15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

17 ਨੂੰ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਪਹੁੰਚੇਗੀ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਟਾਰਚ ਰਿਲੇਅ

ਫ਼ਤਹਿਗੜ੍ਹ ਸਾਹਿਬ, 14 ਅਗਸਤ (ਮਨਪ੍ਰੀਤ ਸਿੰਘ)-ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਬਲਾਕ, ਜ਼ਿਲ੍ਹਾ ਅਤੇ ਰਾਜ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ, ਜਿਸ ਵਿਚ ਬਲਾਕ ਪੱਧਰੀ ਖੇਡਾਂ ਦੇ ਮੁਕਾਬਲੇ 3. ਸਤੰਬਰ ਤੋਂ 15 ਸਤੰਬਰ ਤੱਕ, ਜ਼ਿਲ੍ਹਾ ਪੱਧਰੀ ਮੁਕਾਬਲੇ 20 ਤੋਂ 30 ਸਤੰਬਰ ਤੱਕ ਅਤੇ ਰਾਜ ਪੱਧਰੀ ਖੇਡਾਂ ਦੇ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ।

ਹਰਪਿੰਦਰ ਸਿੰਘ ਜ਼ਿਲ੍ਹਾ ਖੇਡ ਅਫ਼ਸਰ 15-08-2026
ਫ਼ਤਹਿਗੜ੍ਹ ਸਾਹਿਬ, 14 ਅਗਸਤ (ਮਨਪ੍ਰੀਤ ਸਿੰਘ)-ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਬਲਾਕ, ਜ਼ਿਲ੍ਹਾ ਅਤੇ ਰਾਜ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ, ਜਿਸ ਵਿਚ ਬਲਾਕ ਪੱਧਰੀ ਖੇਡਾਂ ਦੇ ਮੁਕਾਬਲੇ 3.ਸਤੰਬਰ ਤੋਂ 15 ਸਤੰਬਰ ਤੱਕ, ਜ਼ਿਲ੍ਹਾ ਪੱਧਰੀ ਮੁਕਾਬਲੇ 20 ਤੋਂ 30 ਸਤੰਬਰ ਤੱਕ ਅਤੇ ਰਾਜ ਪੱਧਰੀ ਖੇਡਾਂ ਦੇ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਖੇਡਾਂ ਵਿਚ ਛੋਟੇ ਬੱਚਿਆਂ ਤੋਂ ਲੈ ਕੇ ਬਜ਼ੁਰਗ ਵੀ ਹਿੱਸਾ ਲੈ ਸਕਦੇ ਹਨ। ਇਨ੍ਹਾਂ ਖੇਡਾਂ ਦੀ ਸ਼ੁਰੂਆਤ ਤੋਂ ਪਹਿਲਾਂ 12 ਅਗਸਤ ਨੂੰ ਜ਼ਿਲ੍ਹਾ ਸੰਗਰੂਰ ਤੋਂ ਟਾਰਚ ਰਿਲੇਅ ਆਯੋਜਿਤ ਕੀਤੀ ਗਈ ਹੈ ਅਤੇ ਜ਼ਿਲ੍ਹਾ ਮਾਨਸਾ, ਬਰਨਾਲਾ, ਲੁਧਿਆਣਾ, ਮਲੇਰਕੋਟਲਾ ਤੇ ਜ਼ਿਲ੍ਹਾ ਪਟਿਆਲਾ ਤੋਂ ਹੁੰਦੀ ਹੋਈ 17 ਅਗਸਤ ਨੂੰ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਸਾਹਿਬ ਪੁੱਜੇਗੀ। ਉਨ੍ਹਾਂ ਦੱਸਿਆ ਕਿ ਬਲਾਕ ਪੱਧਰੀ ਖੇਡਾਂ ਵਿਚ ਅਥਲੈਟਿਕਸ, ਖੋਹ-ਖੋਹ, ਕਬੱਡੀ ਨੈਸ਼ਨਲ ਸਟਾਈਲ, ਕਬੱਡੀ ਸਰਕਲ ਸਟਾਈਲ, ਫੁੱਟਬਾਲ, ਵਾਲੀਬਾਲ (ਸਮੈਸ਼ਿੰਗ) ਅਤੇ ਵਾਲੀਬਾਲ ਸ਼ੂਟਿੰਗ ਤੇ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਅਥਲੈਟਿਕਸ, ਖੋਹ-ਖੋਹ, ਕਬੱਡੀ ਨੈਸ਼ਨਲ ਸਟਾਈਲ, ਕਬੱਡੀ ਸਰਕਲ ਸਟਾਈਲ, ਫੁੱਟਬਾਲ, ਵਾਲੀਬਾਲ ਸਮੈਸ਼ਿੰਗ ਅਤੇ ਵਾਲੀਬਾਲ ਸ਼ੂਟਿੰਗ, ਹੈਂਡਬਾਲ, ਸੌਫਟਬਾਲ, ਜੂਡੋ, ਗਤਕਾ, ਕਿੱਕ ਬਾਕਸਿੰਗ, ਹਾਕੀ, ਨੈਟਬਾਲ, ਬੈਡਮਿੰਟਨ, ਬਾਸਕਟਬਾਲ, ਪਾਵਰਲਿਫਟਿੰਗ, ਲਾਅਨ ਟੈਨਿਸ, ਰੈਸਲਿੰਗ, ਸਵਿਮਿੰਗ, ਬਾਕਸਿੰਗ, ਟੇਬਲ ਟੈਨਿਸ, ਵੇਟ ਲਿਫ਼ਟਿੰਗ, ਚੈੱਸ, ਸ਼ੂਟਿੰਗ, ਫੈਨਸਿੰਗ, ਰੋਲਰ ਸਕੇਟਿੰਗ ਅਤੇ ਆਰਚਰੀ ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਸਮੂਹ ਵਿਦਿਆਰਥੀਆਂ, ਨੌਜਵਾਨਾਂ ਤੇ ਇਲਾਕਾ ਨਿਵਾਸੀਆਂ ਨੂੰ ਇਨ੍ਹਾਂ ਖੇਡਾਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ।
ਪਿਛਲੀ ਖ਼ਬਰ ‘ ਆਪ’ ਸਰਕਾਰ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ’ਚ ਅਸਫਲ ਰਹੀ-ਰਣਦੀਪ ਸਿੰਘ ਨਾਭਾ ਅਗਲੀ ਖ਼ਬਰ ਸੁਖਬੀਰ ’ਤੇ ਹੋਏ ਹਮਲੇ ਦੀ ਨਿਰਪੱਖ ਜਾਂਚ ਹੋਵੇ-ਮੁਕਾਰੋਂਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।