸਾਏ ਸੇਵਾ, ਸਿਮਰਨ ਤੇ ਸਰਬੱਤ ਦੇ ਭਲੇ ਦੇ ਮਾਰਗ ’ਤੇ ਚੱਲਦਿਆਂ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸਮੇਂ-ਸਮੇਂ ’ਤੇ ਲੋੜਵੰਦ ਪਰਿਵਾਰਾਂ ਦੀ ਹਰ ਸੰਭਵ ਮਦਦ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਧਰਮ ਦੀਆਂ ਧਾਰਮਿਕ ਜ਼ਿੰਮੇਵਾਰੀਆਂ ਨਿਭਾਉਣ ਦੇ ਨਾਲ-ਨਾਲ ਸਮਾਜ ਦੇ ਲੋੜਵੰਦ ਤੇ ਦੁਖੀ ਲੋਕਾਂ ਦੀ ਮਦਦ ਲਈ ਵੀ ਹਮੇਸ਼ਾ ਯਤਨਸ਼ੀਲ ਰਹੀ ਹੈ। ਲੋੜਵੰਦ ਪਰਿਵਾਰਾਂ ਦੀ ਸਹਾਇਤਾ ਕਰਨਾ ਸਿੱਖੀ ਦੇ ਮੂਲ ਸਿਧਾਂਤਾਂ ਵਿਚੋਂ ਇਕ ਹੈ ਤੇ ਇਸ ਕਾਰਜ ਨੂੰ ਨਿਰੰਤਰ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਨੇਜਰ ਸਤਵਿੰਦਰ ਸਿੰਘ ਮਨੈਲਾ, ਰਾਜਿੰਦਰ ਸਿੰਘ, ਸਰਬਜੀਤ ਸਿੰਘ ਰਾਣਵਾਂ, ਹੈੱਡ ਗ੍ਰੰਥੀ ਦਲਵੀਰ ਸਿੰਘ ਕੋਟ, ਗੁਰਮੀਤ ਸਿੰਘ ਅਕਾਊਂਟੈਂਟ, ਜਗਤਾਰ ਸਿੰਘ ਸੇਵਾਦਾਰ ਤੇ ਬਲਵੀਰ ਸਿੰਘ ਸੁੱਖਾ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ.ਫਤਹਿਗੜ੍ਹ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਭਲਕੇ ਅਗਲੀ ਖ਼ਬਰ ਨਵ-ਨਿਯੁਕਤ ਕੌਂਸਲ ਪ੍ਰਧਾਨ ਹਰਿੰਦਰ ਕੌਰ ਚੀਮਾ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਕੀਤਾ ਸ਼ੁਕਰਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।