ਸਰਵਹਿੱਤਕਾਰੀ ਸ਼ਿਸ਼ੂ ਵਾਟਿਕਾ ਵਿਖੇ ਮਨਾਇਆ ਤੀਜ ਦਾ ਤਿਉਹਾਰ
ਮੰਡੀ ਗੋਬਿੰਦਗੜ੍ਹ, 14 ਅਗਸਤ (ਇਕਬਾਲਦੀਪ ਸੰਧੂ)-ਸਰਵਹਿੱਤਕਾਰੀ ਸ਼ਿਸ਼ੂ ਵਾਟਿਕਾ ਵਿਖੇ ਪੰਜਾਬੀ ਸਭਿਆਚਾਰ ਤੇ ਲੋਕ ਪਰੰਪਰਾਵਾਂ ਨਾਲ ਬੱਚਿਆਂ ਨੂੰ ਜੋੜਨ ਦੇ ਉਦੇਸ਼ ਨਾਲ ਤੀਜ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਨੰਨ੍ਹੇ-ਮੁੰਨੇ ਬੱਚਿਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਕਲਾ ਤੇ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਮੰਡੀ ਗੋਬਿੰਦਗੜ੍ਹ, 14 ਅਗਸਤ (ਇਕਬਾਲਦੀਪ ਸੰਧੂ)-ਸਰਵਹਿੱਤਕਾਰੀ ਸ਼ਿਸ਼ੂ ਵਾਟਿਕਾ ਵਿਖੇ ਪੰਜਾਬੀ ਸਭਿਆਚਾਰ ਤੇ ਲੋਕ ਪਰੰਪਰਾਵਾਂ ਨਾਲ ਬੱਚਿਆਂ ਨੂੰ ਜੋੜਨ ਦੇ ਉਦੇਸ਼ ਨਾਲ ਤੀਜ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਨੰਨ੍ਹੇ-ਮੁੰਨੇ ਬੱਚਿਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਕਲਾ ਤੇ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਮਾਗਮ ਦੌਰਾਨ ਬੱਚਿਆਂ ਵਲੋਂ ਡਾਂਸ, ਗਿੱਧਾ, ਗਾਇਨ ਤੇ ਹੋਰ ਸਭਿਆਚਾਰਕ ਪੇਸ਼ਕਾਰੀਆਂ ਕੀਤੀਆਂ ਗਈਆਂ। ਬੱਚਿਆਂ ਨੇ ਪੰਜਾਬੀ ਲੋਕ-ਸੱਭਿਆਚਾਰ ਨਾਲ ਸੰਬੰਧਿਤ ਪੇਸ਼ਕਾਰੀਆਂ ਰਾਹੀਂ ਤੀਜ ਦੇ ਤਿਉਹਾਰ ਦੀ ਰਵਾਇਤੀ ਮਹੱਤਤਾ ਨੂੰ ਬਾਖ਼ੂਬੀ ਦਰਸਾਇਆ। ਇਸ ਮੌਕੇ ਸਕੂਲ ਮੈਨੇਜਮੈਂਟ ਵਲੋਂ ਵਿਸ਼ੇਸ਼ ਤੌਰ ਬੱਚਿਆਂ ਨੂੰ ਮਾਲ੍ਹਪੂੜੇ ਵੰਡੇ ਗਏ। ਜਾਣਕਾਰੀ ਦਿੰਦਿਆਂ ਸੁਨੀਲ ਮਿੱਤਲ ਨੇ ਕਿਹਾ ਕਿ ਤੀਜ ਵਰਗੇ ਤਿਉਹਾਰ ਸਾਡੀ ਅਮੀਰ ਪੰਜਾਬੀ ਵਿਰਾਸਤ ਤੇ ਸਭਿਆਚਾਰ ਨਾਲ ਜੁੜੇ ਹੋਏ ਹਨ। ਅਜਿਹੇ ਸਮਾਗਮ ਬੱਚਿਆਂ ਨੂੰ ਆਪਣੀਆਂ ਲੋਕ-ਪਰੰਪਰਾਵਾਂ, ਸਭਿਆਚਾਰਕ ਕਦਰਾਂ-ਕੀਮਤਾਂ ਅਤੇ ਵਿਰਸੇ ਨਾਲ ਜਾਣੂ ਕਰਵਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਸਕੂਲ ਵਿਚ ਸਮੇਂ-ਸਮੇਂ ’ਤੇ ਅਜਿਹੇ ਸਭਿਆਚਾਰਕ ਪ੍ਰੋਗਰਾਮ ਕਰਵਾਉਣ ਦਾ ਮਕਸਦ ਬੱਚਿਆਂ ਵਿਚ ਆਪਣੀ ਸੰਸਕ੍ਰਿਤੀ ਪ੍ਰਤੀ ਪਿਆਰ ਅਤੇ ਸਤਿਕਾਰ ਦੀ ਭਾਵਨਾ ਪੈਦਾ ਕਰਨਾ ਹੈ। ਉਨ੍ਹਾਂ ਨੇ ਸਮਾਗਮ ਵਿਚ ਭਾਗ ਲੈਣ ਵਾਲੇ ਸਾਰੇ ਬੱਚਿਆਂ ਦੀ ਹੌਸਲਾ-ਅਫ਼ਜਾਈ ਕੀਤੀ ਅਤੇ ਅਧਿਆਪਕਾਂ ਵਲੋਂ ਕੀਤੇ ਗਏ ਯਤਨਾਂ ਦੀ ਸ਼ਲਾਘਾ ਕੀਤੀ। ਪ੍ਰੋਗਰਾਮ ਦੌਰਾਨ ਅਧਿਆਪਕਾਂ ਨੇ ਵੀ ਬੱਚਿਆਂ ਦਾ ਉਤਸ਼ਾਹ ਵਧਾਇਆ। ਇਸ ਮੌਕੇ ਗੌਰਵ ਗੁਪਤਾ, ਮੋਹਿਤ ਮਿੱਤਲ, ਪ੍ਰਿੰਸ ਸੁਨੀਲ ਮਿੱਤਲ, ਰਾਕੇਸ਼ ਜੈਨ ਮੈਨੇਜਰ, ਕੋਮਲ ਮਿੱਤਲ, ਸਕੂਲ ਇੰਚਾਰਜ ਸ਼ਿਵਾਨੀ ਸ਼ਰਮਾ, ਪ੍ਰਿਆ ਯਾਦਵ, ਮਨੀਸ਼ਾ ਗੁਪਤਾ, ਪਰਮਿੰਦਰ ਕੌਰ, ਮੀਨਾਕਸ਼ੀ ਗੁਪਤਾ ਅਤੇ ਅੰਜਲੀ ਮਿੱਤਲ ਸਮੇਤ ਸਕੂਲ ਸਟਾਫ਼ ਤੇ ਹੋਰ ਪਤਵੰਤੇ ਹਾਜ਼ਰ ਸਨ।